ਸਰਸਵਤੀ ਸਕੂਲ ਜੈਤੋ ਵਿਖੇ ‘ਬਾਲ ਦਿਵਸ’ ਮੌਕੇ ਕਰਵਾਈ ਗਈ ਸ਼ਾਨਦਾਰ ਖੇਡ ਮੀਟ ਸਰਸਵਤੀ ਸਕੂਲ ਜੈਤੋ ਵਿਖੇ ‘ਬਾਲ ਦਿਵਸ’ ਮੌਕੇ ਕਰਵਾਈ ਗਈ ਸ਼ਾਨਦਾਰ ਖੇਡ ਮੀਟ
Publish Date: Sun, 15 Nov 2026 03:35 PM (IST)
Updated Date: Sun, 15 Nov 2026 03:36 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ ਵਿਖੇ ‘ਬਾਲ ਦਿਵਸ’ ਮੌਕੇ ਸ਼ਾਨਦਾਰ ਖੇਡ ਮੀਟ ਕਰਵਾਈ ਗਈ। ਇਸ ਖੇਡ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਪੂਰੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਵਿੱਚ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਕੇਸ਼ ਰੋਮਾਣਾ, ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ ਅਤੇ ਸਾਲਸੀ ਬੋਰਡ ਦੇ ਚੇਅਰਮੈਨ ਪੁਰਸ਼ੋਤਮ ਸਿੰਗਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਕੂਲ ਪਹੁੰਚਣ ਤੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਰਿਬਨ ਕੱਟ ਕੇ ਖੇਡ ਮੀਟ ਦਾ ਰਸਮੀ ਉਦਘਾਟਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ। ਇਸ ਖੇਡ ਮੀਟ ਵਿੱਚ ਪ੍ਰੀ-ਨਰਸਰੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਦੀ ਉਮਰ ਅਤੇ ਰੁਚੀ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਦਿਲਚਸਪ ਅਤੇ ਮਨੋਰੰਜਕ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ ਰਨ ਵਿਦ ਟੈਡੀ ਬੀਅਰ, ਬੈਲੈਂਸ ਰੇਸ, ਰਨ ਐਂਡ ਥ੍ਰੋ ਬਾਲ, ਰਿੰਗ ਰੇਸ, ਪੈਨਸਿਲ ਬੈਲੈਂਸ ਰੇਸ, ਪਾਸਿੰਗ ਦ ਪਾਸਿੰਗ ਰੇਸ, ਰੈਡੀ ਐਂਡ ਬੈਕ ਪੈਕ ਰੇਸ, ਬੁੱਕ ਬੈਲੈਂਸ ਗੇਮ, ਪੋਟੈਟੋ ਐਂਡ ਟੂਥਪਿਕ ਰੇਸ, ਲੈਮਨ ਐਂਡ ਸਪੂਨ ਰੇਸ, ਸੈਕ ਰੇਸ, ਸਟਿੱਕ ਵਿਦ ਬਾਲ ਰੇਸ, ਸਲੋ ਸਾਈਕਲਿੰਗ ਰੇਸ, ਗਾਰਲੈਂਡ ਰੇਸ, ਬੈਕ ਰੇਸ, ਵਨ ਲੈਗ ਰੇਸ, ਥ੍ਰੀ ਲੈਗ ਰੇਸ ਅਤੇ ਸਕਿੱਪਿੰਗ ਰੇਸ ਤੋਂ ਇਲਾਵਾ ਵਾਲੀਬਾਲ ਅਤੇ ਰੱਸਾਕਸ਼ੀ ਦੇ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਨੇ ਹਰੇਕ ਮੁਕਾਬਲੇ ਵਿੱਚ ਪੂਰੀ ਮਿਹਨਤ ਅਤੇ ਖੇਡ ਭਾਵਨਾ ਨਾਲ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਦਰਸ਼ਕਾਂ ਨੇ ਵੀ ਤਾੜੀਆਂ ਮਾਰ ਕੇ ਬੱਚਿਆਂ ਦਾ ਹੌਸਲਾ ਵਧਾਇਆ। ਵੱਖ-ਵੱਖ ਖੇਡਾਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਮੌਕੇ ਤੇ ਹੀ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਕੁਸੁਮ ਕਾਲੜਾ ਨੇ ਵਿਦਿਆਰਥੀਆਂ ਨੂੰ ‘ਬਾਲ ਦਿਵਸ’ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਸਰੀਰਕ ਤੰਦਰੁਸਤੀ ਬਣੀ ਰਹਿੰਦੀ ਹੈ, ਉੱਥੇ ਹੀ ਬੱਚਿਆਂ ਵਿੱਚ ਅਨੁਸ਼ਾਸਨ, ਸਹਿਯੋਗ, ਆਤਮ-ਵਿਸ਼ਵਾਸ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਵਿਕਸਤ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਕੇਸ਼ ਰੋਮਾਣਾ ਨੇ ਸਮੂਹ ਵਿਦਿਆਰਥੀਆਂ ਨੂੰ ‘ਬਾਲ ਦਿਵਸ’ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਹਾਰ ਅਤੇ ਜਿੱਤ ਖੇਡ ਦਾ ਹਿੱਸਾ ਹਨ। ਇਸ ਲਈ ਹਰ ਵਿਦਿਆਰਥੀ ਨੂੰ ਨਤੀਜੇ ਦੀ ਚਿੰਤਾ ਕੀਤੇ ਬਿਨਾਂ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਹਰ ਗਤੀਵਿਧੀ ਵਿੱਚ ਭਾਗ ਲੈਣਾ ਚਾਹੀਦਾ ਹੈ। ਸਮੁੱਚੀ ਖੇਡ ਮੀਟ ਬੱਚਿਆਂ ਲਈ ਖੁਸ਼ੀਆਂ, ਮਨੋਰੰਜਨ ਅਤੇ ਯਾਦਗਾਰੀ ਪਲਾਂ ਦੀ ਸੌਗਾਤ ਬਣੀ