- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਆਗੂਆਂ ਵੱਲੋਂ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਅਤੇ ਮੀਤ ਪ੍ਰਧਾਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ‘ਆਪ’ ਬਲਾਕ ਜੈਤੋ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਤੇ ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ ਅਤੇ ‘ਆਪ’ ਦੇ ਸੀਨੀਅਰ ਆਗੂ ਤੇ ਪਿੰਡ ਡੋਡ ਦੇ ਸਰਪੰਚ ਕੁਲਦੀਪ ਸਿੰਘ ਗਿੱਲ ਨੇ ਸਮੂਹ ਪੰਜਾਬ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਨਿੱਘੀਆਂ ਮੁਬਾਰਕਾਂ ਦਿੱਤੀਆਂ ਹਨ। ਇਸ ਮੌਕੇ ਸਾਂਝੇ ਤੌਰ ’ਤੇ ਆਪਣੇ ਵਧਾਈ ਸੰਦੇਸ਼ ਵਿੱਚ ‘ਆਪ’ ਆਗੂਆਂ ਨੇ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖੁਸ਼ੀਆਂ ਅਤੇ ਆਪਸੀ ਸਾਂਝ ਦਾ ਪ੍ਰਤੀਕ ਤਿਉਹਾਰ ਹੈ। ਸਾਨੂੰ ਇਹ ਪਵਿੱਤਰ ਤਿਉਹਾਰ ਰਵਾਇਤੀ ਉਤਸ਼ਾਹ ਅਤੇ ਆਪਸੀ ਭਾਈਚਾਰਕ ਸਾਂਝ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਮੌਕੇ ਹਰ ਘਰ ਵਿੱਚ ਖੁਸ਼ੀਆਂ ਦੇ ਦੀਵੇ ਜਗਣ ਅਤੇ ਸਮਾਜ ਵਿੱਚੋਂ ਹਨੇਰਾ, ਨਫ਼ਰਤ ਤੇ ਆਪਸੀ ਵੈਰ-ਵਿਰੋਧ ਦੂਰ ਹੋਵੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਿੱਖ ਪੰਥ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਮਹਾਨ ਕੁਰਬਾਨੀ, ਮਨੁੱਖੀ ਆਜ਼ਾਦੀ, ਨਿਆਂ ਅਤੇ ਦੂਜਿਆਂ ਦੀ ਭਲਾਈ ਦੀ ਭਾਵਨਾ ਦਾ ਪ੍ਰਤੀਕ ਹੈ। ਇਸ ਇਤਿਹਾਸਕ ਦਿਹਾੜੇ ਤੋਂ ਸਾਨੂੰ ਹੱਕ-ਸੱਚ ਦੀ ਰਾਖੀ ਕਰਨ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਪ੍ਰੇਰਨਾ ਮਿਲਦੀ ਹੈ। ‘ਆਪ’ ਆਗੂਆਂ ਨੇ ਵਿਸ਼ਵਕਰਮਾ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀ ਸ਼ਿਲਪਕਾਰੀ, ਸਿਰਜਣਾਤਮਕਤਾ ਅਤੇ ਮਿਹਨਤ ਦੀ ਪਰੰਪਰਾ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਕਿਸੇ ਵੀ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਕਿਰਤੀ ਵਰਗ ਦਾ ਅਹਿਮ ਯੋਗਦਾਨ ਹੁੰਦਾ ਹੈ। ਇਸ ਲਈ ਮਿਹਨਤਕਸ਼ ਲੋਕਾਂ ਦੇ ਸਤਿਕਾਰ ਅਤੇ ਉਨ੍ਹਾਂ ਦੀ ਭਲਾਈ ਨੂੰ ਹਮੇਸ਼ਾ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਅੰਤ ਵਿੱਚ ‘ਆਪ’ ਆਗੂਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਪਵਿੱਤਰ ਤਿਉਹਾਰਾਂ ਨੂੰ ਜਾਤ-ਪਾਤ, ਧਰਮ ਅਤੇ ਨਸਲ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਮਿਲਜੁਲ ਕੇ ਮਨਾਇਆ ਜਾਵੇ, ਤਾਂ ਜੋ ਸਮਾਜ ਵਿੱਚ ਆਪਸੀ ਪਿਆਰ, ਫਿਰਕੂ ਸਦਭਾਵਨਾ, ਕੌਮੀ ਏਕਤਾ ਅਤੇ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਸਮੂਹ ਲੋਕਾਂ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀ ਕਾਮਨਾ ਵੀ ਕੀਤੀ।