ਤਿੰਨ ਵੱਖ-ਵੱਖ ਥਾਵਾਂ ਤੋਂ ਪੰਜ ਪੁਲਿਸ ਅੜਿੱਕੇ
ਤਿੰਨ ਵੱਖ-ਵੱਖ ਥਾਵਾਂ ਤੋਂ ਪੰਜ ਪੁਲਿਸ ਅੜਿੱਕੇ
Publish Date: Tue, 06 Jan 2026 03:57 PM (IST)
Updated Date: Wed, 07 Jan 2026 04:00 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਸਿਟੀ ਥਾਣਾ ਫਰੀਦਕੋਟ ਵਿਖੇ ਤਾਇਨਾਤ ਏਐੱਸਆਈ. ਸਵਰਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਸਿਟੀ ਕਲੱਬ ਨੇੜੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਦਾਣਾ ਮੰਡੀ ਵਿੱਚ ਹਨੂੰਮਾਨ ਮੰਦਰ ਨੇੜੇ ਬੈਠ ਕੇ ਸ਼ਕਤੀ ਸਿੰਘ ਉਰਫ ਗੋਰਾ ਵਾਸੀ ਪਿੰਡ ਟਹਿਣਾ ਤੇ ਰਾਹੁਲ ਕੁਮਾਰ ਵਾਸੀ ਡੋਗਰ ਬਸਤੀ ਫਰੀਦਕੋਟ ਕਿਸੇ ਨਸ਼ੀਲੀ ਵਸਤੂ ਦਾ ਸੇਵਨ ਕਰ ਰਹੇ ਹਨ। ਇਸੇ ਤਰ੍ਹਾਂ ਸਿਟੀ ਥਾਣਾ ਫਰੀਦਕੋਟ ਵਿਖੇ ਤਾਇਨਾਤ ਏ.ਐਸ.ਆਈ. ਗੁਰਮੀਤ ਰਾਮ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਦਾਣਾ ਮੰਡੀ ਫਰੀਦਕੋਟ ਨੇੜੇ ਗੋਦਾਮਾਂ ਵਾਲੇ ਪਾਸੇ ਤੋਂ ਨਸ਼ੇ ਦੀ ਹਾਲਤ ’ਚ ਇਕ ਲੜਕਾ ਦਿਖਾਈ ਦਿੱਤਾ, ਗਗਨਦੀਪ ਸਿੰਘ ਵਾਸੀ ਪਿੰਡ ਟਹਿਣਾ ਨਾਮ ਦੇ ਉਕਤ ਲੜਕੇ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਉਹ ਹੁਣੇ ਨਸ਼ਾ ਕਰਕੇ ਆਇਆ ਹੈ। ਡੋਪ ਟੈਸਟ ਕਰਵਾਉਣ ਤੋਂ ਬਾਅਦ ਉਸਨੂੰ ਨਾਮਜ਼ਦ ਕਰਕੇ ਨਸ਼ਾ ਛੁਡਾਉ ਕੇਂਦਰ ਵਿਖੇ ਦਾਖਲ ਕਰਵਾਇਆ ਗਿਆ। ਇਸੇ ਤਰ੍ਹਾਂ ਸਦਰ ਥਾਣਾ ਫਰੀਦਕੋਟ ਦੇ ਹੌਲਦਾਰ ਗੁਰਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਟੀ ਪੁਆਇੰਟ ਪਿੰਡ ਟਹਿਣਾ ਨੇੜੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸ਼ੰਕਰ ਅਤੇ ਜੈਦੀਪ ਵਾਸੀਆਨ ਭੂਤ ਬਸਤੀ ਪਿੰਡ ਨਵਾਂ ਟਹਿਣਾ ਨਸ਼ਾ ਕਰਨ ਦੇ ਆਦੀ ਹਨ ਤੇ ਹੁਣ ਵੀ ਨਸ਼ਾ ਕਰਕੇ ਘੁੰਮਦੇ ਫਿਰਦੇ ਹਨ। ਪੁਲਿਸ ਪਾਰਟੀ ਨੇ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਕਤਾਨ ਨੂੰ ਕਾਬੂ ਕਰਕੇ ਪੁੱਛਗਿੱਛ ਕਰਨ ਉਪਰੰਤ ਸਿਵਲ ਹਸਪਤਾਲ ਫਰੀਦਕੋਟ ਤੋਂ ਡੋਪ ਟੈਸਟ ਕਰਵਾਇਆ ਤਾਂ ਰਿਪੋਰਟ ਪਾਜੇਟਿਵ ਆਉਣ ’ਤੇ ਉਕਤਾਨ ਨੂੰ ਨਾਮਜ਼ਦ ਕਰਨ ਉਪਰੰਤ ਨਸ਼ਾ ਛੁਡਾਉ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ।