ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵੱਲੋਂ ਗ੍ਰੀਨ ਦੀਵਾਲੀ ਜਾਗਰੂਕਤਾ ਰੈਲੀ ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵੱਲੋਂ ਗ੍ਰੀਨ ਦੀਵਾਲੀ ਜਾਗਰੂਕਤਾ ਰੈਲੀ
Publish Date: Fri, 06 Nov 2026 03:58 PM (IST)
Updated Date: Fri, 06 Nov 2026 03:59 PM (IST)
ਪਟਾਕਾ ਰਹਿਤ ਦੀਵਾਲੀ ਮਨਾਉਣ ਅਤੇ ਵਾਤਾਵਰਨ ਦੀ ਸੰਭਾਲ ਦਾ ਦਿੱਤਾ ਸੁਨੇਹਾ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਾਤਾਵਰਨ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੇ ਉਦੇਸ਼ ਨਾਲ ਸ਼ਿਵਾਲਿਕ ਕਿਡਜ਼ ਸਕੂਲ, ਸ੍ਰੀ ਹਨੂੰਮਾਨ ਮੰਦਰ ਦੇ ਸਾਹਮਣੇ, ਸ੍ਰੀ ਪੰਚਾਇਤੀ ਗਊਸ਼ਾਲਾ ਰੋਡ, ਜੈਤੋ ਵੱਲੋਂ ਹਾਊਸ ਰਵੀ ਦੇ ਬੈਨਰ ਹੇਠ ਗ੍ਰੀਨ ਦੀਵਾਲੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਹਾਊਸ ਹੈੱਡ ਅੰਜੂ ਬਾਂਸਲ ਦੀ ਯੋਗ ਅਗਵਾਈ ਹੇਠ ਕੱਢੀ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਸਮਰਪਣ ਭਾਵਨਾ ਨਾਲ ਸ਼ਮੂਲੀਅਤ ਕਰਦਿਆਂ ਵਾਤਾਵਰਨ ਦੀ ਸੁਰੱਖਿਆ ਅਤੇ ਪਟਾਕਾ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਅਧਿਆਪਕਾ ਪ੍ਰਿੰਕਾ ਰਾਣੀ, ਅਧਿਆਪਕਾ ਰਾਜਨਦੀਪ ਕੌਰ ਅਤੇ ਅਧਿਆਪਕ ਪਲਵਿੰਦਰ ਸਿੰਘ ਨੇ ਰੈਲੀ ਨੂੰ ਸਫਲ ਬਣਾਉਣ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ। ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੇਰਨਾਦਾਇਕ ਨਾਅਰਿਆਂ ਅਤੇ ਸੰਦੇਸ਼ਾਂ ਰਾਹੀਂ ਲੋਕਾਂ ਨੂੰ ਪਟਾਕਿਆਂ ਦੀ ਵਰਤੋਂ ਤੋਂ ਦੂਰ ਰਹਿਣ ਅਤੇ ਕੁਦਰਤੀ ਵਾਤਾਵਰਨ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਸਮਝਾਇਆ ਕਿ ਪਟਾਕਿਆਂ ਨਾਲ ਫੈਲਣ ਵਾਲਾ ਹਵਾ ਅਤੇ ਆਵਾਜ਼ ਪ੍ਰਦੂਸ਼ਣ ਮਨੁੱਖੀ ਸਿਹਤ ਦੇ ਨਾਲ-ਨਾਲ ਪਸ਼ੂ-ਪੰਛੀਆਂ ਅਤੇ ਕੁਦਰਤੀ ਵਾਤਾਵਰਨ ਲਈ ਵੀ ਨੁਕਸਾਨਦੇਹ ਹੈ। ਦੀਵਾਲੀ ਵਰਗੇ ਖੁਸ਼ੀਆਂ ਭਰੇ ਤਿਉਹਾਰ ਨੂੰ ਮਿੱਟੀ ਦੇ ਦੀਵੇ ਜਗਾ ਕੇ, ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨਾਲ ਮਨਾਉਣਾ ਚਾਹੀਦਾ ਹੈ। ਰੈਲੀ ਨੂੰ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ਲੱਕੀ ਗਰਗ ਅਤੇ ਮੈਂਬਰ ਹਰਜੀਤ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਸਕੂਲ ਵੱਲੋਂ ਕੀਤੇ ਗਏ ਇਸ ਵਾਤਾਵਰਨ ਪੱਖੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਸਮਾਜ ਵਿੱਚ ਚੰਗਾ ਸੁਨੇਹਾ ਦੇਣ ਦੇ ਨਾਲ-ਨਾਲ ਨਵੀਂ ਪੀੜ੍ਹੀ ਨੂੰ ਆਪਣੀਆਂ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਆਪਣੇ ਘਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਤੱਕ ਵੀ ਪਹੁੰਚਾਉਣ। ਇਸ ਮੌਕੇ ਐਕੇਡਮਿਕ ਹੈੱਡ ਸਾਨੀਆ ਨਰੂਲਾ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਕੁਦਰਤ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਕਰਵਾਈਆਂ ਜਾਂਦੀਆਂ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਅੰਦਰ ਸਮਾਜਿਕ ਚੇਤਨਾ, ਜ਼ਿੰਮੇਵਾਰੀ ਦੀ ਭਾਵਨਾ ਅਤੇ ਵਾਤਾਵਰਨ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਰੈਲੀ ਦੀ ਸਮਾਪਤੀ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਾਫ਼-ਸੁਥਰੀ, ਸੁਰੱਖਿਅਤ ਅਤੇ ਹਰਿਆਵਲੀ ਭਰੀ ਦੀਵਾਲੀ ਮਨਾਉਣ ਦੇ ਸਮੂਹਿਕ ਸੰਕਲਪ ਨਾਲ ਹੋਈ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ਲੱਕੀ ਗਰਗ , ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨੱਈਆ ਲਾਲ ਗਰਗ ਅਤੇ ਮੈਂਬਰ ਅੰਕੁਰ ਆਦਿ ਮੌਜੂਦ ਸਨ।