ਫਰੀਦਕੋਟ 'ਚ ਮਹਿਲਾ ASI ਦੀ ਦਰਿੰਦਗੀ: ਪੋਤੀ ਨੂੰ ਹੱਥ-ਪੈਰ ਬੰਨ੍ਹ ਕੇ ਗੇਟ ਨਾਲ ਬੰਨ੍ਹਿਆ; ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁਅੱਤਲ
ਡੀਐਸਪੀ ਤਰਲੋਚਨ ਸਿੰਘ ਨੇ ਕਿਹਾ ਕਿ ਮਾਮਲਾ ਇਸ ਸਮੇਂ ਜਾਂਚ ਅਧੀਨ ਹੈ ਅਤੇ ਮਹਿਲਾ ਏਐਸਆਈ ਸਰਬਜੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬੱਚੇ ਦੇ ਮਾਪੇ ਇਸ ਸਮੇਂ ਪੁਰਤਗਾਲ ਵਿੱਚ ਹਨ, ਅਤੇ ਉਕਤ ਮਹਿਲਾ ਏਐਸਆਈ ਉਸਦੀ ਦੇਖਭਾਲ ਲਈ ਜ਼ਿੰਮੇਵਾਰ ਸੀ।
Publish Date: Wed, 15 Apr 2026 12:23 PM (IST)
Updated Date: Wed, 15 Apr 2026 12:53 PM (IST)
ਵਿਕਾਸ ਕੁਮਾਰ ਗਰਗ, ਫਰੀਦਕੋਟ : ਫਰੀਦਕੋਟ ਦੇ ਡੋਗਰ ਬਸਤੀ ਇਲਾਕੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਲੇਡੀ ਏਐਸਆਈ ਵੱਲੋਂ ਆਪਣੀ 5 ਸਾਲਾਂ ਦੀ ਪੋਤਰੀ ਨਾਲ ਕਠੋਰਤਾ ਦੀ ਹੱਦ ਪਾਰ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਬੱਚੀ ਦੇ ਹੱਥ ਪੈਰ ਬੰਨ ਕੇ ਉਸਨੂੰ ਘਰ ਦੇ ਬਾਹਰ ਗੇਟ ਨਾਲ ਕਈ ਘੰਟਿਆਂ ਲਈ ਧੁੱਪ ਵਿੱਚ ਬੰਨ ਕੇ ਰੱਖਿਆ। ਇਹ ਲੇਡੀ ਏਐਸਆਈ ਸਰਬਜੀਤ ਕੌਰ,ਥਾਣਾ ਸਦਰ ਵਿਖੇ ਮਹਿਲਾ ਮਿੱਤਰ ਵਜੋਂ ਤਾਇਨਾਤ ਹੈ। ਇਸ ਘਟਨਾ ਦੀ ਵੀਡੀਓ ਜਿਵੇਂ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਤੁਰੰਤ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਗੰਭੀਰ ਨੋਟਿਸ ਲੈਂਦੇ ਹੋਏ ਉਕਤ ਲੇਡੀ ਏਐਸਆਈ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਮਿਲੀ ਜਾਣਕਾਰੀ ਮੁਤਾਬਕ, ਜਦੋਂ ਗੁਆਂਢੀਆਂ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਉਹਨਾਂ ਨੇ ਘਰ ਦਾ ਦਰਵਾਜ਼ਾ ਖੜਕਾਇਆ ਪਰ ਅੰਦਰੋਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਮੁਹੱਲੇ ਵਾਸੀਆਂ ਨੇ ਖੁਦ ਬੱਚੀ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ, ਪਰ ਔਰਤ ਬਾਹਰ ਆ ਕੇ ਬੱਚੀ ਨੂੰ ਚੁੱਕ ਕੇ ਅੰਦਰ ਲੈ ਗਈ। ਇਸ ਮਾਮਲੇ ਨੂੰ ਲੈ ਕੇ ਇਲਾਕਾ ਵਾਸੀਆਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਉਹਨਾਂ ਵੱਲੋਂ ਸਰਕਾਰ ਕੋਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉਧਰ, ਬਾਲ ਭਲਾਈ ਕਮੇਟੀ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੇਡੀ ਏਐਸਆਈ ਸਰਬਜੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਢਲੀ ਪੜਤਾਲ ਵਿਚ ਸਾਹਮਣੇ ਆਇਆ ਹੈ ਕਿ ਬੱਚੀ ਦੇ ਮਾਤਾ ਪਿਤਾ ਪੁਰਤਗਾਲ ਗਏ ਹੋਏ ਹਨ ਅਤੇ ਉਕਤ ਲੇਡੀ ਏਐਸਆਈ ਵਲੋਂ ਉਸਦੀ ਦੇਖਭਾਲ ਕੀਤੀ ਜਾਂਦੀ ਹੈ।
ਬੱਚੀ ਨਾਲ ਹੋਈ ਇਸ ਤਰ੍ਹਾਂ ਦੀ ਘਟਨਾ ਬਿਲਕੁਲ ਅਸਵੀਕਾਰਯੋਗ ਹੈ ਅਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕਾਰਵਾਈ ਬਾਲ ਭਲਾਈ ਕਮੇਟੀ ਨੂੰ ਲਿਖ ਦਿੱਤਾ ਗਿਆ ਹੈ।