ਯੂਨੀਵਰਸਿਟੀ ਕਾਲਜ ਜੈਤੋ ਦੇ ਬੀਏ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਯੂਨੀਵਰਸਿਟੀ ਕਾਲਜ ਜੈਤੋ ਦੇ ਬੀ.ਏ. ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Tue, 03 Nov 2026 05:16 PM (IST)
Updated Date: Wed, 04 Nov 2026 04:02 AM (IST)
ਮਨਪ੍ਰੀਤ ਕੌਰ ਨੇ 8.70 ਐੱਸਜੀਪੀਏ ਨਾਲ ਪਹਿਲਾ ਤੇ ਹਰਦੀਪ ਕੌਰ ਤੇ ਅਮਨਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਕੀਤਾ ਹਾਸਲ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਯੂਨੀਵਰਸਿਟੀ ਕਾਲਜ ਜੈਤੋ ਦੇ ਆਰਟਸ ਵਿਭਾਗ ਦੇ ਬੀ.ਏ. ਸਮੈਸਟਰ ਤੀਜਾ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ। ਦਸੰਬਰ 2025 ਵਿੱਚ ਹੋਈਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਸਦਕਾ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਦਰਜ ਕਰਦਿਆਂ ਨਾ ਸਿਰਫ਼ ਕਾਲਜ, ਸਗੋਂ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਵੀ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਕਾਲਜ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਬਣਿਆ ਹੋਇਆ ਹੈ। ਵਿਦਿਆਰਥੀਆਂ ਦੀ ਇਸ ਸਫ਼ਲਤਾ ਨਾਲ ਕਾਲਜ ਦੇ ਅਧਿਆਪਕਾਂ ਅਤੇ ਸਮੁੱਚੇ ਸਟਾਫ਼ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਾਪਤ ਨਤੀਜਿਆਂ ਅਨੁਸਾਰ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਇਤਬਾਰ ਸਿੰਘ ਨੇ 8.70 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਹਰਦੀਪ ਕੌਰ ਪੁੱਤਰੀ ਗੁਰਨਾਮ ਸਿੰਘ ਅਤੇ ਵਿਦਿਆਰਥਣ ਅਮਨਪ੍ਰੀਤ ਕੌਰ ਪੁੱਤਰੀ ਬਲਦੇਵ ਸਿੰਘ ਨੇ 8.63 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਅਤੇ ਵਿਦਿਆਰਥਣ ਕੀਰਤੀ ਪੁੱਤਰੀ ਖਜ਼ਾਨਾ ਰਾਮ ਨੇ 8.41 ਐਸ.ਜੀ.ਪੀ.ਏ. ਨਾਲ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਸਮਰਾਟ ਖੰਨਾ, ਉੱਚ ਸੀਨੀਅਰ ਫੈਕਲਟੀ ਮੈਂਬਰ ਡਾ. ਪਰਮਿੰਦਰ ਸਿੰਘ ਤੱਗੜ, ਪ੍ਰੋ. ਸ਼ਿਲਪਾ ਕਾਂਸਲ ਅਤੇ ਡਾ. ਸੁਭਾਸ਼ ਚੰਦਰ ਨੇ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਪੜ੍ਹਾਈ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਦੀ ਸਫ਼ਲਤਾ ਪਿੱਛੇ ਉਸ ਦੀ ਆਪਣੀ ਮਿਹਨਤ ਦੇ ਨਾਲ-ਨਾਲ ਅਧਿਆਪਕਾਂ ਦੀ ਸੁਚੱਜੀ ਅਗਵਾਈ, ਪ੍ਰੇਰਨਾ ਅਤੇ ਮਾਰਗਦਰਸ਼ਨ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਹੋਰ ਕਿਹਾ ਕਿ ਕਾਲਜ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਅਕਾਦਮਿਕ ਯੋਗਤਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਨੇ ਸ਼ਾਨਦਾਰ ਨਤੀਜਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।