- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਵਿਖੇ 25 ਤੋਂ 28 ਨਵੰਬਰ ਤੱਕ ਹੋਣਗੀਆਂ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ-2026’

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ਦੇ ਪੈਰਾ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਿਖਾਉਣ ਅਤੇ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਡਾਂ ਤਹਿਤ ਵੱਖ-ਵੱਖ ਖੇਡ ਮੁਕਾਬਲੇ 25 ਨਵੰਬਰ ਤੋਂ 28 ਨਵੰਬਰ 2026 ਤੱਕ ਜ਼ਿਲ੍ਹਾ ਲੁਧਿਆਣਾ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਦੇ ਪੈਰਾ ਖਿਡਾਰੀ ਆਪਣੀ ਖੇਡ ਪ੍ਰਤਿਭਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਆਗੂ ਸ਼ਮਿੰਦਰ ਸਿੰਘ ਢਿੱਲੋਂ ਅਤੇ ਮੀਡੀਆ ਇੰਚਾਰਜ ਪ੍ਰਮੋਦ ਧੀਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਪੈਰਾ ਐਥਲੈਟਿਕਸ, ਪੈਰਾ ਬੈਡਮਿੰਟਨ, ਪੈਰਾ ਪਾਵਰਲਿਫਟਿੰਗ ਅਤੇ ਵ੍ਹੀਲਚੇਅਰ ਬਾਸਕਿਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਚਾਹਵਾਨ ਖਿਡਾਰੀ 21 ਨਵੰਬਰ 2026 ਤੱਕ ਵੱਖ-ਵੱਖ ਖੇਡ ਈਵੈਂਟਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਕਲਾਸੀਫਿਕੇਸ਼ਨ ਪ੍ਰਕਿਰਿਆ 23 ਸਤੰਬਰ ਤੋਂ 12 ਨਵੰਬਰ 2026 ਤੱਕ ਨਿਰਧਾਰਤ ਜ਼ਿਲ੍ਹਾ ਵਾਈਜ਼ ਸ਼ਡਿਊਲ ਅਨੁਸਾਰ ਵੱਖ-ਵੱਖ ਜ਼ਿਲ੍ਹਾ ਖੇਡ ਦਫ਼ਤਰਾਂ ਵਿਖੇ ਸਫ਼ਲਤਾਪੂਰਵਕ ਮੁਕੰਮਲ ਕਰ ਲਈ ਗਈ ਹੈ। ਇਸ ਪ੍ਰਕਿਰਿਆ ਦੌਰਾਨ ਪੰਜਾਬ ਦੇ ਲਗਭਗ 800 ਪੈਰਾ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ ਜਾ ਚੁੱਕੀ ਹੈ, ਜੋ ਇਨ੍ਹਾਂ ਖੇਡਾਂ ਪ੍ਰਤੀ ਖਿਡਾਰੀਆਂ ਦੇ ਉਤਸ਼ਾਹ ਅਤੇ ਵਧ ਰਹੀ ਭਾਗੀਦਾਰੀ ਨੂੰ ਦਰਸਾਉਂਦੀ ਹੈ। ਇਨ੍ਹਾਂ ਖੇਡਾਂ ਦੇ ਸੁਚਾਰੂ ਅਤੇ ਸਫ਼ਲ ਆਯੋਜਨ ਲਈ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਧਾਲੀਵਾਲ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਸਾਲ 2024 ਵਿੱਚ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਸਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਪੈਰਾ ਖਿਡਾਰੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਸੀ। ਹੁਣ ਸਾਲ 2026 ਵਿੱਚ ਦੂਜੀ ਵਾਰ ਕਰਵਾਈਆਂ ਜਾ ਰਹੀਆਂ ਇਨ੍ਹਾਂ ਖੇਡਾਂ ਵਿੱਚ ਪਹਿਲਾਂ ਨਾਲੋਂ ਵੀ ਵਧੇਰੇ ਖਿਡਾਰੀਆਂ ਦੀ ਸ਼ਮੂਲੀਅਤ ਦੀ ਉਮੀਦ ਹੈ। ਇਸੇ ਦੌਰਾਨ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਹੋਰ ਅਹੁਦੇਦਾਰਾਂ ਵੱਲੋਂ ਬੀਤੇ ਦਿਨੀਂ ਬਠਿੰਡਾ ਵਿਖੇ ਹੋਈ ਕਲਾਸੀਫਿਕੇਸ਼ਨ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਲਈ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੂੰ ਵਿਸ਼ੇਸ਼ ਤੌਰ