- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਾਲੀ ਸਾੜਨਾ ਕਿਸਾਨਾਂ ਦਾ ਸ਼ੌਕ ਨਹੀਂ, ਮਜਬੂਰੀ ਹੈ : ਨਛੱਤਰ ਜੈਤੋ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦਾ ਕੋਈ ਸ਼ੌਕ ਨਹੀਂ, ਸਗੋਂ ਹਾਲਾਤਾਂ ਕਾਰਨ ਬਣੀ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਅਤੇ ਪ੍ਰਦੂਸ਼ਣ ਤੋਂ ਬਚਾਉਣ ਦੀ ਮਹੱਤਤਾ ਨੂੰ ਸਮਝਦੇ ਹਨ, ਪਰ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੇ ਪ੍ਰਬੰਧ ਨਾ ਕੀਤੇ ਜਾਣ ਕਾਰਨ ਕਿਸਾਨਾਂ ਸਾਹਮਣੇ ਗੰਭੀਰ ਸਮੱਸਿਆ ਖੜ੍ਹੀ ਹੋ ਰਹੀ ਹੈ। ਇੱਥੇ ਗੱਲਬਾਤ ਕਰਦਿਆਂ ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਕਿਸਾਨਾਂ ਨੇ ਕਣਕ ਸਮੇਤ ਅਗਲੀਆਂ ਫ਼ਸਲਾਂ ਦੀ ਬਿਜਾਈ ਲਈ ਖੇਤ ਤਿਆਰ ਕਰਨੇ ਹੁੰਦੇ ਹਨ। ਇਸ ਲਈ ਸਮੇਂ ਸਿਰ ਪਰਾਲੀ ਦਾ ਨਿਪਟਾਰਾ ਕਰਨਾ ਬੇਹੱਦ ਜ਼ਰੂਰੀ ਹੁੰਦਾ ਹੈ। ਪਰ ਸੂਬਾ ਸਰਕਾਰ ਵੱਲੋਂ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਲੋੜੀਂਦੇ ਬੇਲਰਾਂ ਦਾ ਪੂਰਾ ਪ੍ਰਬੰਧ ਨਹੀਂ ਕੀਤਾ ਜਾ ਸਕਿਆ। ਇਸ ਤੋਂ ਇਲਾਵਾ ਖੇਤਾਂ ਵਿੱਚ ਪਰਾਲੀ ਨੂੰ ਵਾਹ ਕੇ ਜ਼ਮੀਨ ਵਿੱਚ ਮਿਲਾਉਣ ਲਈ ਕਿਸਾਨਾਂ ਨੂੰ ਪ੍ਰਤੀ ਏਕੜ ਕੋਈ ਢੁੱਕਵੀਂ ਆਰਥਿਕ ਸਹਾਇਤਾ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਇੱਕ ਏਕੜ ਜ਼ਮੀਨ ਵਿੱਚ ਪਰਾਲੀ ਦਾ ਖੇਤ ਅੰਦਰ ਹੀ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਲਈ ਤਕਰੀਬਨ ਪੰਜ ਤੋਂ ਛੇ ਹਜ਼ਾਰ ਰੁਪਏ ਖ਼ਰਚ ਆਉਂਦਾ ਹੈ। ਪਹਿਲਾਂ ਹੀ ਖੇਤੀ ਲਾਗਤਾਂ ਵਿੱਚ ਲਗਾਤਾਰ ਵਾਧੇ ਅਤੇ ਫ਼ਸਲਾਂ ਦੇ ਮੁਨਾਫ਼ੇ ਵਿੱਚ ਕਮੀ ਕਾਰਨ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਕਿਸਾਨਾਂ ਲਈ ਇਹ ਵਾਧੂ ਖ਼ਰਚਾ ਚੁੱਕਣਾ ਆਸਾਨ ਨਹੀਂ ਹੈ। ਨਛੱਤਰ ਸਿੰਘ ਜੈਤੋ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੀਆਂ ਮਸ਼ੀਨਾਂ ਅਤੇ ਬੇਲਰ ਉਪਲਬਧ ਕਰਵਾਏ ਜਾਣ ਅਤੇ ਪ੍ਰਤੀ ਏਕੜ ਬਣਦੀ ਆਰਥਿਕ ਸਹਾਇਤਾ ਦਿੱਤੀ ਜਾਵੇ, ਤਾਂ ਜੋ ਕਿਸਾਨ ਬਿਨਾਂ ਕਿਸੇ ਵਾਧੂ ਆਰਥਿਕ ਬੋਝ ਦੇ ਪਰਾਲੀ ਦਾ ਨਿਪਟਾਰਾ ਕਰ ਸਕਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀ ਇਸ ਗੰਭੀਰ ਸਮੱਸਿਆ ਵੱਲ ਸਮਾਂ ਰਹਿੰਦਿਆਂ ਧਿਆਨ ਨਾ ਦਿੱਤਾ ਤਾਂ ਕਿਸਾਨ ਹਾਲਾਤਾਂ ਤੋਂ ਮਜਬੂਰ ਹੋ ਕੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਹੋਣਗੇ। ਨਛੱਤਰ ਸਿੰਘ ਜੈਤੋ ਨੇ ਪ੍ਰਦੂਸ਼ਣ ਦੇ ਮੁੱਦੇ