- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਵਧਾਈ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਗੁਰਮਤਿ ਦੇ ਬਾਨੀ, ਸਮੁੱਚੀ ਮਨੁੱਖਤਾ ਦੇ ਰਹਿਬਰ ਅਤੇ ਸਿੱਖ ਧਰਮ ਦੇ ਮੋਢੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਅੱਜ ਦੁਨੀਆ ਭਰ ਵਿੱਚ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਤੇ ਇਤਿਹਾਸਕ ਦਿਹਾੜੇ ਮੌਕੇ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਸਿੱਖਿਆ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਵੱਲੋਂ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਰਜਿ.) ਚੈਨਾ ਰੋਡ ਜੈਤੋ ਦੇ ਪ੍ਰਧਾਨ, ਮਾਤਾ ਅਮਰ ਕੌਰ ਅੱਖਾਂ ਦੇ ਹਸਪਤਾਲ ਚੈਨਾ ਰੋਡ ਜੈਤੋ ਦੇ ਸੰਚਾਲਕ, ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਦੇ ਸਰਪ੍ਰਸਤ ਅਤੇ ਮਾਨਵ ਕਲਿਆਣ ਸੇਵਾ ਸੰਮਤੀ ਜੈਤੋ ਦੇ ਸਰਪ੍ਰਸਤ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ, ਪਬਲਿਕ ਕਾਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਚੇਅਰਮੈਨ, ਮਾਨਵ ਕਲਿਆਣ ਸੇਵਾ ਸੰਮਤੀ ਜੈਤੋ ਦੇ ਪ੍ਰਧਾਨ, ਨਗਰ ਸੁਧਾਰ ਕਮੇਟੀ ਜੈਤੋ ਦੇ ਸੰਚਾਲਕ, ਦੀਪਕ ਜੈਤੋਈ ਮੰਚ ਜੈਤੋ ਦੇ ਸਰਪ੍ਰਸਤ ਅਤੇ ਪ੍ਰਸਿੱਧ ਲੇਖਕ ਪ੍ਰੋ. ਤਰਸੇਮ ਨਰੂਲਾ, ਯੂਨੀਵਰਸਿਟੀ ਕਾਲਜ ਜੈਤੋ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਤੱਗੜ, ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਦੇ ਓ.ਐੱਸ.ਡੀ. ਭਾਈ ਗੁਰਪ੍ਰੀਤ ਸਿੰਘ ਮੱਤਾ (ਯੂ.ਕੇ.) ਅਤੇ ਪੰਚਾਇਤ ਯੂਨੀਅਨ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਅਤੇ ਪਿੰਡ ਚੰਦਭਾਨ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ