ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਬਾਬਾ ਨਾਮਦੇਵ ਸਭਾ ਜੈਤੋ ਵੱਲੋਂ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Publish Date: Tue, 24 Nov 2026 05:01 PM (IST)
Updated Date: Tue, 24 Nov 2026 05:04 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਬਾਬਾ ਨਾਮਦੇਵ ਸਭਾ ਜੈਤੋ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਪੁਰਬ ਸਥਾਨਕ ਬਾਬਾ ਨਾਮਦੇਵ ਭਵਨ, ਬਠਿੰਡਾ ਰੋਡ ਜੈਤੋ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਭਗਤ ਨਾਮਦੇਵ ਜੀ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਪੂਰਨ ਗੁਰ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ ਕੀਰਤਨੀ ਜਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਬਾਬਾ ਨਾਮਦੇਵ ਸਭਾ ਦੇ ਜਨਰਲ ਸਕੱਤਰ ਅਤੇ ਨਗਰ ਕੌਂਸਲ ਜੈਤੋ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਮੌਜੂਦਾ ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਗਤ ਨਾਮਦੇਵ ਜੀ ਦੇ ਜੀਵਨ, ਬਾਣੀ ਅਤੇ ਮਹਾਨ ਫਲਸਫੇ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ, ਤਾਂ ਜੋ ਸਮਾਜ ਵਿੱਚ ਆਪਸੀ ਭਾਈਚਾਰਾ, ਸਦਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਮਜ਼ਬੂਤ ਹੋ ਸਕਣ। ਇਸ ਮੌਕੇ ਸਭਾ ਦੇ ਪ੍ਰਧਾਨ ਮਾਸਟਰ ਜੋਗਿੰਦਰ ਸਿੰਘ ਨੇ ਕਿਹਾ ਕਿ ਭਗਤ ਨਾਮਦੇਵ ਜੀ ਵੱਲੋਂ ਉਚਾਰੀ ਗਈ ਪਵਿੱਤਰ ਬਾਣੀ ਅਤੇ ਉਨ੍ਹਾਂ ਦਾ ਮਹਾਨ ਫਲਸਫਾ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਨਗਰ ਕੌਂਸਲ ਜੈਤੋ ਦੀ ਪ੍ਰਧਾਨ ਨਿਰਮਲਾ ਦੇਵੀ ਗਰਗ, ਭਾਜਪਾ ਐੱਸ.ਸੀ. ਮੋਰਚਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਅਤੇ ਹਲਕਾ ਜੈਤੋ ਦੇ ਕਨਵੀਨਰ ਪ੍ਰਕਾਸ਼ ਸਿੰਘ ਸੇਵੇਵਾਲਾ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੌਂਸਲਰ ਡਾ. ਹਰੀਸ਼ ਚੰਦਰ ਗੋਇਲ ਅਤੇ ਦਾਨੀ ਸੱਜਣਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ ਦੇ ਜਨਰਲ ਸਕੱਤਰ ਨਰਿੰਦਰਪਾਲ ਸਿੰਘ ਰਾਮੇਆਣਾ ਨੇ ਬਾਖੂਬੀ ਨਿਭਾਈ। ਇਸ ਮੌਕੇ ਸਭਾ ਦੇ ਪ੍ਰਧਾਨ ਮਾਸਟਰ ਜੋਗਿੰਦਰ ਸਿੰਘ, ਮੀਤ ਪ੍ਰਧਾਨ ਹਰਚਰਨ ਸਿੰਘ ਸਾਗੂ, ਜਨਰਲ ਸਕੱਤਰ ਨਰਿੰਦਰਪਾਲ ਸਿੰਘ ਰਾਮੇਆਣਾ, ਜੁਆਇੰਟ ਸਕੱਤਰ ਰਾਜਿੰਦਰ ਸਿੰਘ ਸੋਨੀ ਸਾਗੂ, ਮੈਂਬਰ ਪ੍ਰਿਤਪਾਲ ਸਿੰਘ ਢੇਰੜੀ, ਦਵਿੰਦਰ ਸਿੰਘ ਪਿੰਕੀ, ਦਵਿੰਦਰਪਾਲ ਸਿੰਘ, ਜਸਵਿੰਦਰ ਸਿੰਘ ਜੋਨੀ, ਸੁਖਜਿੰਦਰ ਸਿੰਘ ਸਾਗੂ, ਜਸਵਿੰਦਰ ਸਿੰਘ ਸਾਗੂ, ਹਰਕੀਰਤ ਸਿੰਘ, ਮਨਪ੍ਰੀਤ ਸਿੰਘ ਰਾਮੇਆਣਾ, ਗੁਰਦੀਪ ਸਿੰਘ ਰਾਮੇਆਣਾ, ਪ੍ਰਦੀਪ ਸਿੰਘ ਨੀਟਾ, ਨਰਿੰਦਰ ਸਿੰਘ ਸਾਗੂ, ਅਭੈਰਾਜਵੀਰ ਸਿੰਘ ਸਾਗੂ, ਯੁਵਰਾਜਬੀਰ ਸਿੰਘ, ਜਗਦੀਪ ਸਿੰਘ ਨੀਟਾ ਅਤੇ ਨਰਿੰਦਰ ਸਿੰਘ ਸੋਨੂੰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।