- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਅਲਾਇੰਸ ਇੰਟਰਨੈਸ਼ਨਲ ਸਕੂਲ, ਸ੍ਰੀ ਹਨੂੰਮਾਨ ਮੰਦਰ ਦੇ ਸਾਹਮਣੇ, ਸ੍ਰੀ ਪੰਚਾਇਤੀ ਗਊਸ਼ਾਲਾ ਰੋਡ, ਜੈਤੋ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੇ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਨੰਨ੍ਹੇ-ਮੁੰਨ੍ਹੇ ਬੱਚਿਆਂ ਤੋਂ ਲੈ ਕੇ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਤੱਕ ਸਾਰਿਆਂ ਨੇ ਪੂਰੇ ਜੋਸ਼ ਨਾਲ ਸ਼ਮੂਲੀਅਤ ਕਰਦਿਆਂ ਆਪਣੀ ਕਲਾ, ਪ੍ਰਤਿਭਾ ਅਤੇ ਸਿਰਜਣਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਲਈ ਦੀਵੇ ਸਜਾਉਣ, ਰੰਗੋਲੀ ਬਣਾਉਣ, ਮੋਮਬੱਤੀਆਂ ਨੂੰ ਸੁੰਦਰ ਢੰਗ ਨਾਲ ਸਜਾਉਣ ਅਤੇ ਹੋਰ ਕਈ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਵੱਖ-ਵੱਖ ਰੰਗਾਂ ਅਤੇ ਕਲਾਤਮਕ ਨਮੂਨਿਆਂ ਨਾਲ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਉਨ੍ਹਾਂ ਵੱਲੋਂ ਤਿਆਰ ਕੀਤੀਆਂ ਮਨਮੋਹਕ ਕਲਾਕ੍ਰਿਤੀਆਂ ਨੇ ਸਮਾਗਮ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੁਰੀਲੇ ਗੀਤਾਂ ਨੇ ਮਾਹੌਲ ਨੂੰ ਖੁਸ਼ੀ, ਸ਼ਰਧਾ ਅਤੇ ਉਤਸ਼ਾਹ ਨਾਲ ਭਰ ਦਿੱਤਾ। ਇਸ ਮੌਕੇ ਛੋਟੇ ਬੱਚਿਆਂ ਵੱਲੋਂ ਪੇਸ਼ ਕੀਤਾ ਗਿਆ ਨੁੱਕੜ ਨਾਟਕ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਬੱਚਿਆਂ ਨੇ ਆਪਣੀ ਪ੍ਰਭਾਵਸ਼ਾਲੀ ਅਦਾਕਾਰੀ ਰਾਹੀਂ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ, ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਖੁਸ਼ੀਆਂ ਵੰਡਣ ਦਾ ਸੁਨੇਹਾ ਦਿੱਤਾ। ਉਨ੍ਹਾਂ ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਜਿੱਥੇ ਪ੍ਰਭਾਵਿਤ ਕੀਤਾ, ਉੱਥੇ ਹੀ ਤਿਉਹਾਰ ਨੂੰ ਸਾਰਥਕ ਢੰਗ ਨਾਲ ਮਨਾਉਣ ਦੀ ਪ੍ਰੇਰਨਾ ਵੀ ਦਿੱਤੀ। ਸਮਾਗਮ ਦਾ ਇੱਕ ਹੋਰ ਖ਼ਾਸ ਆਕਰਸ਼ਣ ਵੱਖ-ਵੱਖ ਹਾਊਸਾਂ ਦਰਮਿਆਨ ਕਰਵਾਇਆ ਗਿਆ ਰੰਗੋਲੀ ਮੁਕਾਬਲਾ ਰਿਹਾ। ਇਸ ਮੁਕਾਬਲੇ ਵਿੱਚ ਸਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਬੇਹੱਦ ਸੁੰਦਰ ਅਤੇ ਆਕਰਸ਼ਕ ਰੰਗੋਲੀਆਂ ਤਿਆਰ ਕਰਕੇ ਆਪਣੀ ਕਲਾਤਮਕ ਯੋਗਤਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿੱਚ