- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਲਾਇੰਸ ਇੰਟਰਨੈਸ਼ਨਲ ਸਕੂਲ, ਜੈਤੋ ਵਿਖੇ ‘ਬਾਲ ਦਿਵਸ’ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਅਲਾਇੰਸ ਇੰਟਰਨੈਸ਼ਨਲ ਸਕੂਲ, ਸ੍ਰੀ ਹਨੂੰਮਾਨ ਮੰਦਰ ਦੇ ਸਾਹਮਣੇ, ਸ੍ਰੀ ਪੰਚਾਇਤੀ ਗਊਸ਼ਾਲਾ ਰੋਡ, ਜੈਤੋ ਵਿਖੇ 14 ਨਵੰਬਰ ਨੂੰ ‘ਬਾਲ ਦਿਵਸ’ ਬੜੇ ਉਤਸ਼ਾਹ ਅਤੇ ਖੁਸ਼ਗਵਾਰ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਨੋਰੰਜਨ ਅਤੇ ਹੌਸਲਾ-ਅਫ਼ਜ਼ਾਈ ਲਈ ਦਿਲਚਸਪ ਪੇਸ਼ਕਾਰੀਆਂ ਦਿੱਤੀਆਂ। ਅਧਿਆਪਕਾਂ ਦੀਆਂ ਇਨ੍ਹਾਂ ਪੇਸ਼ਕਾਰੀਆਂ ਨੇ ਬੱਚਿਆਂ ਦਾ ਖੂਬ ਮਨੋਰੰਜਨ ਕੀਤਾ ਅਤੇ ਸਮੁੱਚਾ ਸਕੂਲ ਖੁਸ਼ੀਆਂ ਤੇ ਉਤਸ਼ਾਹ ਨਾਲ ਭਰ ਗਿਆ। ‘ਬਾਲ ਦਿਵਸ’ ਨੂੰ ਯਾਦਗਾਰੀ ਬਣਾਉਣ ਲਈ ਵੱਖ-ਵੱਖ ਜਮਾਤਾਂ ਵਿੱਚ ਵਿਦਿਆਰਥੀਆਂ ਦੀ ਉਮਰ ਅਤੇ ਰੁਚੀ ਅਨੁਸਾਰ ਕਈ ਦਿਲਚਸਪ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ, ਪ੍ਰਤਿਭਾ ਅਤੇ ਸਿਰਜਣਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ, ਲਗਨ ਅਤੇ ਬਿਹਤਰੀਨ ਕਾਰਗੁਜ਼ਾਰੀ ਲਈ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਨਰਸਰੀ ਜਮਾਤ ਤੋਂ ਲੈ ਕੇ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਰਵਾਇਆ ਗਿਆ ਪੰਜਾਬੀ ਕਹਾਣੀ ਸੁਣਾਉਣ ਦਾ ਮੁਕਾਬਲਾ ਰਿਹਾ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਪ੍ਰਤੀ ਪਿਆਰ ਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ। ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਵੱਖ-ਵੱਖ ਸਿੱਖਿਆਦਾਇਕ ਅਤੇ ਦਿਲਚਸਪ ਕਹਾਣੀਆਂ ਸਪੱਸ਼ਟ ਉਚਾਰਨ, ਭਾਵਪੂਰਤ ਅੰਦਾਜ਼ ਅਤੇ ਪੂਰੇ ਆਤਮ-ਵਿਸ਼ਵਾਸ ਨਾਲ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਕਹਾਣੀ ਸੁਣਾਉਣ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਭਾਸ਼ਾਈ ਹੁਨਰ, ਸ਼ਬਦਾਵਲੀ, ਉਚਾਰਨ ਅਤੇ ਕਲਪਨਾ ਸ਼ਕਤੀ ਨੂੰ ਵਿਕਸਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਵਿੱਚ ਵੀ ਵਾਧਾ ਕਰਦੀਆਂ ਹਨ। ਇਸ ਤੋਂ ਇਲਾਵਾ ਇਹ ਗਤੀਵਿਧੀਆਂ ਬੱਚਿਆਂ ਨੂੰ ਪੰਜਾਬੀ ਲੋਕ-ਕਥਾਵਾਂ, ਰੀਤੀ-ਰਿਵਾਜਾਂ, ਨੈਤਿਕ ਕਦਰਾਂ-ਕੀਮਤਾਂ ਅਤੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪੰਜਾਬੀ ਕਹਾਣੀ ਸੁਣਾਉਣ ਦੇ ਮੁਕਾਬਲੇ ਵਿੱਚ ਯੂ.ਕੇ.ਜੀ. ਜਮਾਤ ਦੀ ਖੁਸ਼ੀ ਨੇ ਪਹਿਲਾ ਅਤੇ ਹਾਰਦਿਕ ਨੇ ਦੂਜਾ ਸਥਾਨ ਹਾਸਲ ਕੀਤਾ। ਪਹਿਲੀ ਜਮਾਤ ਵਿੱਚ ਵਿਨਾਇਕ ਪਹਿਲੇ ਅਤੇ ਸਕਸ਼ਮ ਦੂਜੇ ਸਥਾਨ