- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਕਚਹਿਰੀ ’ਚ ਲੋਕਾਂ ਨੂੰ ਮਿਲੇਗੀ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ, 3.50 ਲੱਖ ਨਾਲ ਆਰ.ਓ. ਸਿਸਟਮ ਮੁੜ ਚਾਲੂ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਆਪਣੇ ਕੰਮਾਂ ਲਈ ਰੋਜ਼ਾਨਾ ਆਉਣ ਵਾਲੇ ਲੋਕਾਂ ਅਤੇ ਵਕੀਲਾਂ ਨੂੰ ਹੁਣ ਪੀਣ ਵਾਲੇ ਸਾਫ਼ ਪਾਣੀ ਲਈ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਨਗਰ ਸੁਧਾਰ ਟਰੱਸਟ ਵੱਲੋਂ ਕਚਹਿਰੀ ਕੰਪਲੈਕਸ ਵਿੱਚ ਲੰਬੇ ਸਮੇਂ ਤੋਂ ਬੰਦ ਪਏ ਆਰ.ਓ. ਸਿਸਟਮ ਦਾ 3.50 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਵਾਉਣ ਉਪਰੰਤ ਇਸ ਨੂੰ ਮੁੜ ਚਾਲੂ ਕਰ ਦਿੱਤਾ ਗਿਆ ਹੈ। ਇਸ ਦਾ ਉਦਘਾਟਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕੀਤਾ। ਇਸ ਮੌਕੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਕਚਹਿਰੀ ਅਜਿਹੀ ਜਨਤਕ ਥਾਂ ਹੈ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਆਪਣੇ ਕਾਨੂੰਨੀ ਅਤੇ ਹੋਰ ਸਰਕਾਰੀ ਕੰਮਾਂ ਲਈ ਪਹੁੰਚਦੇ ਹਨ। ਇੱਥੇ ਵਕੀਲਾਂ ਤੋਂ ਇਲਾਵਾ ਦੂਰ-ਦੁਰਾਡੇ ਪਿੰਡਾਂ ਅਤੇ ਸ਼ਹਿਰਾਂ ਤੋਂ ਆਉਣ ਵਾਲੇ ਨਾਗਰਿਕਾਂ ਨੂੰ ਵੀ ਕਈ ਘੰਟੇ ਬਿਤਾਉਣੇ ਪੈਂਦੇ ਹਨ। ਅਜਿਹੇ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਹੋਣਾ ਬੇਹੱਦ ਜ਼ਰੂਰੀ ਹੈ। ਇਸੇ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਬੰਦ ਪਏ ਆਰ.ਓ. ਸਿਸਟਮ ਨੂੰ ਠੀਕ ਕਰਵਾ ਕੇ ਲੋਕਾਂ ਦੀ ਵਰਤੋਂ ਲਈ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ