- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨਵੰਬਰ ਨੂੰ ਐਸਸੀ ਵਿੰਗ ਦੀ ਮੀਟਿੰਗ ਵਿੱਚ ਪਹੁੰਚਣਗੇ ਗੁਲਜ਼ਾਰ ਸਿੰਘ ਰਣੀਕੇ : ਹਰੀ ਸਿੰਗਲਾ, ਗੁਰਚਰਨ ਸਿੰਘ

ਭੋਲਾ ਸ਼ਰਮਾ ਪੰਜਾਬੀ ਜਾਗਰਣ ਜੈਤੋ : ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਸੂਬੇ ਦੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਸਰਗਰਮ ਕਰਨ ਅਤੇ ਵੱਖ-ਵੱਖ ਵਰਗਾਂ ਨਾਲ ਜੁੜੇ ਵਿੰਗਾਂ ਦੀਆਂ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਪਾਰਟੀ ਵੱਲੋਂ ਹਲਕਾ ਜੈਤੋ ਵਿੱਚ ਵੀ ਵੱਖ-ਵੱਖ ਵਿੰਗਾਂ ਦੇ ਪ੍ਰੋਗਰਾਮ ਉਲੀਕੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰੀ ਸਿੰਗਲਾ ਐਮਸੀ, ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਹਲਕਾ ਜੈਤੋ ਅਤੇ ਗੁਰਚਰਨ ਸਿੰਘ ਐਮਸੀ, ਹਲਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਨੇ ਦੱਸਿਆ ਕਿ ਪਹਿਲੀ ਨਵੰਬਰ ਨੂੰ ਹਲਕਾ ਜੈਤੋ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੀ ਰੈਲੀ ਕਰਵਾਈ ਜਾ ਰਹੀ ਹੈ। ਇਸ ਤੋਂ ਬਾਅਦ 3 ਨਵੰਬਰ ਨੂੰ ਪਾਰਟੀ ਦੇ ਐਸਸੀ ਵਿੰਗ ਦੀ ਅਹਿਮ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐਸਸੀ ਵਿੰਗ ਦੇ ਪ੍ਰਮੁੱਖ ਆਗੂ ਗੁਲਜ਼ਾਰ ਸਿੰਘ ਰਣੀਕੇ ਵਿਸ਼ੇਸ਼ ਤੌਰ