ਪਿੰਡ ਮੰਡਵਾਲਾ ’ਚ ਹੋਈ ਫਾਇਰਿੰਗ, ਮਾਮਲਾ ਦਰਜ
ਪਿੰਡ ਮੰਡਵਾਲਾ ’ਚ ਹੋਈ ਫਾਇਰਿੰਗ , ਮਾਮਲਾ ਦਰਜ
Publish Date: Tue, 17 Feb 2026 03:58 PM (IST)
Updated Date: Wed, 18 Feb 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਨੇੜਲੇ ਪਿੰਡ ਮੰਡਵਾਲਾ ਵਿਖੇ ਅਚਾਨਕ ਗੋਲੀ ਚੱਲਣ ਨਾਲ ਪਿੰਡ ਵਿੱਚ ਸਨਸਨੀ ਫੈਲਣ ਦੀ ਖਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਕਲੇਰ ਦੇ ਇੰਚਾਰਜ ਏਐਸਆਈ ਹਰਦੇਵ ਸਿੰਘ ਸੇਖੋਂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਗੁਰਨਾਮ ਸਿੰਘ ਉਰਫ ਬਿੱਲਾ ਵਾਸੀ ਪਿੰਡ ਮੰਡਵਾਲਾ ਆਪਣੇ ਘਰ ਦੇ ਨੇੜੇ ਗਲੀ ਵਿੱਚ ਖੁੱਲੀ ਥਾਂ ’ਤੇ ਖੜ ਕੇ ਆਪਣੇ ਰਿਵਾਲਵਰ ਨਾਲ ਫਾਇਰ ਕਰ ਰਿਹਾ ਹੈ, ਜਿਸ ਨੂੰ ਉਸਦੇ ਪਰਿਵਾਰਕ ਮੈਂਬਰਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਰੁਕਿਆ। ਉਸ ਨੇ ਰੋਕਣ ਦੇ ਬਾਵਜੂਦ ਵੀ ਅਨੇਕਾਂ ਫਾਇਰ ਕੀਤੇ ਹਨ, ਜਿਸ ਨਾਲ ਪਿੰਡ ਵਾਸੀਆਂ ਦੀ ਜਿੰਦਗੀ ਖਤਰੇ ’ਚ ਪਈ ਹੋਈ ਹੈ। ਪੁਲਿਸ ਪਾਰਟੀ ਨੇ ਗੁਰਨਾਮ ਸਿੰਘ ਨੂੰ ਕਾਬੂ ਕਰ ਕੇ ਉਸ ਕੋਲੋਂ ਇਕ 32 ਬੋਰ ਦਾ ਰਿਵਾਲਵਰ ਅਤੇ 4 ਜਿੰਦਾ ਰੌਂਦ ਵੀ ਬਰਾਮਦ ਕੀਤੇ।