ਪਿੰਡ ਮੱਲਾ ’ਚ ਆਮ ਆਦਮੀ ਪਾਰਟੀ ਨੂੰ ਮਿਲੀ ਸਿਆਸੀ ਮਜ਼ਬੂਤੀ ਪਿੰਡ ਮੱਲਾ ’ਚ ‘ਆਪ’ ਨੂੰ ਮਿਲੀ ਸਿਆਸੀ ਮਜ਼ਬੂਤੀਅਕਾਲੀ ਦਲ ਤੇ ਕਾਂਗਰਸ ਦੇ 30 ਪਰਿਵਾਰ ‘ਆਪ’ ’ਚ
Publish Date: Thu, 26 Nov 2026 03:13 PM (IST)
Updated Date: Thu, 26 Nov 2026 03:16 PM (IST)
ਅਕਾਲੀ ਦਲ ਤੇ ਕਾਂਗਰਸ ਦੇ 30 ਪਰਿਵਾਰ ‘ਆਪ’ ’ਚ ਸ਼ਾਮਲ, ਵਿਧਾਇਕ ਅਮੋਲਕ ਸਿੰਘ ਨੇ ਕੀਤਾ ਸਵਾਗਤ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਮੱਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨਾਲ ਸਬੰਧਤ ਕਰੀਬ 30 ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਪਾਰਟੀ ਆਗੂਆਂ ਅਨੁਸਾਰ ਇਹ ਪਰਿਵਾਰ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ‘ਆਪ’ ਨਾਲ ਜੁੜੇ ਹਨ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸਿਹਤ, ਸਿੱਖਿਆ, ਬਿਜਲੀ, ਖੇਤੀਬਾੜੀ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਰੋਜ਼ਮਰ੍ਹਾ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੈ। ਉਨ੍ਹਾਂ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਘਰੇਲੂ ਬਿਜਲੀ ਖਪਤਕਾਰਾਂ ਨੂੰ ਹਰ ਦੋ ਮਹੀਨਿਆਂ ਵਿੱਚ 600 ਯੂਨਿਟ ਤੱਕ ਮੁਫ਼ਤ ਬਿਜਲੀ, ਕਿਸਾਨਾਂ ਨੂੰ ਖੇਤੀਬਾੜੀ ਲਈ ਦਿਨ ਸਮੇਂ ਬਿਜਲੀ ਸਪਲਾਈ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਸੜਕ ਸੁਰੱਖਿਆ ਫੋਰਸ ਦੀ ਸਥਾਪਨਾ, ਮਹਿਲਾਵਾਂ ਲਈ ਵਿੱਤੀ ਸਹਾਇਤਾ ਅਤੇ ਬਜ਼ੁਰਗਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਰਗੇ ਉਪਰਾਲੇ ਕੀਤੇ ਗਏ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਵੀ ਲੋਕਾਂ ਲਈ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਹਲਕਾ ਜੈਤੋ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਅਤੇ ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਤੇ ਮੀਤ ਪ੍ਰਧਾਨ ਡਾ. ਲਛਮਣ ਸ਼ਰਮਾ ਭਗਤੂਆਣਾ ਅਤੇ ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ ਤੇ ਹਲਕਾ ਜੈਤੋ ਕਿਸਾਨ ਵਿੰਗ ਦੇ ਕੋਆਰਡੀਨੇਟਰ ਰਵਿੰਦਰ ਸਿੰਘ ਮੱਲਾ ਨੇ ਵੀ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਦਾ ਇਸ ਨਾਲ ਜੁੜਨਾ ਪਾਰਟੀ ਵਰਕਰਾਂ ਲਈ ਉਤਸ਼ਾਹਜਨਕ ਹੈ। ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਕੁਲਵੰਤ ਸਿੰਘ ਮੱਲਾ, ਅਜੈਬ ਸਿੰਘ, ਬਲਵੰਤ ਸਿੰਘ, ਪ੍ਰੀਤਮ ਸਿੰਘ, ਪੰਚਾਇਤ ਮੈਂਬਰ ਗੁਰਦੀਪ ਸਿੰਘ ਦੀਪਾ, ਜਰਨੈਲ ਸਿੰਘ, ਮਨਜੀਤ ਕੌਰ, ਬਲਵਿੰਦਰ ਕੌਰ, ਕੁਲਵਿੰਦਰ ਕੌਰ, ਮਾਣਕ ਸਿੰਘ, ਦਾਰਾ ਸਿੰਘ, ਬੰਤਾ ਖਾਨ, ਅਰਸ਼ਾਂ ਅਤੇ ਵਾਰਡ ਨੰਬਰ-6 ਦੇ ਪੰਚਾਇਤ ਮੈਂਬਰ ਤਰਸੇਮ ਚੰਦ ਸਿੰਗਲਾ ਸਮੇਤ ਹੋਰ ਪਰਿਵਾਰ ਸ਼ਾਮਲ ਸਨ।