ਪੱਤਰ ਪ੍ਰਰੇਰਕ, ਪੰਜਗਰਾਈਂ : ਕੋਟਕਪੂਰਾ ਰੋਡ 'ਤੇ ਪਿੰਡ ਪੰਜਗਰਾਈਂ ਕੋਲ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਵਿਖੇ ਅੱਜ ਫਸਟ ਏਡ ਦਿਵਸ ਮਨਾਇਆ ਗਿਆ। ਇਸ ਸਮੇਂ ਪਿ੍ਰੰਸੀਪਲ ਮੈਡਮ ਸੁਮਨ ਸ਼ਰਮਾ ਨੇ ਬੱਚਿਆਂ ਨੂੰ ਇਸ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਬੱਚਿਆ ਨੂੰ ਕਿਹਾ ਕਿ ਕਦੇ ਵੀ ਕਿਸੀ ਦੁਰਘਟਨਾ ਦਾ ਸਾਹਮਣਾ ਕਰਨਾ ਪਵੇ ਤਾਂ ਉਹ ਡਾਕਟਰ ਕੋਲ ਜਾਣ ਤੋਂ ਪਹਿਲਾਂ ਜ਼ਖਮ ਦਾ ਥੋੜ੍ਹਾ ਜਿਹਾ ਇਲਾਜ ਕੀਤਾ ਜਾਵੇ। ਉਨਾਂ ਬੱਚਿਆਂ ਨੂੰ ਦੱਸਿਆ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਵਿਅਕਤੀ ਦੀ ਸਹਾਇਤਾ ਕਰਨੀ ਪਵੇ ਤਾਂ ਉਹ ਬਿਨ੍ਹਾਂ ਕਿਸੇ ਿਝਝਕ ਦੇ ਅੱਗੇ ਵੱਧ ਕੇ ਸਹਾਇਤਾ ਕਰਨ। ਇਸ ਸਮੇਂ ਬੱਚਿਆ ਵਲੋਂ ਕੋਰਿਓਗ੍ਰਾਫੀ ਵੀ ਪੇਸ਼ ਕੀਤੀ ਗਈ। ਇਸ ਮੌਕੇ ਸਕੂਲ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਨੇ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਹੋਰਨਾਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਅਜਿਹੇ ਜਾਗਰੂਕਤਾ ਦਿਵਸ ਅੱਗੇ ਵੀ ਨਿਰੰਤਰ ਮਨਾਏ ਜਾਂਦੇ ਰਹਿਣਗੇ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

16ਐਫ਼ਡੀਕੇ120:-ਮਿਲੇਨੀਅਮ ਵਰਲਡ ਸਕੂਲ ਵਿਚ ਮਨਾਏ ਫਸਟ ਏਡ ਦਿਵਸ 'ਤੇ ਬੱਚੇ ਕੋਰਿਓਗ੍ਰਾਫੀ ਪੇਸ਼ ਕਰਦੇ ਹੋਏ।