- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਪੁਰਬ ਹਫ਼ਤੇ ਦਾ ਧਾਰਮਿਕ ਤੇ ਵਿੱਦਿਅਕ ਦੌਰੇ ਨਾਲ ਆਗਾਜ਼

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ, ਸਰਬੱਤ ਦੇ ਭਲੇ ਦੀ ਵਿਚਾਰਧਾਰਾ ਅਤੇ ਮਾਨਵਤਾ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਸ਼ਿਵਾਲਿਕ ਕਿਡਜ਼ ਸਕੂਲ, ਸ੍ਰੀ ਹਨੂੰਮਾਨ ਮੰਦਰ ਦੇ ਸਾਹਮਣੇ, ਸ੍ਰੀ ਪੰਚਾਇਤੀ ਗਊਸ਼ਾਲਾ ਰੋਡ, ਜੈਤੋ ਵੱਲੋਂ ਗੁਰਪੁਰਬ ਹਫ਼ਤੇ ਦੀ ਸ਼ੁਰੂਆਤ ਇੱਕ ਵਿਸ਼ੇਸ਼ ਧਾਰਮਿਕ ਅਤੇ ਵਿੱਦਿਅਕ ਦੌਰੇ ਨਾਲ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰੀ-ਨਰਸਰੀ ਜਮਾਤ ਤੋਂ ਲੈ ਕੇ ਯੂ.ਕੇ.ਜੀ. ਜਮਾਤ ਤੱਕ ਦੇ ਨੰਨ੍ਹੇ ਵਿਦਿਆਰਥੀਆਂ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਗੁਰੂ ਕੀ ਢਾਬ (ਮੱਤਾ) ਦੇ ਦਰਸ਼ਨ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਐਕੇਡਮਿਕ ਹੈੱਡ ਸਾਨੀਆ ਨਰੂਲਾ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਬੱਚਿਆਂ ਨੂੰ ਨਿੱਕੀ ਉਮਰ ਤੋਂ ਹੀ ਆਪਣੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨਾ ਹੈ, ਤਾਂ ਜੋ ਉਹ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੱਚਾਈ, ਨਿਮਰਤਾ, ਸੇਵਾ, ਪਿਆਰ, ਬਰਾਬਰਤਾ ਅਤੇ ਭਾਈਚਾਰੇ ਦੇ ਮਾਰਗ ਨੂੰ ਆਪਣੇ ਜੀਵਨ ਵਿੱਚ ਅਪਣਾ ਸਕਣ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਕਿਤਾਬੀ ਸਿੱਖਿਆ ਦੇ ਨਾਲ-ਨਾਲ ਨੈਤਿਕ ਅਤੇ ਅਧਿਆਤਮਿਕ ਸਿੱਖਿਆ ਦੇਣਾ ਵੀ ਬੇਹੱਦ ਜ਼ਰੂਰੀ ਹੈ। ਗੁਰਦੁਆਰਾ ਸਾਹਿਬ ਦੇ ਪਵਿੱਤਰ ਅਤੇ ਸ਼ਾਂਤਮਈ ਵਾਤਾਵਰਨ ਵਿੱਚ ਬੱਚਿਆਂ ਨੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਦੌਰਾਨ ਉਨ੍ਹਾਂ ਨੂੰ ਅਰਦਾਸ ਦੀ ਮਹੱਤਤਾ, ਗੁਰੂ ਘਰ ਪ੍ਰਤੀ ਸਤਿਕਾਰ, ਦਇਆ, ਸਹਿਯੋਗ, ਨਿਮਰਤਾ ਅਤੇ ਹਰ ਮਨੁੱਖ ਨਾਲ ਬਿਨਾਂ ਕਿਸੇ ਭੇਦਭਾਵ ਦੇ ਬਰਾਬਰੀ ਵਾਲਾ ਵਿਹਾਰ ਕਰਨ ਬਾਰੇ ਜਾਣੂ ਕਰਵਾਇਆ ਗਿਆ। ਇਸ ਤਰ੍ਹਾਂ ਦੇ ਦੌਰੇ ਬੱਚਿਆਂ ਦੇ ਮਨਾਂ ਵਿੱਚ ਚੰਗੇ ਸੰਸਕਾਰ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਅਤੇ ਅਮੀਰ ਵਿਰਸੇ ਦੀ ਮਹੱਤਤਾ ਸਮਝਣ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ