ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਲੋਕ : ਡਾ. ਗੁਰਲਾਲ ਬਰਾੜ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਲੋਕ : ਡਾ. ਗੁਰਲਾਲ ਬਰਾੜ
Publish Date: Sun, 22 Nov 2026 03:40 PM (IST)
Updated Date: Sun, 22 Nov 2026 03:43 PM (IST)
2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪ ਦੀ ਮੁੜ ਸਰਕਾਰ ਬਣਨ ਦਾ ਪ੍ਰਗਟਾਇਆ ਵਿਸ਼ਵਾਸ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪਿੰਡ ਦਲ ਸਿੰਘ ਵਾਲਾ ਦੇ ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪ੍ਰਤੀ ਭਰੋਸੇ ਦੀ ਭਾਵਨਾ ਹੈ ਅਤੇ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਭਗਵੰਤ ਸਿੰਘ ਮਾਨ ਨੂੰ ਮੁੜ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੂਜੀ ਵਾਰ ਸੱਤਾ ਵਿੱਚ ਲਿਆਉਣ ਲਈ ਉਤਾਵਲੇ ਹਨ। ਡਾ. ਗੁਰਲਾਲ ਸਿੰਘ ਬਰਾੜ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਕਾਰਨ ਆਮ ਲੋਕਾਂ ਵਿੱਚ ਸਰਕਾਰ ਪ੍ਰਤੀ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਿਆ, ਸਿਹਤ ਅਤੇ ਲੋਕ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਤਰਜੀਹ ਦੇ ਕੇ ਆਮ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ ਹਨ। ਉਨ੍ਹਾਂ ਅਨੁਸਾਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਲਾਭ ਵੱਖ-ਵੱਖ ਵਰਗਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਜਿਹੀ ਸਰਕਾਰ ਦੀ ਉਮੀਦ ਰੱਖਦੇ ਹਨ, ਜੋ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਸਮਝੇ ਅਤੇ ਉਨ੍ਹਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰੇ। ਇਸੇ ਮਕਸਦ ਤਹਿਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾ ਰਹੇ ਹਨ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੇ ਨੀਤੀਆਂ ਬਾਰੇ ਜਾਣੂ ਕਰਵਾ ਰਹੇ ਹਨ। ਡਾ. ਗੁਰਲਾਲ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਵੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੂਰਾ ਉਤਸ਼ਾਹ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਪਾਰਟੀ ਦੀਆਂ ਨੀਤੀਆਂ ਦੇ ਆਧਾਰ ਤੇ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦਾ ਸਮਰਥਨ ਹਾਸਲ ਕਰਕੇ ਮੁੜ ਸਰਕਾਰ ਬਣਾਉਣ ਲਈ ਯਤਨਸ਼ੀਲ ਰਹੇਗੀ।