- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਰੈਲੀ ਨਾਲ ‘ਰੰਗਲੇ ਪੰਜਾਬ’ ਦੇ ਨਵੇਂ ਅਧਿਆਏ ਦਾ ਆਗਾਜ਼ : ਅਮੋਲਕ ਸਿੰਘ ਤੇ ਡਾ. ਲਛਮਣ ਭਗਤੂਆਣਾ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਅਤੇ ਮੀਤ ਪ੍ਰਧਾਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਪੰਜਾਬ ਨੂੰ ਖੁਸ਼ਹਾਲ, ਵਿਕਸਤ ਅਤੇ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨਾਲ 26 ਨਵੰਬਰ, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਮਟਵਾਣੀ, ਜ਼ਿਲ੍ਹਾ ਮੋਗਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਵਿਸ਼ਾਲ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿੱਚ ਸਮੂਹ ਪੰਜਾਬੀਆਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਹਾਂ ਰੈਲੀ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਵਿਕਾਸ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਦਾ ਪ੍ਰਤੀਕ ਬਣੇਗੀ। ਇਸ ਮੌਕੇ ‘ਪੰਜਾਬੀ ਜਾਗਰਣ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਦੱਸਿਆ ਕਿ 26 ਨਵੰਬਰ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਵੀ ਹੈ। ਇਸ ਇਤਿਹਾਸਕ ਮੌਕੇ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ।