- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਮਨੁੱਖਤਾ ਲਈ ਚਾਨਣ ਮੁਨਾਰਾ : ਮੁਹੰਮਦ ਸਦੀਕ/ਰਾਜਦੀਪ ਔਲਖ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਜਿੱਥੇ ਸਮੁੱਚੇ ਵਿਸ਼ਵ ਵਿੱਚ ਦੇਖਣ ਨੂੰ ਮਿਲ ਰਹੀਆਂ ਹਨ, ਉੱਥੇ ਹੀ ਇਸ ਪਵਿੱਤਰ ਦਿਹਾੜੇ ਮੌਕੇ ਵੱਖ-ਵੱਖ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਅਤੇ ਦਿ ਟਰੱਕ ਆਪਰੇਟਰਜ਼ ਐਸੋਸੀਏਸ਼ਨ ਜੈਤੋ ਦੇ ਸਾਬਕਾ ਪ੍ਰਧਾਨ, ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਤੇ ਪਿੰਡ ਰਾਮੇਆਣਾ ਦੇ ਸਰਪੰਚ ਰਾਜਦੀਪ ਸਿੰਘ ਔਲਖ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਮਾਨਵਤਾਵਾਦੀ ਫਲਸਫ਼ੇ ਨੂੰ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ, ਵਿਚਾਰਧਾਰਾ ਅਤੇ ਮਹਾਨ ਜੀਵਨ ਰਾਹੀਂ ਮਨੁੱਖਤਾ ਨੂੰ ਅਜਿਹਾ ਸਰਬਸਾਂਝਾ ਸੰਦੇਸ਼ ਦਿੱਤਾ, ਜਿਸ ਦੀ ਪ੍ਰਸੰਗਿਕਤਾ ਸਦੀਆਂ ਬੀਤ ਜਾਣ ਦੇ ਬਾਵਜੂਦ ਵੀ ਬਰਕਰਾਰ ਹੈ। ਗੁਰੂ ਸਾਹਿਬ ਨੇ ਸਮਾਜ ਵਿੱਚ ਪ੍ਰਚਲਿਤ ਜਾਤੀਵਾਦ, ਧਾਰਮਿਕ ਕੱਟੜਤਾ, ਅੰਧਵਿਸ਼ਵਾਸ ਅਤੇ ਊਚ-ਨੀਚ ਦੀਆਂ ਕੰਧਾਂ ਨੂੰ ਤੋੜ ਕੇ ਹਰ ਮਨੁੱਖ ਨੂੰ ਬਰਾਬਰ ਸਮਝਣ ਦੀ ਸਿੱਖਿਆ ਦਿੱਤੀ। ਉਨ੍ਹਾਂ ਦਾ ਸੰਦੇਸ਼ ਸੀ ਕਿ ਮਨੁੱਖ ਦੀ ਪਛਾਣ ਉਸ ਦੇ ਧਰਮ, ਜਾਤ ਜਾਂ ਰੁਤਬੇ ਨਾਲ ਨਹੀਂ, ਸਗੋਂ ਉਸ ਦੇ ਚੰਗੇ ਕਰਮਾਂ ਅਤੇ ਉੱਚੇ ਆਚਰਣ ਨਾਲ ਹੋਣੀ ਚਾਹੀਦੀ ਹੈ। ਮੁਹੰਮਦ ਸਦੀਕ ਅਤੇ ਰਾਜਦੀਪ ਸਿੰਘ ਔਲਖ ਨੇ ਕਿਹਾ ਕਿ ਗੁਰੂ ਸਾਹਿਬ ਨੇ ਕਿਰਤ ਦੀ ਮਹਾਨਤਾ, ਇਮਾਨਦਾਰੀ, ਸੇਵਾ ਭਾਵਨਾ ਅਤੇ ਔਰਤਾਂ ਦੇ ਸਨਮਾਨ ਨੂੰ ਵਿਸ਼ੇਸ਼ ਮਹੱਤਵ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਵਿੱਚੋਂ ਨਫ਼ਰਤ, ਵੈਰ-ਵਿਰੋਧ ਅਤੇ ਵਿਤਕਰੇ ਖ਼ਤਮ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਅਸਲ ਖੁਸ਼ੀ ਤਾਂ ਹੀ ਸਾਰਥਕ ਹੋਵੇਗੀ, ਜੇਕਰ ਅਸੀਂ