ਪੰਜਾਬ ਡਿਗਰੀ ਕਾਲਜ ਦੀ ਪ੍ਰਭਜੋਤ ਸ਼ਰਮਾ ਨੇ ਨਾਂ ਰੌਸ਼ਨ ਕੀਤਾ ਪੰਜਾਬ ਡਿਗਰੀ ਕਾਲਜ ਦੀ ਵਿਦਿਆਰਥਣ ਪ੍ਰਭਜੋਤ ਸ਼ਰਮਾ ਨੇ ਨੈਤਿਕ ਸਿੱਖਿਆ ਦੇ ਇਮਤਿਹਾਨ ਵਿੱਚ ਮੈਰਿਟ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ
Publish Date: Fri, 27 Nov 2026 03:54 PM (IST)
Updated Date: Fri, 27 Nov 2026 03:55 PM (IST)
ਜਗਮੀਤ ਸਿੰਘ, ਪੰਜਾਬੀ ਜਾਗਰਣ ਫਰੀਦਕੋਟ : ਪੰਜਾਬ ਡਿਗਰੀ ਕਾਲਜ ਮਹਿਮੂਆਣਾ ਦੀ ਹੋਣਹਾਰ ਵਿਦਿਆਰਥਣ ਪ੍ਰਭਜੋਤ ਸ਼ਰਮਾ ਪੁੱਤਰੀ ਜੈਦੀਪ ਸ਼ਰਮਾ ਨੇ ਨੈਤਿਕ ਸਿੱਖਿਆ ਦੇ ਇਮਤਿਹਾਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ ਵਿੱਚ ਆਪਣਾ ਸਥਾਨ ਬਣਾਇਆ ਹੈ। ਬੀਐੱਸਸੀ ਨਾਨ-ਮੈਡੀਕਲ ਦੀ ਵਿਦਿਆਰਥਣ ਦੀ ਇਸ ਪ੍ਰਾਪਤੀ ਨਾਲ ਕਾਲਜ ਅਤੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਪ੍ਰਾਪਤੀ ਤੇ ਕਾਲਜ ਦੀ ਪ੍ਰਿੰਸੀਪਲ ਮੈਡਮ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਪ੍ਰਭਜੋਤ ਸ਼ਰਮਾ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਹੀ ਉਨ੍ਹਾਂ ਨੂੰ ਸਫ਼ਲਤਾ ਦੀਆਂ ਬੁਲੰਦੀਆਂ ਤੱਕ ਪਹੁੰਚਾਉਂਦੇ ਹਨ। ਉਨ੍ਹਾਂ ਕਿਹਾ ਕਿ ਨੈਤਿਕ ਸਿੱਖਿਆ ਵਿਦਿਆਰਥੀਆਂ ਦੇ ਜੀਵਨ ਵਿੱਚ ਅਹਿਮ ਸਥਾਨ ਰੱਖਦੀ ਹੈ, ਕਿਉਂਕਿ ਇਹ ਚੰਗੇ ਸੰਸਕਾਰਾਂ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਦੀ ਭਾਵਨਾ ਪੈਦਾ ਕਰਦੀ ਹੈ। ਉਨ੍ਹਾਂ ਵਿਦਿਆਰਥਣ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਇਸ ਸਫ਼ਲਤਾ ਦਾ ਸਿਹਰਾ ਦਿੰਦਿਆਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਵੱਲੋਂ ਪ੍ਰਭਜੋਤ ਸ਼ਰਮਾ ਨੂੰ ਮੈਡਲ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਸਟਾਫ਼ ਨੇ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਉਮੀਦ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਪ੍ਰਾਪਤੀਆਂ ਹਾਸਲ ਕਰੇਗੀ। ਇਸ ਮੌਕੇ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਗਗਨਦੀਪ ਸਿੰਘ, ਪ੍ਰੋ. ਗੁਰਵਿੰਦਰ ਸਿੰਘ, ਡਾ. ਸੁਖਜੀਤ ਕੌਰ, ਪ੍ਰੋ. ਸਤਵੀਰ ਕੌਰ, ਮੈਡਮ ਬਿੰਦਰ ਕੌਰ ਸਮੇਤ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।