ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੈਤੋ ਸ਼ਹਿਰ ਦਾ ਕੀਤਾ ਦੌਰਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੈਤੋ ਸ਼ਹਿਰ ਦਾ ਕੀਤਾ ਦੌਰਾ
Publish Date: Thu, 12 Nov 2026 04:03 PM (IST)
Updated Date: Thu, 12 Nov 2026 04:06 PM (IST)
‘ਆਪ’ ਦੇ ਟਕਸਾਲੀ ਆਗੂਆਂ, ਵਰਕਰਾਂ ਤੇ ਪੁਰਾਣੇ ਸਾਥੀਆਂ ਨਾਲ ਕੀਤੀਆਂ ਮੁਲਾਕਾਤਾਂ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਨ-ਸੰਪਰਕ ਮੁਹਿੰਮ ਤਹਿਤ ਜੈਤੋ ਸ਼ਹਿਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂਆਂ, ਵਰਕਰਾਂ, ਪੁਰਾਣੇ ਸੱਜਣਾਂ-ਮਿੱਤਰਾਂ ਅਤੇ ਸਮਰਥਕਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਖ਼ੈਰੀਅਤ ਜਾਣੀ ਅਤੇ ਇਲਾਕੇ ਨਾਲ ਜੁੜੇ ਵੱਖ-ਵੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰੇ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਥਾਨਕ ਗੁਰੂ ਨਾਨਕ ਨਗਰ ਵਿਖੇ ਰਹਿੰਦੇ ਆਪਣੇ ਬੇਹੱਦ ਕਰੀਬੀ ਮਿੱਤਰ, ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਅਤੇ ਸੇਵਾਮੁਕਤ ਫੂਡ ਸਪਲਾਈ ਇੰਸਪੈਕਟਰ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ। ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਆਪਣੇ ਪੁਰਾਣੇ ਮਿੱਤਰ ਬਲਵਿੰਦਰ ਸਿੰਘ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਦੋਵਾਂ ਨੇ ਕੁਝ ਸਮਾਂ ਇਕੱਠਿਆਂ ਬਿਤਾਇਆ ਅਤੇ ਪੁਰਾਣੀਆਂ ਯਾਦਾਂ ਤੇ ਸਾਂਝਾਂ ਨੂੰ ਤਾਜ਼ਾ ਕੀਤਾ। ਇਸ ਉਪਰੰਤ ਉਹ ਸਥਾਨਕ ਬਾਜਾਖਾਨਾ ਚੌਂਕ (ਚੌਂਕ ਨੰਬਰ-3) ਵਿਖੇ ਪ੍ਰੀਤਮ ਸਿੰਘ ਰਾਣਾ ਡੋਡ ਦੀ ਦੁਕਾਨ ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸਥਾਨਕ ਪਾਰਟੀ ਆਗੂਆਂ, ਵਰਕਰਾਂ, ਪੁਰਾਣੇ ਸਾਥੀਆਂ ਅਤੇ ਸਮਰਥਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਖੁੱਲ੍ਹੇ ਅਤੇ ਸੁਖਾਵੇਂ ਮਾਹੌਲ ਵਿੱਚ ਹੋਈ ਗੱਲਬਾਤ ਦੌਰਾਨ ਇਲਾਕੇ ਦੇ ਸਮਾਜਿਕ, ਲੋਕ ਹਿੱਤਾਂ ਅਤੇ ਰੋਜ਼ਮਰ੍ਹਾ ਦੀਆਂ ਸਮੱਸਿਆਵਾਂ ਨਾਲ ਸਬੰਧਤ ਵੱਖ-ਵੱਖ ਮੁੱਦੇ ਵਿਚਾਰੇ ਗਏ। ਹਾਜ਼ਰ ਵਿਅਕਤੀਆਂ ਨੇ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ, ਜਿਨ੍ਹਾਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੰਭੀਰਤਾ ਨਾਲ ਸੁਣਿਆ। ਇਸ ਦੌਰਾਨ ਇਲਾਕੇ ਦੀ ਬਿਹਤਰੀ, ਲੋਕਾਂ ਦੀ ਭਲਾਈ ਅਤੇ ਆਪਸੀ ਸਹਿਯੋਗ ਨਾਲ ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਹੋਇਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਨ-ਸੰਪਰਕ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ, ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਨੇੜਿਓਂ ਸਮਝਣਾ ਅਤੇ ਉਨ੍ਹਾਂ ਦੇ ਵਿਚਾਰਾਂ ਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਨਾ ਬੇਹੱਦ ਜ਼ਰੂਰੀ ਹੈ। ਲੋਕਾਂ ਨਾਲ ਅਜਿਹੀਆਂ ਮਿਲਣੀਆਂ ਰਾਹੀਂ ਉਨ੍ਹਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਬਾਰੇ ਜ਼ਮੀਨੀ ਪੱਧਰ ਤੇ ਜਾਣਕਾਰੀ ਹਾਸਲ ਹੁੰਦੀ ਹੈ, ਜੋ ਇਲਾਕੇ ਦੀ ਬਿਹਤਰੀ ਲਈ ਯਤਨ ਕਰਨ ਵਿੱਚ ਸਹਾਈ ਸਿੱਧ ਹੁੰਦੀ ਹੈ। ਉਨ੍ਹਾਂ ਨੇ ਇਸ ਦੌਰੇ ਦੌਰਾਨ ਮਿਲੇ ਪਿਆਰ, ਸਤਿਕਾਰ ਅਤੇ ਆਪਣੇਪਣ ਲਈ ਸਮੂਹ ਸੱਜਣਾਂ-ਮਿੱਤਰਾਂ, ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਮਿਲਦਾ ਸਨੇਹ ਅਤੇ ਸਹਿਯੋਗ ਉਨ੍ਹਾਂ ਲਈ ਹਮੇਸ਼ਾ ਅਹਿਮ ਮਹੱਤਵ ਰੱਖਦਾ ਹੈ। ਇਸ ਮੌਕੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ, ਆਪ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਅਤੇ ਮੀਤ ਪ੍ਰਧਾਨ ਡਾ. ਲਛਮਣ ਸ਼ਰਮਾ ਭਗਤੂਆਣਾ, ਆਪ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ , ਆਪ ਦੀ ਮਹਿਲਾ ਆਗੂ ਅਮਨਦੀਪ ਕੌਰ ਅਮਨ ਸਿੱਧੂ ਜੈਤੋ, ਮੀਨੂੰ ਅਬਰੋਲ (ਗੌਰੀ) ਜੈਤੋ, ਉਡੀਕ ਸਿੰਘ ਮਲਹੋਤਰਾ ਰਾਮੇਆਣਾ, ਅਮਨਦੀਪ ਸਿੰਘ ਅਮਨ ਧਾਲੀਵਾਲ ਰਾਮੇਆਣਾ, ਗੁਰਪ੍ਰੀਤ ਸਿੰਘ ਮਲਹੋਤਰਾ ਰਾਮੇਆਣਾ, ਰਾਜੀਵ ਗੋਇਲ ਬਿੱਟੂ ਬਾਦਲ, ਪੰਡਿਤ ਸੁਸ਼ੀਲ ਕੁਮਾਰ ਸ਼ਰਮਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।