- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੁਸ਼ਹਾਲ ਪੰਜਾਬ ਰੈਲੀ’ ਲਈ ‘ਆਪ’ ਆਗੂਆਂ ਵੱਲੋਂ ਲੋਕਾਂ ਨੂੰ ਸੱਦਾ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਨੂੰ ਸਮਰਪਿਤ 26 ਨਵੰਬਰ 2026, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਮਟਵਾਣੀ, ਜ਼ਿਲ੍ਹਾ ਮੋਗਾ ਵਿਖੇ ਸੂਬਾ ਪੱਧਰੀ ਵਿਸ਼ਾਲ ‘ਖੁਸ਼ਹਾਲ ਪੰਜਾਬ ਰੈਲੀ’ ਕਰਵਾਈ ਜਾ ਰਹੀ ਹੈ। ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਵੱਲੋਂ ਵਿਆਪਕ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ਾਲ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਦੇ ਇਸ ਉਪਰਾਲੇ ਦਾ ਹਿੱਸਾ ਬਣਨ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ, ਸ੍ਰੀ ਬਾਲਾ ਜੀ ਆਇਲ ਮਿਲਜ਼ ਜੈਤੋ ਦੇ ਮਾਲਕ, ਜ਼ਿਲ੍ਹਾ ਅਗਰਵਾਲ ਭਲਾਈ ਬੋਰਡ ਫ਼ਰੀਦਕੋਟ ਦੇ ਚੇਅਰਮੈਨ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਉੱਪ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਜੈਤੋ ਦੇ ਚੇਅਰਮੈਨ ਨਰੇਸ਼ ਜਿੰਦਲ, ਨਗਰ ਕੌਂਸਲਰ ਜੈਤੋ ਅਮਰ ਸਿੰਘ ਸਿੰਗਲ, ‘ਆਪ’ ਦੇ ਸੀਨੀਅਰ ਆਗੂ ਸੁਰਿੰਦਰ ਗਰਗ, ਨਗਰ ਕੌਂਸਲਰ ਜੈਤੋ ਬੇਅੰਤ ਸਿੰਘ ‘ਰਾਜੂ ਸਿੱਧੂ’ ਅਤੇ ਰਾਮਗੜੀਆ ਸਮਾਜ ਸੁਧਾਰ ਕਮੇਟੀ ਜੈਤੋ ਦੇ ਪ੍ਰਧਾਨ ਤੇ ਜੇ.ਐੱਸ. ਫਰਨੀਚਰ ਹਾਊਸ ਜੈਤੋ ਦੇ ਮਾਲਕ ਜਗਦੀਸ਼ ਸਿੰਘ ਰਾਮਗੜੀਆ ਨੇ ਕਿਹਾ ਕਿ ਇਹ ਰੈਲੀ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਵਪੱਖੀ ਵਿਕਾਸ ਦੇ ਸੰਕਲਪ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਰਾਹੀਂ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਵਿਕਾਸ ਕਾਰਜਾਂ ਬਾਰੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ ਜਾਣਗੇ। ਅੰਤ ਵਿੱਚ ‘ਆਪ’ ਆਗੂਆਂ ਨੇ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਪਿੰਡ ਮਟਵਾਣੀ ਵਿਖੇ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚਣ ਅਤੇ ‘ਖੁਸ਼ਹਾਲ ਪੰਜਾਬ ਰੈਲੀ’ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।