ਸਾਬਕਾ ਵਿਧਾਇਕ ਭੱਟੀ ਵੱਲੋਂ ਸ਼ਰਮਾ ਪਰਿਵਾਰ ਨਾਲ ਦੁੱਖ ਸਾਂਝਾ
ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਵੱਲੋਂ ਸ਼ਰਮਾ ਪਰਿਵਾਰ ਨਾਲ ਦੁੱਖ ਸਾਂਝਾ
Publish Date: Tue, 16 Jun 2026 04:45 PM (IST)
Updated Date: Wed, 17 Jun 2026 04:01 AM (IST)

ਭੀਮ ਸੈਨ ਸ਼ਰਮਾ ਨਮਿਤ ਸ਼੍ਰੀ ਸਹਿਜ ਪਾਠ ਦਾ ਭੋਗ 19 ਜੂਨ ਨੂੰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਕਮੇਟੀ ਮੈਂਬਰ ਨਾਇਬ ਸਿੰਘ ਭਗਤੂਆਣਾ ਦੇ ਵੱਡੇ ਭਰਾ, ਰਵਿੰਦਰ ਸ਼ਰਮਾ ਤੇ ਅਮਨਪ੍ਰੀਤ ਸ਼ਰਮਾ ਦੇ ਸਤਿਕਾਰਯੋਗ ਪਿਤਾ, ਕੈਨੇਡਾ ਨਿਵਾਸੀ ਲਵਪ੍ਰੀਤ ਸ਼ਰਮਾ ‘ਲਵੀ’ ਤੇ ਫੌਜੀ ਰਮਨਪ੍ਰੀਤ ਸ਼ਰਮਾ ਦੇ ਤਾਇਆ, ਅਰੁਨ ਸ਼ਰਮਾ ਦੇ ਦਾਦਾ ਅਤੇ ਨਗਰ ਕੌਂਸਲਰ ਜੈਤੋ ਦਿਲਬਾਗ ਸ਼ਰਮਾ ‘ਬਾਗੀ’ ਦੇ ਮਾਮਾ ਜੀ ਸਵ. ਭੀਮ ਸੈਨ ਸ਼ਰਮਾ (ਸਾਬਕਾ ਪੰਚਾਇਤ ਮੈਂਬਰ), ਪੁੱਤਰ ਸਵ. ਸੋਮ ਪ੍ਰਕਾਸ਼ ਸ਼ਰਮਾ ਵਾਸੀ ਪਿੰਡ ਰਾਮਗੜ੍ਹ (ਭਗਤੂਆਣਾ) ਦੇ ਦੇਹਾਂਤ ’ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਦੁੱਖ ਦੀ ਘੜੀ ਵਿੱਚ ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਵਿਸ਼ੇਸ਼ ਤੌਰ ’ਤੇ ਪਿੰਡ ਰਾਮਗੜ੍ਹ (ਭਗਤੂਆਣਾ) ਪਹੁੰਚੇ ਅਤੇ ਸ਼ਰਮਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਸਵ. ਭੀਮ ਸੈਨ ਸ਼ਰਮਾ ਦੇ ਭਰਾਵਾਂ ਡਾ. ਲਛਮਣ ਸ਼ਰਮਾ ਭਗਤੂਆਣਾ ਅਤੇ ਨਾਇਬ ਸਿੰਘ ਭਗਤੂਆਣਾ, ਪੁੱਤਰਾਂ ਰਵਿੰਦਰ ਸ਼ਰਮਾ ਤੇ ਅਮਨਪ੍ਰੀਤ ਸ਼ਰਮਾ, ਭਾਣਜੇ ਕੌਂਸਲਰ ਦਿਲਬਾਗ ਸ਼ਰਮਾ ‘ਬਾਗੀ’ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਡੂੰਘੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸਵ. ਭੀਮ ਸੈਨ ਸ਼ਰਮਾ ਇੱਕ ਸਮਾਜ ਸੇਵੀ ਅਤੇ ਲੋਕ-ਹਿਤਕਾਰੀ ਸੁਭਾਵ ਵਾਲੀ ਸ਼ਖਸੀਅਤ ਸਨ, ਜਿਨ੍ਹਾਂ ਦੇ ਜਾਣ ਨਾਲ ਪਰਿਵਾਰ ਹੀ ਨਹੀਂ ਸਗੋਂ ਸਮੁੱਚੇ ਇਲਾਕੇ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਥਾਨ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਅਸਹਿਣਯੋਗ ਦੁੱਖ ਨੂੰ ਸਹਿਣ ਕਰਨ ਦੀ ਤਾਕਤ ਦੇਵੇ। ਇਸ ਮੌਕੇ ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਿਹਰ ਸਿੰਘ ਕਰੀਰਵਾਲੀ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ‘ਸ਼ੰਮ੍ਹੀ ਰੰਧਾਵਾ’ ਭਗਤੂਆਣਾ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ਆਮ ਆਦਮੀ ਪਾਰਟੀ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ, ਜੀਵਨ ਕੁਮਾਰ ਗਰਗ ਭਗਤੂਆਣਾ ਆਦਿ ਹਾਜ਼ਰ ਸਨ। ਸਵ. ਭੀਮ ਸੈਨ ਸ਼ਰਮਾ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 19 ਜੂਨ, ਦਿਨ ਸ਼ੁੱਕਰਵਾਰ ਨੂੰ ਦੁਪਹਿਰ 12.00 ਵਜੇ ਤੋਂ 1.00 ਵਜੇ ਤੱਕ ਡੇਰਾ ਬਾਬਾ ਭਾਈ ਭਗਤੂ ਜੀ, ਪਿੰਡ ਰਾਮਗੜ੍ਹ (ਭਗਤੂਆਣਾ), ਤਹਿਸੀਲ ਜੈਤੋ, ਜ਼ਿਲ੍ਹਾ ਫ਼ਰੀਦਕੋਟ ਵਿਖੇ ਹੋਵੇਗੀ।