ਜੈਤੋ-ਚੰਦਭਾਨ ਸੜਕ ਦੀ ਖਸਤਾ ਹਾਲਤ ਲੋਕਾਂ ਲਈ ਬਣੀ ਪ੍ਰੇਸ਼ਾਨੀ ਜੈਤੋ-ਚੰਦਭਾਨ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਭਾਜਪਾ ਨੇ ਸੌਂਪਿਆ ਮੰਗ ਪੱਤਰ
Publish Date: Tue, 03 Nov 2026 05:55 PM (IST)
Updated Date: Wed, 04 Nov 2026 04:03 AM (IST)
ਖਸਤਾ ਹਾਲਤ ਨੂੰ ਲੈ ਕੇ ਭਾਜਪਾ ਨੇ ਸੌਂਪਿਆ ਮੰਗ-ਪੱਤਰ ਮੁਰੰਮਤ ਕਰਵਾਉਣ ਲਈ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ : ਸੇਵੇਵਾਲਾ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਜੈਤੋ ਤੋਂ ਚੰਦਭਾਨ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਦਾ ਮੁੱਦਾ ਉਠਾਉਂਦਿਆਂ ਭਾਜਪਾ ਵੱਲੋਂ ਸੜਕ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਭਾਜਪਾ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਕਨਵੀਨਰ ਅਤੇ ਜ਼ਿਲ੍ਹਾ ਪ੍ਰਧਾਨ ਐੱਸਸੀ ਮੋਰਚਾ ਫ਼ਰੀਦਕੋਟ ਪ੍ਰਕਾਸ਼ ਸਿੰਘ ਸੇਵੇਵਾਲਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਵੱਲੋਂ ਐੱਸਡੀਐੱਮ ਜੈਤੋ ਦੇ ਨਾਂ ਤਹਿਸੀਲਦਾਰ ਜੈਤੋ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਕਿਹਾ ਕਿ ਜੈਤੋ ਤੋਂ ਚੰਦਭਾਨ ਜਾਣ ਵਾਲੀ ਸੜਕ ਦੀ ਹਾਲਤ ਕਾਫ਼ੀ ਖਸਤਾ ਹੋ ਚੁੱਕੀ ਹੈ। ਸੜਕ ਤੇ ਥਾਂ-ਥਾਂ ਟੋਏ ਪਏ ਹੋਣ ਅਤੇ ਇਸ ਦੀ ਮੁਰੰਮਤ ਨਾ ਹੋਣ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਰਸਤੇ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਉਣਾ-ਜਾਣਾ ਹੁੰਦਾ ਹੈ। ਸੜਕ ਦੀ ਮਾੜੀ ਹਾਲਤ ਕਾਰਨ ਜਿੱਥੇ ਵਾਹਨਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ, ਉੱਥੇ ਹੀ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਲੋਕਾਂ ਦੀ ਆਵਾਜਾਈ ਦਾ ਅਹਿਮ ਸਾਧਨ ਹਨ ਅਤੇ ਇਨ੍ਹਾਂ ਦੀ ਸਹੀ ਹਾਲਤ ਬਣਾਈ ਰੱਖਣਾ ਸਬੰਧਤ ਵਿਭਾਗ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੈਤੋ-ਚੰਦਭਾਨ ਸੜਕ ਦੀ ਮੌਜੂਦਾ ਹਾਲਤ ਦਾ ਤੁਰੰਤ ਜਾਇਜ਼ਾ ਲੈ ਕੇ ਇਸ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਜਾਵੇ, ਤਾਂ ਜੋ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਇਸ ਮੌਕੇ ਜ਼ਿਲ੍ਹਾ ਸਕੱਤਰ ਰਾਮ ਅਵਤਾਰ ਵਰਮਾ, ਜ਼ਿਲ੍ਹਾ ਸਕੱਤਰ ਰਮਨਦੀਪ ਮਲਹੋਤਰਾ, ਜ਼ਿਲ੍ਹਾ ਜਨਰਲ ਸਕੱਤਰ ਕਿਸਾਨ ਮੋਰਚਾ ਗੁਰਜੀਤ ਸਿੰਘ ਅਜਿੱਤ ਗਿੱਲ, ਜ਼ਿਲ੍ਹਾ ਵਾਈਸ ਪ੍ਰਧਾਨ ਟਰੇਡ ਵਿੰਗ ਰਵਿੰਦਰ ਤਾਇਲ ਰਿੰਕੂ, ਸਰਕਲ ਪ੍ਰਧਾਨ ਨਰ ਸਿੰਘ ਬਰਾੜ, ਸੀਨੀਅਰ ਆਗੂ ਮਹੇਸ਼ ਗਰਗ, ਜ਼ਿਲ੍ਹਾ ਵਾਈਸ ਪ੍ਰਧਾਨ ਕਿਸਾਨ ਮੋਰਚਾ ਜਸਵਿੰਦਰ ਸਿੰਘ ਬਰਾੜ, ਸਾਬਕਾ ਜਨਰਲ ਸਕੱਤਰ ਅਭੀ ਮਿੱਤਲ, ਸਾਬਕਾ ਆਈਟੀ ਪ੍ਰਧਾਨ ਪਵਨ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਐੱਸਸੀ ਮੋਰਚਾ ਕਸ਼ਮੀਰ ਸਿੰਘ, ਰਣਬੀਰ ਸਿੰਘ ਅਤੇ ਸਰਕਲ ਜਨਰਲ ਸਕੱਤਰ ਗੋਪਾਲ ਗੋਇਲ ਸਮੇਤ ਹੋਰ ਭਾਜਪਾ ਆਗੂ ਹਾਜ਼ਰ ਸਨ।