ਪੰਜਾਬ ਦੇ ਸਾਬਕਾ CM ਕੈਪਟਨ ਤੇ ਸੁਖਬੀਰ ਬਾਦਲ ਦੇ OSD ਰਹੇ ਸੰਨੀ ਹੋਣਗੇ BJP 'ਚ ਸ਼ਾਮਲ
ਖਾਸ ਗੱਲ ਇਹ ਹੈ ਕਿ ਉਨ੍ਹਾਂ ਨੂੰ ਭਾਜਪਾ 'ਚ ਸ਼ਾਮਲ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਸਮੇਤ ਭਾਜਪਾ ਦੇ ਕਈ ਵੱਡੇ ਆਗੂ ਇੱਥੇ ਪਹੁੰਚ ਰਹੇ ਹਨ। ਇਸ ਦੌਰੇ ਨਾਲ ਕੈਪਟਨ ਵੀ ਰਾਜਨੀਤੀ 'ਚ ਇਕ ਵਾਰੀ ਫਿਰ ਸਰਗਰਮ ਹੋਣ ਜਾ ਰਹੇ ਹਨ। ਸੰਨੀ ਬਰਾੜ ਨੇ ਆਪਣਾ ਰਾਜਨੀਤਕ ਸਫਰ ਕਾਂਗਰਸ ਤੋਂ ਸ਼ੁਰੂ ਕੀਤਾ ਸੀ।
Publish Date: Sat, 18 Oct 2025 02:43 PM (IST)
Updated Date: Sat, 18 Oct 2025 02:45 PM (IST)
ਜਾਗਰਣ ਸੰਵਾਦਦਾਤਾ, ਫਰੀਦਕੋਟ : ਜਿਵੇਂ-ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਪਾਰਟੀਆਂ ਨੇ ਆਪਣੀ ਰਣਨੀਤੀ ਘੜਨੀ ਸ਼ੁਰੂ ਕਰ ਦਿੱਤੀ ਹੈ। ਫਰੀਦਕੋਟ ਦੀ ਰਾਜਨੀਤੀ 'ਚ ਪਿਛਲੇ 30 ਸਾਲਾਂ ਤੋਂ ਸਰਗਰਮ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਓਐਸਡੀ ਰਹੇ ਸੰਦੀਪ ਸਿੰਘ ਸੰਨੀ ਬਰਾੜ ਜਲਦੀ ਹੀ ਭਾਜਪਾ 'ਚ ਸ਼ਾਮਲ ਹੋਣ ਜਾ ਰਹੇ ਹਨ।
ਇਸ ਵਿਚ ਖਾਸ ਗੱਲ ਇਹ ਹੈ ਕਿ ਉਨ੍ਹਾਂ ਨੂੰ ਭਾਜਪਾ 'ਚ ਸ਼ਾਮਲ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਸਮੇਤ ਭਾਜਪਾ ਦੇ ਕਈ ਵੱਡੇ ਆਗੂ ਇੱਥੇ ਪਹੁੰਚ ਰਹੇ ਹਨ। ਇਸ ਦੌਰੇ ਨਾਲ ਕੈਪਟਨ ਵੀ ਰਾਜਨੀਤੀ 'ਚ ਇਕ ਵਾਰੀ ਫਿਰ ਸਰਗਰਮ ਹੋਣ ਜਾ ਰਹੇ ਹਨ। ਸੰਨੀ ਬਰਾੜ ਨੇ ਆਪਣਾ ਰਾਜਨੀਤਕ ਸਫਰ ਕਾਂਗਰਸ ਤੋਂ ਸ਼ੁਰੂ ਕੀਤਾ ਸੀ।
ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਮਗਰੋਂ, ਉਨ੍ਹਾਂ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਤੌਰ 'ਤੇ ਕੰਮ ਕੀਤਾ ਸੀ, ਪਰ ਉਸ ਤੋਂ ਬਾਅਦ ਕੈਪਟਨ ਭਾਜਪਾ 'ਚ ਸ਼ਾਮਲ ਹੋ ਗਏ।