ਨਰੇਸ਼ ਜਿੰਦਲ ਬਣੇ ਜ਼ਿਲ੍ਹਾ ਅਗਰਵਾਲ ਭਲਾਈ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਨਰੇਸ਼ ਜਿੰਦਲ ਬਣੇ ਜ਼ਿਲ੍ਹਾ ਅਗਰਵਾਲ ਭਲਾਈ ਬੋਰਡ ਫ਼ਰੀਦਕੋਟ ਦੇ ਚੇਅਰਮੈਨ
Publish Date: Wed, 04 Nov 2026 03:38 PM (IST)
Updated Date: Wed, 04 Nov 2026 03:41 PM (IST)
ਜੈਤੋ ਦੇ ‘ਆਪ’ ਆਗੂਆਂ, ਵਰਕਰਾਂ ਤੇ ਅਗਰਵਾਲ ਸਮਾਜ ’ਚ ਖੁਸ਼ੀ ਦੀ ਲਹਿਰ, ਡੀਸੀ ਨੇ ਸੌਂਪਿਆ ਨਿਯੁਕਤੀ ਪੱਤਰ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਜੈਤੋ ਦੇ ਉੱਘੇ ਵਪਾਰੀ, ਉਦਯੋਗਪਤੀ ਅਤੇ ਪ੍ਰਸਿੱਧ ਸਮਾਜ ਸੇਵਕ ਨਰੇਸ਼ ਜਿੰਦਲ ਨੂੰ ਪੰਜਾਬ ਸਰਕਾਰ ਵੱਲੋਂ ਅਗਰਵਾਲ ਭਲਾਈ ਬੋਰਡ ਜ਼ਿਲ੍ਹਾ ਫ਼ਰੀਦਕੋਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਮਿਲੀ ਇਸ ਅਹਿਮ ਜ਼ਿੰਮੇਵਾਰੀ ਨਾਲ ਜੈਤੋ ਹਲਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ, ਵਪਾਰਕ ਹਲਕਿਆਂ ਅਤੇ ਅਗਰਵਾਲ ਸਮਾਜ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਲਾਕੇ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਨਵ-ਨਿਯੁਕਤ ਚੇਅਰਮੈਨ ਨਰੇਸ਼ ਜਿੰਦਲ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜ਼ਿਕਰਯੋਗ ਹੈ ਕਿ ਨਰੇਸ਼ ਜਿੰਦਲ ਸ਼੍ਰੀ ਬਾਲਾ ਜੀ ਆਇਲ ਮਿਲਜ਼, ਨੇੜੇ ਜਿੰਦਲ ਕਲੋਨੀ, ਜੈਤੋ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਹੋਣ ਦੇ ਨਾਲ-ਨਾਲ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾਈ ਉਪ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਜੈਤੋ ਦੇ ਚੇਅਰਮੈਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਹ ਵਪਾਰ ਅਤੇ ਉਦਯੋਗ ਦੇ ਖੇਤਰ ਵਿੱਚ ਆਪਣੀ ਵਿਸ਼ੇਸ਼ ਪਛਾਣ ਰੱਖਣ ਦੇ ਨਾਲ-ਨਾਲ ਸਮਾਜਿਕ ਗਤੀਵਿਧੀਆਂ ਵਿੱਚ ਵੀ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਦੀਆਂ ਵਪਾਰਕ ਅਤੇ ਸਮਾਜਿਕ ਸਰਗਰਮੀਆਂ ਦੇ ਮੱਦੇਨਜ਼ਰ ਮਿਲੀ ਇਹ ਨਵੀਂ ਜ਼ਿੰਮੇਵਾਰੀ ਉਨ੍ਹਾਂ ਲਈ ਅਹਿਮ ਮੰਨੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ (ਆਈ.ਏ.ਐੱਸ.) ਨੇ ਨਵ-ਨਿਯੁਕਤ ਚੇਅਰਮੈਨ ਨਰੇਸ਼ ਜਿੰਦਲ ਨੂੰ ਨਿਯੁਕਤੀ ਪੱਤਰ ਸੌਂਪਿਆ। ਨਿਯੁਕਤੀ ਪੱਤਰ ਪ੍ਰਾਪਤ ਕਰਨ ਉਪਰੰਤ ਨਰੇਸ਼ ਜਿੰਦਲ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਉੱਪਰ ਜੋ ਭਰੋਸਾ ਪ੍ਰਗਟਾਉਂਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਮਿਹਨਤ, ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅਗਰਵਾਲ ਸਮਾਜ ਦੀਆਂ ਸਮੱਸਿਆਵਾਂ ਨੂੰ ਸਬੰਧਤ ਮੰਚਾਂ ਅਤੇ ਸਰਕਾਰ ਤੱਕ ਪਹੁੰਚਾਉਣ ਦੇ ਨਾਲ-ਨਾਲ ਸਮਾਜ ਦੀ ਭਲਾਈ, ਆਪਸੀ ਏਕਤਾ ਅਤੇ ਵਿਕਾਸ ਲਈ ਉਸਾਰੂ ਉਪਰਾਲੇ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਨਰੇਸ਼ ਜਿੰਦਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਮਿਹਨਤੀ, ਸਮਰਪਿਤ ਅਤੇ ਇਮਾਨਦਾਰ ਵਰਕਰਾਂ ਦਾ ਹਮੇਸ਼ਾ ਮਾਣ-ਸਤਿਕਾਰ ਕਰਦੀ ਹੈ। ਪਾਰਟੀ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਦੀ ਮਿਹਨਤ ਨੂੰ ਹਮੇਸ਼ਾ ਪਛਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਰੇਸ਼ ਜਿੰਦਲ ਇੱਕ ਜ਼ਿੰਮੇਵਾਰ ਅਤੇ ਨੇਕ ਇਨਸਾਨ ਹਨ, ਇਸੇ ਕਰਕੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਰੇਸ਼ ਜਿੰਦਲ ਆਪਣੇ ਤਜਰਬੇ, ਯੋਗਤਾ ਅਤੇ ਸਮਰਪਣ ਭਾਵਨਾ ਨਾਲ ਸਮਾਜ ਦੀ ਭਲਾਈ ਲਈ ਮਹੱਤਵਪੂਰਨ ਯੋਗਦਾਨ ਪਾਉਣਗੇ। ਨਰੇਸ਼ ਜਿੰਦਲ ਦੀ ਨਿਯੁਕਤੀ ਤੇ ਵਧਾਈ ਦੇਣ ਵਾਲਿਆਂ ਵਿੱਚ ਮਾਂ ਚਿੰਤਪੁਰਨੀ ਆਇਲ ਮਿਲਜ਼, ਕੋਠੇ ਸੰਪੂਰਨ ਸਿੰਘ ਵਾਲੇ, ਬਿਸ਼ਨੰਦੀ ਰੋਡ ਜੈਤੋ ਦੇ ਮਾਲਕ ਅਤੇ ਅਗਰਵਾਲ ਸਮਾਜ ਸਭਾ (ਰਜਿ.) ਜੈਤੋ ਦੇ ਪ੍ਰਧਾਨ ਸੱਤਪਾਲ ਜਿੰਦਲ, ਸ਼੍ਰੀ ਬਾਲਾ ਜੀ ਟ੍ਰੇਡਰਜ਼ ਅਤੇ ਆਇਲ ਮਿਲਜ਼, ਨੇੜੇ ਸ਼ਿਆਮ ਸੇਵਾ ਮੰਡਲ, ਪੰਚਾਇਤੀ ਗਊਸ਼ਾਲਾ ਰੋਡ ਜੈਤੋ ਦੇ ਐੱਮ.ਡੀ. ਭੀਮ ਸੈਨ ਜਿੰਦਲ, ਅਸ਼ੀਸ਼ ਜਿੰਦਲ, ਹੈਪੀ ਜਿੰਦਲ, ਗੌਰਵ ਜਿੰਦਲ, ਦੀਪਾਂਸ਼ੂ ਜਿੰਦਲ ਸਮੇਤ ਹੋਰ ਸ਼ਖ਼ਸੀਅਤਾਂ ਦੇ ਨਾਮ ਵਿਸ਼ੇਸ਼ ਤੌਰ ਤੇ ਸ਼ਾਮਲ ਹਨ। ਇਸ ਤੋਂ ਇਲਾਵਾ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ, ਨਗਰ ਕੌਂਸਲ ਜੈਤੋ ਦੀ ਪ੍ਰਧਾਨ ਨਿਰਮਲਾ ਦੇਵੀ ਗਰਗ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ ਡਾ. ਹਰਪਾਲ ਸਿੰਘ ਢਿੱਲਵਾਂ, ‘ਆਪ’ ਨਸ਼ਾ ਮੁਕਤੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ‘ਆਪ’ ਯੂਥ ਵਿੰਗ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ‘ਆਪ’ ਬਲਾਕ ਪ੍ਰਧਾਨ ਸੁਖਰੀਤ ਸਿੰਘ ਰੋਮਾਣਾ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ ਅਤੇ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ ਨੇ ਵੀ ਨਰੇਸ਼ ਜਿੰਦਲ ਨੂੰ ਮੁਬਾਰਕਬਾਦ ਦਿੱਤੀ। ਵਧਾਈ ਦੇਣ ਵਾਲੇ ਹੋਰਨਾਂ ਆਗੂਆਂ ਅਤੇ ਸ਼ਖ਼ਸੀਅਤਾਂ ਵਿੱਚ ਕੌਂਸਲਰ ਪ੍ਰੀਤਮ ਕੌਰ ਪਤਨੀ ਜਗਦੀਸ਼ ਸਿੰਘ, ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ, ਕੌਂਸਲਰ ਲਖਵਿੰਦਰ ਸਿੰਘ ‘ਲੱਖਾ ਬਰਾੜ’, ਕੌਂਸਲਰ ਮਨਦੀਪ ਸ਼ਰਮਾ ਪਤਨੀ ਪ੍ਰਦੀਪ ਕੁਮਾਰ ‘ਦੀਪਾ ਸ਼ਰਮਾ’, ਕੌਂਸਲਰ ਬੇਅੰਤ ਸਿੰਘ ‘ਰਾਜੂ ਸਿੱਧੂ’, ਕੌਂਸਲਰ ਡਾ. ਹਰੀਸ਼ ਚੰਦਰ ਗੋਇਲ, ਕੌਂਸਲਰ ਪ੍ਰਿਯੰਕਾ ਗਰਗ ਪਤਨੀ ਐਡਵੋਕੇਟ ਅਮਿਤ ਕੁਮਾਰ ‘ਗੋਲਡੂ ਮਿੱਤਲ’, ਕੌਂਸਲਰ ਪਰਵੀਨ ਗਰਗ ਪਤਨੀ ਸੁਰਿੰਦਰ ਗਰਗ, ਕੌਂਸਲਰ ਮਨਦੀਪ ਕੌਰ ਪਤਨੀ ਹਰਬੰਸ ਲਾਲ ‘ਭੋਪੀ’, ਕੌਂਸਲਰ ਵਿਜੈ ਕੁਮਾਰ ਸੋਲੰਕੀ, ਕੌਂਸਲਰ ਅਮਰ ਸਿੰਘ ਸਿੰਗਲ, ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’ ਢੈਪਈ, ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਪੰਚ ਹਰਮੇਲ ਸਿੰਘ ਬਾਠ ਕਰੀਰਵਾਲੀ ਅਤੇ ‘ਆਪ’ ਆਗੂ ਕੁਲਦੀਪ ਸਿੰਘ ਦਲ ਸਿੰਘ ਵਾਲਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਇਲਾਕੇ ਦੀਆਂ ਮੋਹਤਬਰ ਸ਼ਖ਼ਸੀਅਤਾਂ ਸ਼ਾਮਲ ਹਨ। ਨਰੇਸ਼ ਜਿੰਦਲ ਨੂੰ ਮਿਲੀ ਇਸ ਨਵੀਂ ਜ਼ਿੰਮੇਵਾਰੀ ਨੂੰ ਲੈ ਕੇ ਜੈਤੋ ਦੇ ਵਪਾਰਕ, ਸਮਾਜਿਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਮੂਹ ਸ਼ੁਭਚਿੰਤਕਾਂ ਨੇ ਆਸ ਪ੍ਰਗਟਾਈ ਕਿ ਨਰੇਸ਼ ਜਿੰਦਲ ਆਪਣੀ ਵਪਾਰਕ ਸੂਝ-ਬੂਝ, ਤਜਰਬੇ ਅਤੇ ਸਮਾਜਿਕ ਸੇਵਾਵਾਂ ਦੇ ਤਜਰਬੇ ਦੇ ਆਧਾਰ ਤੇ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਂਦਿਆਂ ਅਗਰਵਾਲ ਸਮਾਜ ਦੀ ਭਲਾਈ, ਆਪਸੀ ਏਕਤਾ ਅਤੇ ਸਮਾਜਿਕ ਵਿਕਾਸ ਦੇ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਉਣਗੇ।