- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਦੂਸ਼ਿਤ ਵਾਤਾਵਰਨ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਡਾ ਖ਼ਤਰਾ : ਅਸ਼ਵਨੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਦਿਨੋ-ਦਿਨ ਦੂਸ਼ਿਤ ਹੋ ਰਿਹਾ ਵਾਤਾਵਰਨ ਮਨੁੱਖੀ ਸਿਹਤ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਲਈ ਵੀ ਗੰਭੀਰ ਚੁਣੌਤੀ ਬਣਦਾ ਜਾ ਰਿਹਾ ਹੈ। ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰੇਕ ਵਿਅਕਤੀ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟ, ਬਨੂੜ (ਚੰਡੀਗੜ੍ਹ) ਦੇ ਚੇਅਰਮੈਨ ਅਤੇ ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ ‘ਗੋਰੀਆ’ ਨੇ ਸਕੂਲ ਵਿਖੇ ਕਰਵਾਏ ਗਏ ਵਾਤਾਵਰਨ ਜਾਗਰੂਕਤਾ ਸੈਮੀਨਾਰ ਦੌਰਾਨ ਕੀਤਾ। ਅਲਾਇੰਸ ਇੰਟਰਨੈਸ਼ਨਲ ਸਕੂਲ, ਸ੍ਰੀ ਹਨੂੰਮਾਨ ਮੰਦਰ ਦੇ ਸਾਹਮਣੇ, ਸ੍ਰੀ ਪੰਚਾਇਤੀ ਗਊਸ਼ਾਲਾ ਰੋਡ, ਜੈਤੋ ਵਿਖੇ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ, ਸਿਹਤਮੰਦ ਜੀਵਨਸ਼ੈਲੀ ਅਤੇ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਕੁਮਾਰ ਗਰਗ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਕਾਰਨ ਸਾਹ ਅਤੇ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਖ਼ਤਰਾ ਵਧ ਰਿਹਾ ਹੈ। ਉਨ੍ਹਾਂ ਧੁੰਦ ਅਤੇ ਪ੍ਰਦੂਸ਼ਣ ਦੇ ਵਧੇਰੇ ਪ੍ਰਭਾਵ ਵਾਲੇ ਸਮੇਂ ਦੌਰਾਨ ਸਵੇਰੇ-ਸ਼ਾਮ ਬਾਹਰ ਸੈਰ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਤੰਬਾਕੂਨੋਸ਼ੀ ਨੂੰ ਸਿਹਤ ਲਈ ਬੇਹੱਦ ਹਾਨੀਕਾਰਕ ਦੱਸਦਿਆਂ ਇਸ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਲਗਾਇਆ ਗਿਆ ਹਰੇਕ ਰੁੱਖ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ ਅਤੇ ਮੁਫ਼ਤ ਆਕਸੀਜਨ ਦਾ ਅਨਮੋਲ ਤੋਹਫ਼ਾ ਸਾਬਤ ਹੋਵੇਗਾ। ਰੁੱਖ ਨਾ ਸਿਰਫ਼ ਵਾਤਾਵਰਨ ਨੂੰ ਸ਼ੁੱਧ ਰੱਖਦੇ ਹਨ, ਸਗੋਂ ਮਨੁੱਖ ਨੂੰ ਸ਼ਾਂਤ ਅਤੇ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਇਸ ਦੀ ਥਾਂ ਮੁੜ ਵਰਤੋਂ ਤੇ ਰੀਸਾਈਕਲ ਕੀਤੀਆਂ ਜਾ ਸਕਣ ਵਾਲੀਆਂ ਵਸਤਾਂ ਅਪਣਾਉਣ