ਸਿਲਵਰ ਓਕਸ ਸਕੂਲ ਜੈਤੋ ’ਚ ਪ੍ਰੋਗਰਾਮ ਕਰਵਾਇਆ
ਸਿਲਵਰ ਓਕਸ ਸਕੂਲ ਵਿੱਚ ‘ਵੈਂਚਰਸ ਕੈਪੀਟਲਿਸਟ ਸ਼ੋਅਕੇਸ’ ਹੁਨਰ ਉਤਸਵ ਮਨਾਇਆ ਗਿਆ
Publish Date: Thu, 27 Nov 2025 02:24 PM (IST)
Updated Date: Thu, 27 Nov 2025 02:26 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਸਿਲਵਰ ਓਕਸ ਸਕੂਲ ਸੇਵੇਵਾਲਾ ਵਿੱਚ ਨੌਵੀਂ ਏ ਅਤੇ ਨੌਵੀਂ ਬੀ ਜਮਾਤ ਦੇ ਵਿਦਿਆਰਥੀਆਂ ਲਈ ‘ਵੈਂਚਰਸ ਕੈਪੀਟਲਿਸਟ ਸ਼ੋਅਕੇਸ’ ਥੀਮ ਉੱਤੇ ਇੱਕ ਰੋਜ਼ਾ ਹੁਨਰ ਉਤਸਵ ਬੜੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮੀ ਹੁਨਰਾਂ ਅਤੇ ਨਵੀਨਤਾਕਾਰੀ ਸੋਚ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੁਕਾਬਲੇ ਲਈ 45 ਮਿੰਟ ਦਾ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਸੀ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਕਾਰੋਬਾਰੀ ਵਿਚਾਰਾਂ ਨੂੰ ਜੱਜਾਂ ਸਾਹਮਣੇ ਪੇਸ਼ ਕੀਤਾ। ਇਸ ਮੁਕਾਬਲੇ ਦੇ ਥੀਮ ‘ਵੈਂਚਰਸ ਕੈਪੀਟਲਿਸਟ ਸ਼ੋਅਕੇਸ’ ਦਾ ਮੁੱਖ ਉਦੇਸ਼ ਕਾਰੋਬਾਰੀ ਹੁਨਰ ਵਿਕਸਿਤ ਕਰਨਾ, ਵਿਦਿਆਰਥੀਆਂ ਨੂੰ ਵਪਾਰ ਅਤੇ ਉੱਦਮ, ਬਾਰੇ ਮੁੱਢਲੀ ਜਾਣਕਾਰੀ ਦੇਣਾ ਅਤੇ ਉਹਨਾਂ ਵਿੱਚ ਬਿਜ਼ਨਸ ਦੀ ਸੂਝ ਪੈਦਾ ਕਰਨਾ, ਨਵੇਂ ਵਿਚਾਰਾਂ ਨੂੰ ਉਤਸ਼ਾਹਿਤ ਕਰਨਾ, ਵਿਦਿਆਰਥੀਆਂ ਨੂੰ ਨਵੇਂ ਅਤੇ ਰਚਨਾਤਮਕ ਆਈਡੀਆ ਸੋਚਣ ਅਤੇ ਪੇਸ਼ ਕਰਨ ਲਈ ਪ੍ਰੇਰਿਤ ਕਰਨਾ ਸੀ। ਵਿਦਿਆਰਥੀਆਂ ਨੇ ਪੇਸ਼ਕਾਰੀ ਅਤੇ ਸੰਚਾਰ ਹੁਨਰ ਨੂੰ ਜੱਜਾਂ ਦੇ ਸਾਹਮਣੇ ਅਤੇ ਵਧੀਆ ਢੰਗ ਨਾਲ ਪੇਸ਼ ਕੀਤਾ l ਇਸ ਨਾਲ ਵਿਦਿਆਰਥੀਆਂ ਨੂੰ ਵਿੱਤੀ ਸਮਝ, ਚੰਗੇ ਕਾਰੋਬਾਰ ਲਈ ਕਿਵੇਂ ਨਿਵੇਸ਼ ਕੀਤਾ ਜਾਂਦਾ ਹੈ ਅਤੇ ਇੱਕ ਚੰਗਾ ਨਿਵੇਸ਼ਕ ਕੀ ਵੇਖਦਾ ਹੈ ਵੱਖ ਵੱਖ ਪਹਿਲੂਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸਕੂਲ ਦ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਸਾਰੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਭਵਿੱਖ ਦੇ ਕਾਰੋਬਾਰੀ ਨੇਤਾ ਬਣਨ ਲਈ ਪ੍ਰੇਰਿਤ ਕਰਦੇ ਹਨ। ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਦੂਜੇ ਵਿਦਿਆਰਥੀਆਂ ਨੂੰ ਵੀ ਭਵਿੱਖ ਵਿੱਚ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।