- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਸ਼ਨ 2027 : ਅਰਸ਼ ਸੱਚਰ ਨੇ ਜਨਸੇਵਾ ਦੇ ਕੰਮਾਂ ਨੂੰ ਬਣਾਇਆ ਆਪਣੀ ਸਿਆਸੀ ਸਰਗਰਮੀ ਦਾ ਆਧਾਰ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਅਰਸ਼ ਸੱਚਰ ਨੇ ਫ਼ਰੀਦਕੋਟ ਵਿੱਚ ਆਪਣੀਆਂ ਸਰਗਰਮੀਆਂ ਅਤੇ ਜਨਸੇਵਾ ਦੇ ਕੰਮਾਂ ਨੂੰ ਲੈ ਕੇ ਰਿਪੋਰਟ ਕਾਰਡ ਪੇਸ਼ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਉਹ ਸਿਆਸਤ ਨੂੰ ਵਾਅਦਿਆਂ ਦੀ ਬਜਾਏ ਲੋਕਾਂ ਨਾਲ ਜੁੜੇ ਮੁੱਦਿਆਂ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾਂਦੇ ਯਤਨਾਂ ਨਾਲ ਜੋੜ ਕੇ ਦੇਖਦੇ ਹਨ। ਅਰਸ਼ ਸੱਚਰ ਨੇ ਕਿਹਾ ਕਿ ਮਿਸ਼ਨ 2027 ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦਾ ਮੁੱਖ ਫੋਕਸ ਫ਼ਰੀਦਕੋਟ ਹਲਕੇ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਉਭਾਰਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਤੇ ਪ੍ਰਸ਼ਾਸਨ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣਾ ਹੈ। ਉਨ੍ਹਾਂ ਅਨੁਸਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ, ਨਸ਼ਿਆਂ ਵਿਰੁੱਧ ਮੁਹਿੰਮ, ਕਿਸਾਨਾਂ ਨੂੰ ਮੰਡੀਆਂ ਵਿੱਚ ਆਉਂਦੀਆਂ ਮੁਸ਼ਕਲਾਂ ਤੋਂ ਰਾਹਤ, ਵਪਾਰੀਆਂ ਤੇ ਦੁਕਾਨਦਾਰਾਂ ਦੇ ਹਿੱਤਾਂ ਦੀ ਰਾਖੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਇਲਾਕੇ ਦਾ ਵਿਕਾਸ ਸਿਰਫ਼ ਵੱਡੇ ਐਲਾਨਾਂ ਨਾਲ ਨਹੀਂ ਹੁੰਦਾ, ਸਗੋਂ ਆਮ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਲਾਂ ਨੂੰ ਸਮਝ ਕੇ ਉਨ੍ਹਾਂ ਦਾ ਹੱਲ ਕਰਨਾ ਵੀ ਜ਼ਰੂਰੀ ਹੈ। ਇਸ ਲਈ ਉਹ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਵੀ ਆਪਣੀ ਜਨਤਕ ਸਰਗਰਮੀ ਦਾ ਹਿੱਸਾ ਮੰਨਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਅਰਸ਼ ਸੱਚਰ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਣਾ ਚਾਹੀਦਾ ਹੈ। ਇਸ ਮਕਸਦ ਲਈ ਸਥਾਨਕ ਪੱਧਰ