ਸ਼ਰਮਾ ਮਿਲਕ ਸੈਂਟਰ ਜੈਤੋ ਵਿਖੇ ਸੁਖਬੀਰ ਸਿੰਘ ਬਾਦਲ ਦਾ ਨਿੱਘਾ ਸਵਾਗਤ ਸ਼ਰਮਾ ਮਿਲਕ ਸੈਂਟਰ ਜੈਤੋ ਵਿਖੇ ਸੁਖਬੀਰ ਸਿੰਘ ਬਾਦਲ ਦਾ ਨਿੱਘਾ ਸਵਾਗਤ
Publish Date: Thu, 12 Nov 2026 03:38 PM (IST)
Updated Date: Thu, 12 Nov 2026 03:39 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਜੈਤੋ ਮੰਡੀ, ਜ਼ਿਲ੍ਹਾ ਫ਼ਰੀਦਕੋਟ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਸ਼ਰਮਾ ਮਿਲਕ ਸੈਂਟਰ ਵਿਖੇ ਪਹੁੰਚਣ ’ਤੇ ਅਕਾਲੀ ਆਗੂਆਂ, ਪਾਰਟੀ ਵਰਕਰਾਂ, ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਨਿੱਘਾ ਅਤੇ ਉਤਸ਼ਾਹਪੂਰਨ ਸਵਾਗਤ ਕੀਤਾ ਗਿਆ। ਭਾਰਤੀ ਸਟੇਟ ਬੈਂਕ ਦੀ ਜੈਤੋ ਸ਼ਾਖਾ ਦੇ ਸਾਹਮਣੇ ਸਥਿਤ ਸ਼ਰਮਾ ਮਿਲਕ ਸੈਂਟਰ ਵਿਖੇ ਹੋਏ ਇਸ ਸਵਾਗਤੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਸੁਖਬੀਰ ਸਿੰਘ ਬਾਦਲ ਪ੍ਰਤੀ ਆਪਣਾ ਸਤਿਕਾਰ ਪ੍ਰਗਟਾਇਆ। ਇਸ ਮੌਕੇ ਸ਼ਰਮਾ ਮਿਲਕ ਸੈਂਟਰ ਦੇ ਮਾਲਕ, ਯੂਥ ਅਕਾਲੀ ਦਲ ਜੈਤੋ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਮਾਰਕੀਟ ਸੁਧਾਰ ਕਮੇਟੀ ਜੈਤੋ ਦੇ ਪ੍ਰਧਾਨ ਰਾਕੇਸ਼ ਕੁਮਾਰ ਘੋਚਾ ਦੀ ਅਗਵਾਈ ਹੇਠ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਰਾਕੇਸ਼ ਕੁਮਾਰ ਘੋਚਾ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਨ ਦੇ ਨਾਲ-ਨਾਲ ਸਿਰੋਪਾਓ ਪਾ ਕੇ ਅਤੇ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹਾਜ਼ਰ ਲੋਕਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ, ਵਪਾਰੀ ਵਰਗ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਸਿਰਜਣਾ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੈਤੋ ਸਮੇਤ ਸਮੁੱਚੇ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਸਾਂਝੇ ਯਤਨਾਂ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨੇ ਰਾਕੇਸ਼ ਕੁਮਾਰ ਘੋਚਾ ਅਤੇ ਸਮੂਹ ਹਾਜ਼ਰੀਨ ਵੱਲੋਂ ਦਿੱਤੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਵੀ ਕੀਤਾ। ਇਸ ਦੌਰਾਨ ਰਾਕੇਸ਼ ਕੁਮਾਰ ਘੋਚਾ ਨੇ ਸੁਖਬੀਰ ਸਿੰਘ ਬਾਦਲ ਦਾ ਸ਼ਰਮਾ ਮਿਲਕ ਸੈਂਟਰ ਵਿਖੇ ਪਹੁੰਚਣ ਅਤੇ ਉਨ੍ਹਾਂ ਨੂੰ ਮਾਣ-ਸਨਮਾਨ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਸਵਾਗਤ ਸਮਾਗਮ ਵਿੱਚ ਸ਼ਾਮਲ ਹੋਏ ਸਮੂਹ ਅਕਾਲੀ ਆਗੂਆਂ, ਵਰਕਰਾਂ, ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਵੱਲੋਂ ਦਿੱਤਾ ਗਿਆ ਪਿਆਰ, ਸਹਿਯੋਗ ਅਤੇ ਵਿਸ਼ਵਾਸ ਉਨ੍ਹਾਂ ਲਈ ਬੇਹੱਦ ਕੀਮਤੀ ਹੈ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਕਾਰ ਸਿੰਘ ਬਰਾੜ ਗੋਨਿਆਣਾ, ਸ਼੍ਰੋਮਣੀ ਅਕਾਲੀ ਦਲ ਸਰਕਲ ਬਾਜਾਖਾਨਾ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ, ਸ਼੍ਰੋਮਣੀ ਅਕਾਲੀ ਦਲ ਵਪਾਰ ਮੰਡਲ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਵਿਨੇ ਕੁਮਾਰ ਸੋਨੀ ਬਾਂਸਲ , ਸ਼੍ਰੋਮਣੀ ਅਕਾਲੀ ਦਲ ਜੈਤੋ ਸ਼ਹਿਰੀ ਦੇ ਪ੍ਰਧਾਨ ਅਮਰਜੀਤ ਸਿੰਘ ਵਿੱਕੀ ਮੱਕੜ , ਸ਼੍ਰੋਮਣੀ ਅਕਾਲੀ ਦਲ ਜੈਤੋ ਸ਼ਹਿਰੀ ਦੇ ਸੋਸ਼ਲ ਮੀਡੀਆ ਪ੍ਰਧਾਨ ਬਲਦੇਵ ਸਿੰਘ ਬੱਲੀ ਢੱਲਾ , ਪ੍ਰਦੀਪ ਕੁਮਾਰ ਸ਼ਰਮਾ ਸਮੇਤ ਹੋਰ ਕਈ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।