ਸਰਸਵਤੀ ਸਕੂਲ ਜੈਤੋ ਵਿਖੇ ਗੁਰਪੁਰਬ ਸ਼ਰਧਾ ਨਾਲ ਮਨਾਇਆ ਸਰਸਵਤੀ ਸਕੂਲ ਜੈਤੋ ਵਿਖੇ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
Publish Date: Tue, 24 Nov 2026 04:47 PM (IST)
Updated Date: Tue, 24 Nov 2026 04:49 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸਕੂਲ ਦੀ ਪ੍ਰਿੰਸੀਪਲ ਕੁਸਮ ਕਾਲੜਾ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਕੱਢੀ ਗਈ ਪ੍ਰਭਾਤ ਫੇਰੀ ਨਾਲ ਹੋਈ। ਇਸ ਦੌਰਾਨ ਵਿਦਿਆਰਥੀਆਂ ਨੇ ਸ਼ਰਧਾ ਭਾਵਨਾ ਨਾਲ ਮੂਲ ਮੰਤਰ ਦਾ ਜਾਪ ਕੀਤਾ ਅਤੇ ਸ਼ਬਦ ਗਾਇਨ ਰਾਹੀਂ ਗੁਰੂ ਸਾਹਿਬ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਗੁਰਬਾਣੀ ਦੇ ਰਸਭਿੰਨੇ ਸ਼ਬਦਾਂ ਨਾਲ ਸਕੂਲ ਦਾ ਮਾਹੌਲ ਰੂਹਾਨੀ ਰੰਗ ਵਿੱਚ ਰੰਗਿਆ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੀ ਅਧਿਆਪਕਾ ਵੀਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਸਮਾਜ ਨੂੰ ਦਿੱਤੀਆਂ ਮਹਾਨ ਸਿੱਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਕੁਸਮ ਕਾਲੜਾ ਨੇ ਵੀ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਸਵਤੀ ਕੰਨਿਆ ਮਹਾਂਵਿਦਿਆਲਿਆ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਦੇ ਸਰਪ੍ਰਸਤ ਪਵਨ ਗੋਇਲ, ਮੀਤ ਪ੍ਰਧਾਨ ਰਮੇਸ਼ ਵਰਮਾ, ਸਕੱਤਰ ਮਦਨ ਲਾਲ ਗੋਇਲ, ਸਹਾਇਕ ਸਕੱਤਰ ਪੰਕਜ਼ ਸਿੰਗਲਾ, ਮੈਨੇਜਰ ਦਿਨੇਸ਼ ਗੋਇਲ, ਸਹਾਇਕ ਮੈਨੇਜਰ ਮੁਕੇਸ਼ ਗੋਇਲ, ਖ਼ਜ਼ਾਨਚੀ ਅਨਿਲ ਕੁਮਾਰ ਬਾਂਸਲ, ਸਿੱਖਿਆ ਕਮੇਟੀ ਦੇ ਚੇਅਰਮੈਨ ਸੁਖਵਿੰਦਰਪਾਲ ਗਰਗ, ਸਿੱਖਿਆ ਕਮੇਟੀ ਦੇ ਸਹਾਇਕ ਚੇਅਰਮੈਨ ਡਾ. ਰਵਿੰਦਰ ਨਾਥ ਮਿੱਤਲ, ਸਾਲਸੀ ਬੋਰਡ ਦੇ ਚੇਅਰਮੈਨ ਐਡਵੋਕੇਟ ਪ੍ਰਸ਼ੋਤਮ ਸਿੰਗਲਾ, ਸਾਲਸੀ ਬੋਰਡ ਦੇ ਮੈਂਬਰ ਜਿੰਦਰਪਾਲ ਬਾਂਸਲ, ਕਾਰਜਕਾਰੀ ਮੈਂਬਰ ਕਿਸ਼ੋਰ ਚੰਦ ਤਾਇਲ, ਸੱਤਪਾਲ ਗਰਗ, ਮੈਂਬਰ ਅਸ਼ੋਕ ਤਾਇਲ, ਸਾਹਿਲ ਮਿੱਤਲ ਆਦਿ ਹਾਜ਼ਰ ਸਨ।