ਅਕਾਲੀ ਆਗੂਆਂ ਵੱਲੋਂ ਐਡਵੋਕੇਟ ਧਾਮੀ ਨੂੰ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਅਕਾਲੀ ਆਗੂਆਂ ਵੱਲੋਂ ਐਡਵੋਕੇਟ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਵਧਾਈ
Publish Date: Sat, 21 Nov 2026 03:24 PM (IST)
Updated Date: Sat, 21 Nov 2026 03:25 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਨਿੱਘੀ ਮੁਬਾਰਕਬਾਦ ਦਿੱਤੀ। ਅਕਾਲੀ ਆਗੂਆਂ ਨੇ ਇਸ ਨੂੰ ਸਿੱਖ ਪੰਥ ਦੀ ਅਹਿਮ ਸੰਸਥਾ ਦੀ ਸੇਵਾ ਅਤੇ ਜ਼ਿੰਮੇਵਾਰੀ ਨਾਲ ਜੁੜਿਆ ਮਹੱਤਵਪੂਰਨ ਮੌਕਾ ਦੱਸਦਿਆਂ ਆਸ ਪ੍ਰਗਟਾਈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੀਆਂ ਮਹਾਨ ਰਵਾਇਤਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਫ਼ਰੀਦਕੋਟ ਭੁਪਿੰਦਰ ਸਿੰਘ ਲਾਲੀ ਬਾਦਲ , ਯੂਥ ਅਕਾਲੀ ਦਲ ਜੈਤੋ ਸ਼ਹਿਰੀ ਦੇ ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ ਘੋਚਾ , ਸ਼੍ਰੋਮਣੀ ਅਕਾਲੀ ਦਲ ਜੈਤੋ ਸ਼ਹਿਰੀ ਦੇ ਪ੍ਰਧਾਨ ਅਮਰਜੀਤ ਸਿੰਘ ਵਿੱਕੀ ਮੱਕੜ , ਸ਼੍ਰੋਮਣੀ ਅਕਾਲੀ ਦਲ ਜੈਤੋ ਸ਼ਹਿਰੀ ਦੇ ਸੋਸ਼ਲ ਮੀਡੀਆ ਪ੍ਰਧਾਨ ਬਲਦੇਵ ਸਿੰਘ ਬੱਲੀ ਢੱਲਾ , ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਬੰਸੀ ਸਿੱਧੂ (ਸਾਬਕਾ ਸਰਪੰਚ ਪਿੰਡ ਬਿਸ਼ਨੰਦੀ), ਯੂਥ ਅਕਾਲੀ ਦਲ ਸਰਕਲ ਰੋੜੀਕਪੂਰਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ ਅਤੇ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਜੂਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ ਔਲਖ ਰਾਮੇਆਣਾ ਨੇ ਕਿਹਾ ਕਿ ਸਿੱਖ ਧਾਰਮਿਕ ਅਸਥਾਨਾਂ ਦੀ ਸੇਵਾ-ਸੰਭਾਲ ਅਤੇ ਸਿੱਖ ਕੌਮ ਨੂੰ ਦਰਪੇਸ਼ ਧਾਰਮਿਕ ਤੇ ਪੰਥਕ ਸਮੱਸਿਆਵਾਂ ਦੇ ਹੱਲ ਦੇ ਉਦੇਸ਼ ਨਾਲ ਸਥਾਪਿਤ ਕੀਤੀ ਗਈ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਸ਼ਾਨਾਮੱਤਾ ਅਤੇ ਗੌਰਵਮਈ ਹੈ। ਇਹ ਸੰਸਥਾ ਆਪਣੇ ਸਥਾਪਨਾ ਕਾਲ ਤੋਂ ਹੀ ਗੁਰਧਾਮਾਂ ਦੀ ਸੇਵਾ-ਸੰਭਾਲ, ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਅਤੇ ਪੰਥਕ ਮਸਲਿਆਂ ਦੀ ਪੈਰਵੀ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਇਸ ਅਹਿਮ ਪੰਥਕ ਅਹੁਦੇ ਦੀ ਸੇਵਾ ਨਿਭਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਗੁਰਧਾਮਾਂ ਦੀ ਸੇਵਾ-ਸੰਭਾਲ ਦੇ ਨਾਲ-ਨਾਲ ਸਿੱਖ ਪੰਥ ਦੀ ਚੜ੍ਹਦੀ ਕਲਾ, ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਪੰਥਕ ਮਸਲਿਆਂ ਦੇ ਹੱਲ ਲਈ ਹੋਰ ਵੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਕਾਰਜ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਮਹਾਨ ਰਵਾਇਤਾਂ, ਮਰਿਆਦਾ ਅਤੇ ਸੇਵਾ-ਭਾਵਨਾ ਨੂੰ ਕਾਇਮ ਰੱਖਣਾ ਸਮੇਂ ਦੀ ਅਹਿਮ ਲੋੜ ਹੈ। ਭੁਪਿੰਦਰ ਸਿੰਘ ਲਾਲੀ ਬਾਦਲ , ਰਾਕੇਸ਼ ਕੁਮਾਰ ਘੋਚਾ , ਅਮਰਜੀਤ ਸਿੰਘ ਵਿੱਕੀ ਮੱਕੜ , ਬਲਦੇਵ ਸਿੰਘ ਬੱਲੀ ਢੱਲਾ , ਹਰਬੰਸ ਸਿੰਘ ਬੰਸੀ ਸਿੱਧੂ, ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ ਅਤੇ ਸੰਦੀਪ ਸਿੰਘ ਔਲਖ ਰਾਮੇਆਣਾ ਨੇ ਆਸ ਜਤਾਈ ਕਿ ਇਹ ਸੰਸਥਾ ਆਪਣੇ ਸਿਰਜਣਹਾਰਿਆਂ ਦੀਆਂ ਆਸਾਂ ਅਤੇ ਮਨਸ਼ਾਵਾਂ ਅਨੁਸਾਰ ਕਾਰਜ ਕਰਦਿਆਂ ਵਿਸ਼ਵ ਭਰ ਵਿੱਚ ਖਾਲਸਾਈ ਨਿਸ਼ਾਨ ਦੀ ਸ਼ਾਨ ਨੂੰ ਹੋਰ ਬੁਲੰਦ ਕਰਨ ਲਈ ਯਤਨਸ਼ੀਲ ਰਹੇਗੀ।