- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜੈਤੋ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਜੈਤੋ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਅਤੇ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਪੂਰਾ ਸ਼ਹਿਰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਗੁਰਬਾਣੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਆਸਥਾ ਦਾ ਪ੍ਰਗਟਾਵਾ ਕੀਤਾ। ਇਸ ਪਾਵਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਤਿਆਰ ਕੀਤੀ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ। ਗੁਰੂ ਸਾਹਿਬ ਦੀ ਛਤਰ-ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਸਥਾਨਕ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ, ਹਿੰਮਤਪੁਰਾ ਬਸਤੀ ਤੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਗੁਰੀਆ ਮੱਕੜ (ਫਰੂਟਾਂ ਵਾਲੇ) ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਤਿਕਾਰ ਸਹਿਤ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ ਗੁਰੀਆ ਮੱਕੜ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਰਬਸਾਂਝੀਵਾਲਤਾ, ਬਰਾਬਰਤਾ, ਕਿਰਤ ਕਰਨ ਅਤੇ ਵੰਡ ਛਕਣ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਤੋਂ ਆਰੰਭ ਹੋ ਕੇ ਬਾਜਾਖਾਨਾ ਚੌਕ (ਚੌਕ ਨੰਬਰ ਤਿੰਨ), ਮੇਨ ਬਾਜ਼ਾਰ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਕੀਰਤਨੀ ਜਥੇ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ, ਜਦਕਿ ਢਾਡੀ ਜਥੇ ਨੇ ਸਿੱਖ ਇਤਿਹਾਸ ਦੀਆਂ ਵਾਰਾਂ ਗਾ ਕੇ ਸੰਗਤਾਂ ਵਿੱਚ ਜੋਸ਼ ਅਤੇ ਸਿੱਖੀ ਜਜ਼ਬਾ ਭਰਿਆ। ਇਸ ਮੌਕੇ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬੱਬੀ, ਸਕੱਤਰ ਗੁਰਮੀਤ ਸਿੰਘ