ਕੌਰ ਸਿੰਘ ਸਰਾਵਾਂ ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਦਫ਼ਤਰ ਸਕੱਤਰ ਬਣੇ ਕੌਰ ਸਿੰਘ ਸਰਾਵਾਂ ਨੂੰ ਭਾਜਪਾ ਐੱਸਸੀ ਮੋਰਚਾ ਫ਼ਰੀਦਕੋਟ ਦਾ ਜ਼ਿਲ੍ਹਾ ਦਫ਼ਤਰ ਸਕੱਤਰ ਬਣਾਇਆ
Publish Date: Thu, 19 Nov 2026 04:53 PM (IST)
Updated Date: Thu, 19 Nov 2026 04:54 PM (IST)
ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਦੇ ਉਦੇਸ਼ ਨਾਲ ਵੱਖ-ਵੱਖ ਮੋਰਚਿਆਂ ਵਿੱਚ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਭਾਜਪਾ ਐੱਸਸੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਕੌਰ ਸਿੰਘ ਸਰਾਵਾਂ ਨੂੰ ਐੱਸਸੀ ਮੋਰਚਾ ਦਾ ਜ਼ਿਲ੍ਹਾ ਦਫ਼ਤਰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰ ਨੂੰ ਨਿਯੁਕਤੀ ਪੱਤਰ ਵੀ ਸੌਂਪਿਆ ਗਿਆ। ਇਹ ਨਿਯੁਕਤੀ ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਸੇਵੇਵਾਲਾ, ਵਿਧਾਨ ਸਭਾ ਹਲਕਾ ਜੈਤੋ ਦੇ ਕਨਵੀਨਰ ਅਤੇ ਸਰਕਲ ਪ੍ਰਧਾਨ ਅਰਸ਼ਦੀਪ ਸਿੰਘ ਵੱਲੋਂ ਕੀਤੀ ਗਈ। ਨਿਯੁਕਤੀ ਦੌਰਾਨ ਪਾਰਟੀ ਦੇ ਵੱਖ-ਵੱਖ ਵਿੰਗਾਂ ਅਤੇ ਮੋਰਚਿਆਂ ਨਾਲ ਸਬੰਧਤ ਆਗੂ ਤੇ ਵਰਕਰ ਵੀ ਹਾਜ਼ਰ ਸਨ। ਆਗੂਆਂ ਨੇ ਕੌਰ ਸਿੰਘ ਸਰਾਵਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਐੱਸਸੀ ਮੋਰਚਾ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਬਣਾਉਣ ਵਿੱਚ ਯੋਗਦਾਨ ਪਾਉਣਗੇ। ਇਸ ਮੌਕੇ ਰਮਨਦੀਪ ਸਿੰਘ ਮਲਹੋਤਰਾ, ਐੱਸਸੀ ਮੋਰਚਾ ਦੇ ਜਨਰਲ ਸਕੱਤਰ ਡਾ. ਕਸ਼ਮੀਰ ਸਿੰਘ, ਓਬੀਸੀ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਜੀਤ ਸਿੰਘ ਢਿੱਲਵਾਂ, ਵਪਾਰ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਵਿੰਦਰ ਤਾਇਲ ਅਤੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਸਮੇਤ ਸੁਖਦੀਪ ਸਿੰਘ, ਰਜਿੰਦਰ ਸਿੰਘ, ਸਕੱਤਰ ਸਿੰਘ, ਲਵਪ੍ਰੀਤ ਸਿੰਘ, ਬੂਟਾ ਸਿੰਘ, ਸਿਮਰਜੀਤ ਸਿੰਘ, ਦਰਸ਼ਨ ਸਿੰਘ, ਕੁਲਜਿੰਦਰ ਸਿੰਘ, ਸਾਜ਼ਨ ਸਿੰਘ, ਮਨਤਾਰ ਸਿੰਘ, ਨਿੱਕਾ ਸਿੰਘ, ਜਸਕਰਨ ਸਿੰਘ, ਹਰਜਿੰਦਰ ਸਿੰਘ, ਅਜੀਤ ਸਿੰਘ, ਹਰਸ਼ਦੀਪ ਸਿੰਘ, ਕਸ਼ਦੀਪ ਸਿੰਘ, ਵਿਸ਼ਾਲ, ਦੀਪ ਸਿੰਘ, ਬਲਰਾਜ ਸਿੰਘ, ਸ਼ੰਮੀ, ਦਾਰ ਸਿੰਘ ਆਟੇ, ਰਣਬੀਰ ਸਿੰਘ ਅਤੇ ਅਜੀਤ ਸਿੰਘ ਫ਼ੌਜੀ ਸਮੇਤ ਹੋਰ ਵਰਕਰ ਹਾਜ਼ਰ ਸਨ।