- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਪੰਜਾਬ ਦੇ ਲੋਕ ਬਾਗੋ-ਬਾਗ : ਮਨਜੀਤ ਸ਼ਰਮਾ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਸੂਬੇ ਦੇ ਲੋਕ ਬਾਗੋ-ਬਾਗ ਹਨ। ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਦੇ ਟਕਸਾਲੀ ਅਤੇ ਸੀਨੀਅਰ ਆਗੂ ਮਨਜੀਤ ਸ਼ਰਮਾ ਨੇ ਗੱਲਬਾਤ ਕਰਦਿਆਂ ਕੀਤਾ। ਮਨਜੀਤ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਮ ਪਰਿਵਾਰਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਸੂਬੇ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇਸੇ ਤਰ੍ਹਾਂ ਸਿਹਤ ਸੇਵਾਵਾਂ ਨੂੰ ਲੋਕਾਂ ਦੀ ਪਹੁੰਚ ਵਿੱਚ ਲਿਆਉਣ ਲਈ ਆਮ ਆਦਮੀ ਕਲੀਨਿਕਾਂ ਰਾਹੀਂ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਿਜਲੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕਿਆਂ ਸਬੰਧੀ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਮਨਜੀਤ ਸ਼ਰਮਾ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਮੁੱਖ ਮਕਸਦ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਆਰਥਿਕ ਤੇ ਸਮਾਜਿਕ ਤੌਰ ’ਤੇ ਮਜ਼ਬੂਤ ਕਰਨਾ ਹੈ। ਉਨ੍ਹਾਂ ਅਨੁਸਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ’ਤੇ ਲਿਜਾਣ ਲਈ ਆਪਣੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।