- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਪਾਬੰਦੀਸ਼ੁਦਾ ਸਾਮਾਨ ਮਿਲਣ ਦਾ ਸਿਲਸਿਲਾ ਜਾਰੀ ਹੈ। ਮੰਗਲਵਾਰ ਰਾਤ ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਮੁਹਿੰਮ ਦੌਰਾਨ ਪੰਜ ਮੋਬਾਈਲ ਫੋਨ, ਇੱਕ ਹੈੱਡਫੋਨ, ਤਿੰਨ ਚਾਰਜਰ ਅਤੇ ਇੱਕ ਸਮਾਰਟਵਾਚ ਬਰਾਮਦ ਹੋਈ।

ਸ਼ਿਵ ਕੁਮਾਰ ਸ਼ਰਮਾ, ਪੰਜਾਬੀ ਜਾਗਰਣ, ਫਰੀਦਕੋਟ : ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਪਾਬੰਦੀਸ਼ੁਦਾ ਸਾਮਾਨ ਮਿਲਣ ਦਾ ਸਿਲਸਿਲਾ ਜਾਰੀ ਹੈ। ਮੰਗਲਵਾਰ ਰਾਤ ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਮੁਹਿੰਮ ਦੌਰਾਨ ਪੰਜ ਮੋਬਾਈਲ ਫੋਨ, ਇੱਕ ਹੈੱਡਫੋਨ, ਤਿੰਨ ਚਾਰਜਰ ਅਤੇ ਇੱਕ ਸਮਾਰਟਵਾਚ ਬਰਾਮਦ ਹੋਈ। ਇਸ ਮਾਮਲੇ ਵਿੱਚ ਛੇ ਹਵਾਲਾਤੀਆਂ ਖ਼ਿਲਾਫ਼ ਥਾਣਾ ਸਿਟੀ ਫਰੀਦਕੋਟ ਪੁਲਿਸ ਨੇ ਜੇਲ੍ਹ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਜੇਲ੍ਹ ਸੁਪਰਡੈਂਟ ਦੇ ਨਿਰਦੇਸ਼ਾਂ ’ਤੇ ਮੰਗਲਵਾਰ ਰਾਤ ਵੱਖ-ਵੱਖ ਟੀਮਾਂ ਨੇ ਬੈਰਕਾਂ ਅਤੇ ਹੋਰ ਥਾਵਾਂ ਦੀ ਤਲਾਸ਼ੀ ਲਈ। ਇਸ ਦੌਰਾਨ ਦੋ ਟੱਚ ਸਕਰੀਨ ਅਤੇ ਤਿੰਨ ਕੀਪੈਡ ਮੋਬਾਈਲ ਫੋਨ ਸਮੇਤ ਹੋਰ ਸਾਮਾਨ ਬਰਾਮਦ ਹੋਇਆ।
ਕੋਟਕਪੂਰਾ ਵਾਸੀ ਰਣਜੀਤ ਸਿੰਘ ਸਮੇਤ ਛੇ ਨਾਮਜ਼ਦ
ਪੁਲਿਸ ਨੇ ਅੰਮ੍ਰਿਤਸਰ ਵਾਸੀ ਮਨਪ੍ਰੀਤ ਸਿੰਘ, ਫਾਜ਼ਿਲਕਾ ਵਾਸੀ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ, ਫਰੀਦਕੋਟ ਵਾਸੀ ਪਵਨ ਸਿੰਘ ਢਿੱਲਵਾਂ, ਫਿਰੋਜ਼ਪੁਰ ਵਾਸੀ ਜਤਿੰਦਰ ਸਿੰਘ, ਫਾਜ਼ਿਲਕਾ ਵਾਸੀ ਚਰਨਜੀਤ ਸਿੰਘ ਅਤੇ ਕੋਟਕਪੂਰਾ ਵਾਸੀ ਰਣਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਹੋਵੇਗੀ ਪੁੱਛਗਿੱਛ
ਜੇਲ੍ਹ ਇਨਵੈਸਟੀਗੇਸ਼ਨ ਸੈੱਲ ਦੇ ਇੰਚਾਰਜ ਏਐੱਸਆਈ ਗੁਰਪਾਲ ਸਿੰਘ ਨੇ ਦੱਸਿਆ ਕਿ ਨਾਮਜ਼ਦ ਹਵਾਲਾਤੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਜਾਂਚ ਵਿੱਚ ਇਹ ਪਤਾ ਲਾਇਆ ਜਾਵੇਗਾ ਕਿ ਮੋਬਾਈਲ ਫੋਨ ਤੇ ਹੋਰ ਪਾਬੰਦੀਸ਼ੁਦਾ ਸਾਮਾਨ ਜੇਲ੍ਹ ਅੰਦਰ ਕਿਵੇਂ ਪਹੁੰਚਿਆ ਅਤੇ ਇਸ ਪਿੱਛੇ ਕੌਣ ਸ਼ਾਮਲ ਹੈ। ਕਿਸੇ ਹੋਰ ਦੀ ਭੂਮਿਕਾ ਸਾਹਮਣੇ ਆਉਣ ’ਤੇ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।