- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰਮਜੀਤ ਰਾਮੇਆਣਾ ਦੇ ਗ੍ਰਹਿ ਵਿਖੇ ਸਪੀਕਰ ਕੁਲਤਾਰ ਸੰਧਵਾਂ ਦਾ ਸਨਮਾਨ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਬੀਤੇ ਦਿਨੀਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਰਾਮੇਆਣਾ ਵਿਖੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਧਰਮਜੀਤ ਸਿੰਘ ਰਾਮੇਆਣਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਧਰਮਜੀਤ ਸਿੰਘ ਰਾਮੇਆਣਾ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਪਾਰਟੀ ਆਗੂਆਂ, ਵਰਕਰਾਂ, ਸਮਰਥਕਾਂ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਬੇਹੱਦ ਉਤਸ਼ਾਹ ਅਤੇ ਪਿਆਰ ਨਾਲ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਾਜ਼ਰ ਆਗੂਆਂ ਅਤੇ ਪਤਵੰਤਿਆਂ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਧਰਮਜੀਤ ਸਿੰਘ ਰਾਮੇਆਣਾ ਅਤੇ ਸਮੁੱਚੇ ਵਾਂਦਰ ਪਰਿਵਾਰ ਵੱਲੋਂ ਦਿੱਤੇ ਪਿਆਰ, ਸਤਿਕਾਰ ਅਤੇ ਮਾਣ-ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਮਿਲਿਆ ਆਪਣਾਪਣ ਹਮੇਸ਼ਾ ਯਾਦ ਰਹੇਗਾ। ਸਮੁੱਚੇ ਵਾਂਦਰ ਪਰਿਵਾਰ ਦੇ ਮੈਂਬਰਾਂ ਨੇ ਵੀ ਇਸ ਮੌਕੇ ਸ਼ਮੂਲੀਅਤ ਕਰਦਿਆਂ ਉਨ੍ਹਾਂ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟਾਇਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਹਾਈਕਮਾਂਡ ਵੱਲੋਂ ਕੁਲਤਾਰ ਸਿੰਘ ਸੰਧਵਾਂ ਨੂੰ ਲਗਾਤਾਰ ਤੀਜੀ ਵਾਰ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਮੁੜ ਉਨ੍ਹਾਂ ’ਤੇ ਭਰੋਸਾ ਜਤਾਇਆ ਜਾਣਾ ਹਲਕੇ ਦੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਲਈ ਖ਼ੁਸ਼ੀ ਅਤੇ ਮਾਣ ਵਾਲੀ ਗੱਲ ਹੈ। ਇਸ ਮੌਕੇ ਗੱਲਬਾਤ ਕਰਦਿਆਂ ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਕੁਲਤਾਰ ਸਿੰਘ ਸੰਧਵਾਂ ਨੂੰ ਤੀਜੀ ਵਾਰ ਉਮੀਦਵਾਰ ਐਲਾਨਣਾ ਉਨ੍ਹਾਂ ਦੀ ਸਿਆਸੀ ਕਾਰਗੁਜ਼ਾਰੀ, ਤਜਰਬੇ ਅਤੇ ਹਲਕੇ ਦੇ ਲੋਕਾਂ ਨਾਲ ਮਜ਼ਬੂਤ ਸਾਂਝ ’ਤੇ ਪ੍ਰਗਟਾਏ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਮਿਲਾਪੜੇ ਸੁਭਾਅ, ਸਾਦਗੀ ਅਤੇ ਲੋਕਾਂ ਨਾਲ ਸਿੱਧੇ ਰਾਬਤੇ ਸਦਕਾ ਹਲਕੇ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਹ ਪਹਿਲਾਂ ਵੀ ਦੋ ਵਾਰ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਕੋਟਕਪੂਰਾ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਹਨ ਅਤੇ ਮੌਜੂਦਾ ਸਮੇਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਵਜੋਂ ਆਪਣੀਆਂ ਸ਼ਾਨਦਾਰ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਲਈ ਲੋਕਾਂ ਦਾ ਵਿਸ਼ਵਾਸ ਅਤੇ ਪਾਰਟੀ ਦੀ ਅਗਵਾਈ ਦਾ ਭਰੋਸਾ ਸਭ ਤੋਂ ਵੱਡੀ ਪੂੰਜੀ ਹੁੰਦੇ ਹਨ। ਕੁਲਤਾਰ ਸਿੰਘ ਸੰਧਵਾਂ ਨੂੰ ਲਗਾਤਾਰ ਤੀਜੀ ਵਾਰ ਪਾਰਟੀ ਉਮੀਦਵਾਰ ਬਣਾਇਆ ਜਾਣਾ ਇਸੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਸਮੂਹ ਆਗੂ, ਵਰਕਰ ਅਤੇ ਸਮਰਥਕ ਪੂਰੀ ਇਕਜੁੱਟਤਾ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਧਰਮਜੀਤ ਸਿੰਘ ਰਾਮੇਆਣਾ ਅਤੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਤੇ ਮੀਤ ਪ੍ਰਧਾਨ ਡਾ. ਲਛਮਣ ਸ਼ਰਮਾ ਭਗਤੂਆਣਾ ਵਿਚਕਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ, ਪਾਰਟੀ ਦੀਆਂ ਗਤੀਵਿਧੀਆਂ, ਇਲਾਕੇ ਦੀ ਤਰੱਕੀ ਅਤੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਇਸ ਦੌਰਾਨ ਇਲਾਕੇ ਦੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ, ਵਿਕਾਸ ਕਾਰਜਾਂ ਦੀਆਂ ਲੋੜਾਂ ਅਤੇ ਭਵਿੱਖ ਵਿੱਚ ਇਲਾਕੇ ਦੀ ਬਿਹਤਰੀ ਲਈ ਸੰਭਾਵਨਾਵਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਧਰਮਜੀਤ ਸਿੰਘ ਰਾਮੇਆਣਾ ਦੇ ਮਾਤਾ ਬਲਵਿੰਦਰ ਕੌਰ, ਪਤਨੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀਰਪਾਲ ਕੌਰ, ਭਰਾ ਸਰਬਜੀਤ ਸਿੰਘ