- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਾਜ਼ਾਰਾਂ ਵਿੱਚ ਸਿੱਧਾ ਪਹੁੰਚ ਕਰ ਰਹੇ ਹਾਂ : ਅਰਸ਼ ਸੱਚਰ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਅਰਸ਼ ਸੱਚਰ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਵਿਸ਼ੇਸ਼ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਵਿਸ਼ੇਸ਼ ਟੀਮਾਂ ਰਾਹੀਂ ਦੁਕਾਨਦਾਰਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਅ ਜਾਣੇ ਜਾ ਰਹੇ ਹਨ। ਅਰਸ਼ ਸੱਚਰ ਦਾ ਕਹਿਣਾ ਹੈ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਦੇ ਹੱਲ ਹੋਣ ਤੱਕ ਲਗਾਤਾਰ ਪੈਰਵੀ ਵੀ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਰਸ਼ ਸੱਚਰ ਨੇ ਦੱਸਿਆ ਕਿ ਫ਼ਰੀਦਕੋਟ ਸ਼ਹਿਰ ਦੇ ਵਪਾਰਕ ਖੇਤਰਾਂ ਵਿੱਚ ਦੁਕਾਨਦਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਤਹਿਤ ਮੇਨ ਬਾਜ਼ਾਰ, ਠੰਡੀ ਸੜਕ, ਡੋਗਰ ਬਸਤੀ, ਸਰਕੂਲਰ ਰੋਡ, ਪੁਰਾਣੀ ਦਾਣਾ ਮੰਡੀ, ਪੁਰਾਣੀ ਜੇਲ੍ਹ ਰੋਡ, ਸਰਾਫ਼ਾਂ ਬਾਜ਼ਾਰ, ਜਤਿੰਦਰ ਚੌਂਕ, ਲਾਈਨ ਬਾਜ਼ਾਰ, ਨਹਿਰੂ ਸ਼ਾਪਿੰਗ ਸੈਂਟਰ ਅਤੇ ਗਿਆਨੀ ਜ਼ੈਲ ਸਿੰਘ ਮਾਰਕੀਟ ਸਮੇਤ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਸੰਪਰਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੇ-2 ਮਾਰਕੀਟ, ਭਗਤ ਸਿੰਘ ਪਾਰਕ ਮਾਰਕੀਟ, ਕਾਲਟੈਕਸ ਪੰਪ ਮਾਰਕੀਟ, ਬਲਬੀਰ ਬਸਤੀ ਮਾਰਕੀਟ ਅਤੇ ਬਾਜ਼ੀਗਰ ਬਸਤੀ ਮਾਰਕੀਟ ਦੇ ਦੁਕਾਨਦਾਰਾਂ ਤੱਕ ਵੀ ਪਹੁੰਚ ਕੀਤੀ ਜਾ ਰਹੀ ਹੈ। ਅਰਸ਼ ਸੱਚਰ ਅਨੁਸਾਰ ਵਪਾਰੀਆਂ ਵੱਲੋਂ ਬਿਜਲੀ, ਸੀਵਰੇਜ, ਸਫ਼ਾਈ, ਸੜਕਾਂ ਦੀ ਹਾਲਤ, ਸਟਰੀਟ ਲਾਈਟਾਂ, ਪਾਰਕਿੰਗ ਅਤੇ ਸੁਰੱਖਿਆ ਵਰਗੇ ਅਹਿਮ ਮੁੱਦੇ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਇਕੱਠਾ ਕਰਕੇ ਵਿਭਾਗਵਾਰ ਸੂਚੀ ਤਿਆਰ ਕੀਤੀ ਜਾਵੇਗੀ, ਤਾਂ ਜੋ ਹਰੇਕ ਸਮੱਸਿਆ ਨੂੰ ਸਬੰਧਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਦਾ ਕਹਿਣਾ ਹੈ ਕਿ ਸਿਰਫ਼ ਸਮੱਸਿਆਵਾਂ ਸੁਣਨਾ ਹੀ ਇਸ ਮੁਹਿੰਮ ਦਾ ਮਕਸਦ ਨਹੀਂ, ਸਗੋਂ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਸੰਪਰਕ ਅਤੇ ਲਗਾਤਾਰ ਪੈਰਵੀ ਕਰਨਾ ਵੀ ਇਸ ਦਾ ਅਹਿਮ ਹਿੱਸਾ ਹੈ। ਅਰਸ਼ ਸੱਚਰ ਨੇ ਕਿਹਾ ਕਿ ਵਪਾਰੀ ਸ਼ਹਿਰ ਦੀ ਆਰਥਿਕਤਾ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਨੂੰ ਦਰਪੇਸ਼ ਛੋਟੀ ਤੋਂ ਛੋਟੀ ਸਮੱਸਿਆ ਵੀ ਉਨ੍ਹਾਂ ਦੇ ਕਾਰੋਬਾਰ ਨੂੰ ਪ੍ਰਭਾਵਿਤ ਕਰਦੀ ਹੈ। ਇਸ ਲਈ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਰ ਛੋਟੇ-ਵੱਡੇ ਦੁਕਾਨਦਾਰ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲੇ ਅਤੇ ਉਸ ਦੀ ਸਮੱਸਿਆ ਦੇ ਹੱਲ ਲਈ ਢੁੱਕਵੇਂ ਪੱਧਰ