- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਾਮੀ ਦੇ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਜੈਤੋ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਵਿਧਾਨ ਸਭਾ ਹਲਕਾ ਜੈਤੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੇ ਮੁੜ ਇਸ ਅਹਿਮ ਅਹੁਦੇ ’ਤੇ ਚੁਣੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਤਹਿਦਿਲੋਂ ਧੰਨਵਾਦ ਕੀਤਾ। ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ, ਪੰਜਾਬ ਦੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਸ਼ੇਰ ਸਿੰਘ ਮੰਡ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਸੰਧਵਾਂ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਜ਼ੈਲਦਾਰ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਜੈਤੋ ਦੇ ਸਾਬਕਾ ਚੇਅਰਮੈਨ ਪਰਗਟ ਸਿੰਘ ਬਰਾੜ ਡੋਡ, ਸ਼੍ਰੋਮਣੀ ਅਕਾਲੀ ਦਲ ਸਰਕਲ ਬਾਜਾਖਾਨਾ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਜੂਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਬਰਾੜ ਰੋੜੀਕਪੂਰਾ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ, ਯੂਥ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਜੂਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ ਔਲਖ ਰਾਮੇਆਣਾ, ਸ਼੍ਰੋਮਣੀ ਅਕਾਲੀ ਦਲ ਜੈਤੋ ਸ਼ਹਿਰੀ ਦੇ ਪ੍ਰਧਾਨ ਅਮਰਜੀਤ ਸਿੰਘ