ਦਸਮੇਸ਼ ਪਬਲਿਕ ਸਕੂਲ ’ਚ ਹੋਲੀ ਦਾ ਤਿਉਹਾਰ ਮਨਾਇਆ
ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਹੋਲੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ।
Publish Date: Thu, 05 Mar 2026 03:35 PM (IST)
Updated Date: Fri, 06 Mar 2026 04:00 AM (IST)
ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀ ਨੌ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ । ਮੰਚ ਸੰਚਾਲਨ ਦੀ ਭੂਮਿਕਾ ਚੋਥੀ ਜਮਾਤ ਦੀ ਏਕਮਜੀਤ ਕੌਰ ਨੇ ਕੀਤੀ ਅਤੇ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਅਧਿਆਪਿਕਾ ਲਕਸ਼ਮੀ ਨੇਗੀ ਦੁਆਰਾ ਹੋਲੀ ਦੇ ਤਿਉਹਾਰ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਬਾਅਦ ਪ੍ਰੀਨਰਸਰੀ , ਨਰਸਰੀ, ਐਲ.ਕੇ .ਜੀ ਅਤੇ ਯੂ.ਕੇ.ਜੀ ਦੇ ਬੱਚਿਆਂ ਨੇ ਹੋਲੀ ਨਾਲ ਸੰਬੰਧਿਤ ਕਵਿਤਾ ਦਾ ਉਚਾਰਨ ਕੀਤਾ । ਛੇਵੀਂ ਜਮਾਤ ਦੀ ਵਿਦਿਆਰਥਨ ਐਵਲੀਨ ਦੁਆਰਾ ਹੋਲੀ ਦੇ ਤਿਉਹਾਰ ਨਾਲ ਸੰਬੰਧਿਤ ਸਪੀਚ ਵੀ ਪੇਸ਼ ਕੀਤੀ ਗਈ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਤੇ ਸਕੂਲ ਦੇ ਪ੍ਰਿੰਸੀਪਲ ਰੁਬੀਨਾ ਧੀਰ ਵੱਲੋਂ ਭਾਸ਼ਣ ਚ ਵਿਦਿਆਰਥੀਆਂ ਨੂੰ ਹੋਲੀ ਦੇ ਤਿਉਹਾਰ ਬਾਰੇ ਦੱਸਿਆ ਗਿਆ ਅਤੇ ਸਾਰੇ ਵਿਦਿਆਰਥੀਆਂ ਨੂੰ ਬਿਨਾਂ ਭੇਦਭਾਵ ਤੋਂ ਰਲ ਮਿਲ ਕੇ ਤਿਉਹਾਰ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ ਤੇ ਸਾਰੇ ਸਕੂਲ ਦੇ ਬੱਚਿਆਂ ਨੇ ਆਪਸ ਵਿੱਚ ਰੰਗ ਖੇਡ ਕੇ ਬੜੀ ਖੁਸ਼ੀ ਨਾਲ ਹੋਲੀ ਦਾ ਤਿਉਹਾਰ ਮਨਾਇਆ।