- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਵਲਜੀਤ ਕੌਰ ਦੀ ਪਰਗਟ ਸਿੰਘ ਅਤੇ ਚਰਨਜੀਤ ਚੰਨੀ ਨਾਲ ਅਹਿਮ ਮੁਲਾਕਾਤ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿੱਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਦਿਨੋ-ਦਿਨ ਗਰਮਾਉਂਦਾ ਜਾ ਰਿਹਾ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਦੇ ਮੱਦੇਨਜ਼ਰ ਆਪਣੀਆਂ ਸਰਗਰਮੀਆਂ ਤੇਜ਼ ਕਰਨ ਦੇ ਨਾਲ-ਨਾਲ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਆਪਣੀ ਪਹੁੰਚ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੀ ਸੀਨੀਅਰ ਮਹਿਲਾ ਆਗੂ ਕੰਵਲਜੀਤ ਕੌਰ ਕੰਵਲ ਨੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਹਲਕਾ ਜੈਤੋ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਸਰਗਰਮੀਆਂ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਅਹਿਮ ਮੁਲਾਕਾਤ ਦੌਰਾਨ ਕੰਵਲਜੀਤ ਕੌਰ ਕੰਵਲ ਨੇ ਹਲਕਾ ਜੈਤੋ ਦੀਆਂ ਸਿਆਸੀ ਗਤੀਵਿਧੀਆਂ, ਇਲਾਕੇ ਦੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਅਤੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਦੋਵਾਂ ਆਗੂਆਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਹਲਕੇ ਦੇ ਲੋਕਾਂ ਦੀਆਂ ਲੋੜਾਂ, ਉਮੀਦਾਂ ਅਤੇ ਦਰਪੇਸ਼ ਮੁਸ਼ਕਲਾਂ ਨੂੰ ਪਾਰਟੀ ਦੇ ਉੱਚ ਪੱਧਰੀ ਆਗੂਆਂ ਦੇ ਧਿਆਨ ਵਿੱਚ ਲਿਆਉਣ ਦੇ ਨਾਲ-ਨਾਲ ਇਨ੍ਹਾਂ ਮਸਲਿਆਂ ਨੂੰ ਲੋਕ ਹਿੱਤ ਵਿੱਚ ਉਠਾਉਣ ਦੀ ਲੋੜ