- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਲਾਇੰਸ ਇੰਟਰਨੈਸ਼ਨਲ ਸਕੂਲ ਵਿਖੇ ਇੰਟਰ-ਹਾਊਸ ਨੁੱਕੜ ਨਾਟਕ ਮੁਕਾਬਲਾ ਕਰਵਾਇਆ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਦਿਆਰਥੀਆਂ ਅੰਦਰ ਛੁਪੀਆਂ ਕਲਾਤਮਕ ਪ੍ਰਤਿਭਾਵਾਂ ਨੂੰ ਨਿਖਾਰਨ, ਉਨ੍ਹਾਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਕਰਨ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਅਲਾਇੰਸ ਇੰਟਰਨੈਸ਼ਨਲ ਸਕੂਲ, ਸ੍ਰੀ ਹਨੂੰਮਾਨ ਮੰਦਰ ਦੇ ਸਾਹਮਣੇ, ਸ੍ਰੀ ਪੰਚਾਇਤੀ ਗਊਸ਼ਾਲਾ ਰੋਡ, ਜੈਤੋ ਵਿਖੇ ਇਕ ਸ਼ਾਨਦਾਰ ਇੰਟਰ-ਹਾਊਸ ਨੁੱਕੜ ਨਾਟਕ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਅਦਾਕਾਰੀ, ਦਮਦਾਰ ਸੰਵਾਦਾਂ, ਪ੍ਰਭਾਵਸ਼ਾਲੀ ਨਾਅਰਿਆਂ ਅਤੇ ਬਿਹਤਰੀਨ ਪੇਸ਼ਕਾਰੀ ਰਾਹੀਂ ਵੱਖ-ਵੱਖ ਸਮਾਜਿਕ ਮੁੱਦਿਆਂ ਨੂੰ ਬੜੇ ਹੀ ਸਾਰਥਕ ਢੰਗ ਨਾਲ ਉਭਾਰਦਿਆਂ ਹਾਜ਼ਰੀਨ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ। ਮੁਕਾਬਲੇ ਵਿੱਚ ਸਕੂਲ ਦੇ ਚਾਰ ਹਾਊਸਾਂ ਬੰਬਲਬੀ, ਬਲੂਬਰਡ, ਫਾਇਰਓਕ ਅਤੇ ਗ੍ਰੈਗੋਰੀਅਨ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਜੋਸ਼ ਅਤੇ ਤਿਆਰੀ ਨਾਲ ਭਾਗ ਲਿਆ। ਸਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਆਪਣੇ ਨਾਟਕਾਂ ਰਾਹੀਂ ਸਮਾਜ ਵਿੱਚ ਫੈਲੀਆਂ ਵੱਖ-ਵੱਖ ਸਮੱਸਿਆਵਾਂ ਅਤੇ ਚੁਣੌਤੀਆਂ ਨੂੰ ਲੋਕਾਂ ਸਾਹਮਣੇ ਪੇਸ਼ ਕਰਦਿਆਂ ਸਮਾਜਿਕ ਜਾਗਰੂਕਤਾ ਫੈਲਾਉਣ ਦਾ ਉਪਰਾਲਾ ਕੀਤਾ। ਉਨ੍ਹਾਂ ਦੀਆਂ ਪੇਸ਼ਕਾਰੀਆਂ ਵਿੱਚ ਨਾ ਸਿਰਫ਼ ਕਲਾ ਅਤੇ ਅਦਾਕਾਰੀ ਦਾ ਸ਼ਾਨਦਾਰ ਸੁਮੇਲ ਦੇਖਣ ਨੂੰ ਮਿਲਿਆ, ਸਗੋਂ ਸਮਾਜ ਨੂੰ ਸਹੀ ਦਿਸ਼ਾ ਦੇਣ ਅਤੇ ਲੋਕਾਂ ਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਕਰਨ ਦੀ ਭਾਵਨਾ ਵੀ ਸਪੱਸ਼ਟ ਨਜ਼ਰ ਆਈ। ਵਿਦਿਆਰਥੀਆਂ ਨੇ ਆਪਣੀ ਬੇਮਿਸਾਲ ਟੀਮ ਭਾਵਨਾ, ਮਿਹਨਤ ਅਤੇ ਪ੍ਰਭਾਵਸ਼ਾਲੀ ਅਦਾਕਾਰੀ ਨਾਲ ਮੁਕਾਬਲੇ ਨੂੰ ਦਿਲਚਸਪ ਬਣਾ ਦਿੱਤਾ। ਸਾਰੇ ਹਾਊਸਾਂ ਦੀਆਂ ਪੇਸ਼ਕਾਰੀਆਂ ਸ਼ਲਾਘਾਯੋਗ ਰਹੀਆਂ, ਪਰ ਆਪਣੇ ਸ਼ਾਨਦਾਰ ਪ੍ਰਦਰਸ਼ਨ ਅਤੇ ਬਿਹਤਰੀਨ ਟੀਮ ਵਰਕ ਦੇ ਦਮ