- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ਦੀਆਂ ਚੋਣਾਂ ਵਿੱਚ ਕਾਂਗਰਸ ਭਾਰੀ ਬਹੁਮਤ ਨਾਲ ਜਿੱਤੇਗੀ : ਕਾਂਗਰਸੀ ਆਗੂ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿੱਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਣ ਲੱਗਾ ਹੈ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਪੂਰੇ ਭਰੋਸੇ ਨਾਲ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਭਾਰੀ ਬਹੁਮਤ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕਰੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ‘ਸ਼ੰਮ੍ਹੀ ਰੰਧਾਵਾ’ (ਸਾਬਕਾ ਸਰਪੰਚ ਭਗਤੂਆਣਾ), ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸਕੱਤਰ ਸੁਖਪਾਲ ਸਿੰਘ ‘ਪਾਲੀ ਬਰਾੜ’ ਕੋਠੇ ਕਿਹਰ ਸਿੰਘ ਵਾਲੇ, ਪੰਚਾਇਤ ਯੂਨੀਅਨ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਹਰਜਿੰਦਰ ਸਿੰਘ ‘ਲਾਲੀ ਬਰਾੜ’ (ਸਾਬਕਾ ਸਰਪੰਚ ਚੰਦਭਾਨ) ਅਤੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ‘ਹੈਪੀ’ ਰੋਮਾਣਾ ਅਜੀਤ ਸਿੰਘ ਨੇ ਕਿਹਾ ਕਿ ਸੂਬੇ ਅੰਦਰ ਕਾਂਗਰਸ ਪਾਰਟੀ ਦੇ ਹੱਕ ਵਿੱਚ ਲੋਕ ਰਾਇ ਮਜ਼ਬੂਤ ਹੋ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮਜ਼ਬੂਤ ਜਥੇਬੰਦਕ ਢਾਂਚਾ, ਤਜਰਬੇਕਾਰ ਆਗੂਆਂ ਦੀ ਅਗਵਾਈ ਅਤੇ ਸਮਰਪਿਤ ਵਰਕਰਾਂ ਦੀ ਜ਼ਮੀਨੀ ਪੱਧਰ 'ਤੇ ਸਰਗਰਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਪਾਰਟੀ ਦੇ ਆਗੂ ਅਤੇ ਵਰਕਰ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਨੂੰ ਸਮਝਦਿਆਂ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਪੂਰੀ ਦ੍ਰਿੜ੍ਹਤਾ ਨਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਰਹੀ ਹੈ। ਪਾਰਟੀ ਦੀ ਤਰਜੀਹ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ, ਸੂਬੇ ਦਾ ਸਰਵਪੱਖੀ ਵਿਕਾਸ ਅਤੇ ਹਰ ਵਰਗ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਲੋਕ ਮੁੱਦਿਆਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਂਦਿਆਂ ਜਨ ਸੰਪਰਕ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ।