- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਗਣਨਾ-2027 ਲਈ ਲੋਕਾਂ ਨੂੰ ਘਰ ਬੈਠੇ ਹੀ ਆਪਣੀ ਜਾਣਕਾਰੀ ਦਰਜ ਕਰਵਾਉਣ ਦਾ ਸੱਦਾ, ਡੀਸੀ ਨੇ ਜਾਗਰੂਕਤਾ ਸਟਿੱਕਰ ਕੀਤੇ ਜਾਰੀ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ : ਦੇਸ਼ ਦੀ ਆਬਾਦੀ ਨਾਲ ਸਬੰਧਤ ਅਹਿਮ ਅੰਕੜੇ ਇਕੱਤਰ ਕਰਨ ਲਈ ਸ਼ੁਰੂ ਕੀਤੀ ਜਾ ਰਹੀ ਜਨਗਣਨਾ-2027 ਦੀ ਪ੍ਰਕਿਰਿਆ ਵਿੱਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਨੇ ਵਾਹਨਾਂ ਉੱਤੇ ਲਗਾਏ ਜਾਣ ਵਾਲੇ ਵਿਸ਼ੇਸ਼ ਜਾਗਰੂਕਤਾ ਸਟਿੱਕਰ ਜਾਰੀ ਕਰਦਿਆਂ ਲੋਕਾਂ ਨੂੰ ਸਵੈ-ਜਨਗਣਨਾ ਦੀ ਸਹੂਲਤ ਦਾ ਲਾਭ ਲੈਣ ਦੀ ਅਪੀਲ ਕੀਤੀ। ਇਸ ਪਹਿਲਕਦਮੀ ਦਾ ਮੁੱਖ ਮਕਸਦ ਜਨਗਣਨਾ ਦੀ ਪ੍ਰਕਿਰਿਆ ਨੂੰ ਸਿਰਫ਼ ਸਰਕਾਰੀ ਮੁਹਿੰਮ ਤੱਕ ਸੀਮਤ ਰੱਖਣ ਦੀ ਬਜਾਏ ਇਸ ਨੂੰ ਲੋਕ ਲਹਿਰ ਦਾ ਰੂਪ ਦੇਣਾ ਹੈ, ਤਾਂ ਜੋ ਜ਼ਿਲ੍ਹੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਵਸਨੀਕ ਇਸ ਬਾਰੇ ਜਾਣਕਾਰੀ ਹਾਸਲ ਕਰ ਸਕਣ। ਵਾਹਨਾਂ ਉੱਤੇ ਲਗਾਏ ਜਾਣ ਵਾਲੇ ਇਹ ਸਟਿੱਕਰ ਆਮ ਲੋਕਾਂ ਤੱਕ ਸਵੈ-ਜਨਗਣਨਾ ਦਾ ਸੁਨੇਹਾ ਪਹੁੰਚਾਉਣ ਲਈ ਪ੍ਰਚਾਰ ਦੇ ਸਾਧਨ ਵਜੋਂ ਕੰਮ ਕਰਨਗੇ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਨਗਣਨਾ-2027 ਨੂੰ ਡਿਜੀਟਲ ਤਕਨੀਕ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸ ਵਾਰ ਨਾਗਰਿਕਾਂ ਨੂੰ ਇਹ ਸਹੂਲਤ ਦਿੱਤੀ ਗਈ ਹੈ ਕਿ ਉਹ ਜਨਗਣਨਾ ਕਰਮਚਾਰੀਆਂ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਘਰ ਬੈਠੇ ਆਨਲਾਈਨ ਪੋਰਟਲ ਰਾਹੀਂ ਆਪਣੇ ਪਰਿਵਾਰ ਅਤੇ ਰਿਹਾਇਸ਼ ਨਾਲ ਸਬੰਧਤ ਵੇਰਵੇ ਖੁਦ ਦਰਜ ਕਰ ਸਕਦੇ ਹਨ। ਇਸ ਨਾਲ ਜਿੱਥੇ ਲੋਕਾਂ ਲਈ ਪ੍ਰਕਿਰਿਆ ਸੁਖਾਲੀ ਹੋਵੇਗੀ, ਉੱਥੇ ਹੀ ਜਨਗਣਨਾ ਦੇ ਕੰਮ ਨੂੰ ਵੀ ਵਧੇਰੇ ਸੁਚਾਰੂ ਢੰਗ ਨਾਲ ਪੂਰਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀ 30 ਨਵੰਬਰ 2026 ਤੱਕ ਅਧਿਕਾਰਤ ਪੋਰਟਲ https://se.census.gov.in ਉੱਤੇ ਜਾ ਕੇ ਆਪਣੀ ਸਵੈ-ਜਨਗਣਨਾ ਕਰ ਸਕਦੇ ਹਨ। ਆਨਲਾਈਨ ਵੇਰਵੇ ਦਰਜ ਕਰਨ ਤੋਂ ਬਾਅਦ ਮਿਲਣ ਵਾਲਾ ਵਿਲੱਖਣ ਸਵੈ-ਗਣਨਾ ਪਛਾਣ ਨੰਬਰ ਸੰਭਾਲ ਕੇ ਰੱਖਣਾ ਵੀ ਲਾਜ਼ਮੀ ਹੈ। 1 ਦਸੰਬਰ ਤੋਂ ਜਦੋਂ ਜਨਗਣਨਾ ਟੀਮਾਂ ਘਰ-ਘਰ ਪਹੁੰਚ ਕੇ ਵੇਰਵਿਆਂ ਦੀ ਤਸਦੀਕ ਕਰਨਗੀਆਂ ਤਾਂ ਇਹ ਨੰਬਰ ਉਨ੍ਹਾਂ ਨੂੰ ਦਿਖਾ ਕੇ ਪ੍ਰਕਿਰਿਆ ਆਸਾਨੀ ਨਾਲ ਪੂਰੀ ਕਰਵਾਈ ਜਾ ਸਕੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ