- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਕਲੀ ਪੁਲਿਸ ਅਫਸਰ ਬਣ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਜਾਲਸਾਜ ਵਿਅਕਤੀ ਫਰੀਦਕੋਟ ਪੁਲਿਸ ਵੱਲੋਂ ਗਿ੍ਫਤਾਰ

ਨਾਕਾਬੰਦੀ ਦੌਰਾਨ ਪੁਲਿਸ ਟੀਮ ’ਤੇ ਗੱਡੀ ਚੜ੍ਹਾਉਣ ਦੀ ਕੀਤੀ ਕੋਸ਼ਿਸ਼
ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਡਾ. ਪ੍ਰਗਿਆ ਜੈਨ ਆਈ.ਪੀ.ਐਸ., ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਕਾਮਯਾਬੀ ਹਾਸਲ ਕਰਦਿਆਂ ਨਕਲੀ ਪੁਲਿਸ ਮੁਲਾਜਮ ਬਣ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਜੋਗੇਸ਼ਵਰ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਵੱਲੋ ਸਾਂਝੀ ਕੀਤੀ ਗਈ। ਫਰੀਦਕੋਟ ਪੁਲਿਸ ਨੂੰ ਇਹ ਸਫਲਤਾ ਅਵਤਾਰ ਸਿੰਘ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਸਿੱਧੀ ਨਿਗਰਾਨੀ ਹੇਠ ਹਾਸਿਲ ਹੋਈ। ਜਿਸ ਵਿੱਚ ਸੀ.ਆਈ.ਏ ਸਟਾਫ ਫਰੀਦਕੋਟ ਅਤੇ ਥਾਣਾ ਸਦਰ ਫਰੀਦਕੋਟ ਦੀਆਂ ਟੀਮਾਂ ਨੇ ਅਹਿਮ ਭੂਮਿਕਾ ਨਿਭਾਈ। ਗ੍ਰਿਫਤਾਰ ਕੀਤੇ ਮੁਲਜਮ ਦੀ ਪਹਿਚਾਣ ਗੁਰਮੰਗਤ ਸਿੰਘ ਪੁੱਤਰ ਬਲਦੇਵ ਸਿੰਘ ਵਜੋ ਹੋਈ ਹੈ, ਜੋ ਕਿ ਹਰਿਆਣਾ ਦੇ ਫਤਿਆਬਾਦ ਜਿਲਾ ਦੇ ਪਿੰਡ ਰੱਤਾਖੇੜਾ ਨਾਲ ਸਬੰਧਿਤ ਹੈ। ਪੁਲਿਸ ਟੀਮ ਨੇ ਦੋਸ਼ੀ ਪਾਸੋ ਇੱਕ ਟੋਇਟਾ ਅਰਬਨ ਕਰੂਜਰ ਕਾਰ ਅਤੇ ਹਰਿਆਣਾ ਪੁਲਿਸ ਦੇ ਐਸ.ਆਈ ਦਾ ਜਾਅਲੀ ਆਈਕਾਰਡ ਵੀ ਹਾਸਿਲ ਹੋਇਆ ਹੈ। ਅਵਤਾਰ ਸਿੰਘ ਡੀ.ਐਸ.ਪੀ ਨੇ ਦੱਸਿਆ ਕਿ 06 ਮਾਰਚ ਨੂੰ ਸਹਾਇਕ ਥਾਣੇਦਾਰ ਰਵੀ ਕਾਂਤ ਪੁਲਿਸ ਪਾਰਟੀ ਸਮੇਤ ਹਾਈਟੈਕ ਨਾਕਾ ਪਿੰਡ ਟਹਿਣਾ ਵਿਖੇ ਮੌਜੂਦ ਸੀ ਤਾਂ ਉਹਨਾ ਵੱਲੋ ਇੱਕ ਕਾਰ ਟੋਇਟਾ ਅਰਬਨ ਕਰੂਜਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ਦੇ ਡਰਾਇਵਰ ਨੇ ਕਿਹਾ ਇਹ ਹਾਈਕੋਰਟ ਦੇ ਜੱਜ ਸਾਹਿਬ ਦੀ ਗੱਡੀ ਹੈ, ਜਦ ਉਸ ਪਾਸੋ ਡਰਾਇਵਿੰਗ ਲਾਇਸੰਸ ਦੀ ਮੰਗ ਕੀਤੀ ਤਾ ਉਸ ਵੱਲੋ ਹਰਿਆਣਾ ਦੇ ਸਬ ਇੰਸਪੈਕਟਰ ਦਾ ਅਡੈਟੀਕਾਰਡ ਜੋ ਗੁਰਮੰਗਤ ਸਿੰਘ ਦੇ ਨਾਮ ਪਰ ਸੀ ਦਿਖਾਇਆ ਗਿਆ ਪ੍ਰੰਤੂ ਤਾਇਨਾਤੀ ਬਾਰੇ ਕੋਈ ਵੀ ਤਸੱਲੀਬਖਸ ਜਵਾਬ ਨਾ ਦੇ ਸਕਣ ਪਰ ਬਹਿਸ ਬਾਜੀ ਕਰਨ ਲੱਗਾ, ਜਿਸ ਉਪਰੰਤ ਉਸ ਵੱਲੋ ਮਾਰ ਦੇਣ ਦੀ ਨੀਯਤ ਨਾਲ ਪੁਲਿਸ ਮੁਲਾਜਮ ਪਰ ਗੱਡੀ ਚੜਾਉਣ ਦੀ ਕੋਸ਼ਿਸ਼ ਕੀਤੀ ਅਤੇ ਮੌਕਾ ਤੋ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਰੀਦਕੋਟ ਪੁਲਿਸ ਵੱਲੋਂ ਜਿਲ੍ਹੇ ਅੰਦਰ ਤੁਰੰਤ ਨਾਕਾਬੰਦੀ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਜਿਸ ਦੌਰਾਨ ਵਤਾਰ ਸਿੰਘਸਹਾਇਕ ਥਾਣੇਦਾਰ ਰਾਜ ਸਿੰਘ ਵੱਲੋ ਪੁਲਿਸ ਪਾਰਟੀ ਸਮੇਤ ਦੋਸ਼ੀ ਨੂੰ ਬੀੜ ਚਹਿਲ ਪਾਸੋ ਗੱਡੀ ਸਮੇਤ ਗ੍ਰਿਫਤਾਰ ਕੀਤਾ ਗਿਆ। ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਨੇ ਦੱਸਿਆ ਕਿ ਦੌਰਾਨੇ ਤਫਤੀਸ਼ ਇਹ ਸਾਹਮਣੇ ਆਇਆ ਹੈ ਕਿ ਦੋਸ਼ੀ ਵੱਲੋ ਹੋਰ ਵੀ ਜਾਅਲੀ ਆਈ.ਡੀ ਕਾਰਡ ਤਿਆਰ ਕੀਤੇ ਗਏ ਸਨ। ਇਸ ਤੋ ਇਲਾਵਾ ਇਸ ਵੱਲੋ ਆਪਣੀ ਗੱਡੀ ਪਰ ਫਲੈਸ਼ਰ ਲਾਈਟ ਅਤੇ ਹਾਈਕੋਰਟ ਦੇ ਜੱਜ ਸਹਿਬਾਨ ਦੇ ਜਾਅਲੀ ਸਟਿਕਰ ਲਗਾਏ ਹੋਏ ਸਨ। ਇਸ ਤੋ ਇਲਾਵਾ ਫਰੀਦਕੋਟ ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਮੁਲਜ਼ਮ ਵੱਲੋਂ ਹੋਰ ਕਿਹੜੀਆਂ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਗਿਆ ਅਤੇ ਕੀ ਇਸ ਜਾਲਸਾਜੀ ਦੌਰਾਨ ਇਸ ਨਾਲ ਕਿਸੇ ਹੋਰ ਵਿਅਕਤੀ ਦੀ ਵੀ ਸ਼ਮੂਲੀਅਤ ਰਹੀ ਹੈ ਜਾਂ ਨਹੀਂ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਦੋਸ਼ੀ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸ ਵਿੱਚ ਬੀ.ਐਨ.ਐਸ ਦੀ ਧਾਰਾ 336(2), 336(3), 340(2) ਦਾ ਵਾਧਾ ਕੀਤਾ ਗਿਆ ਹੈ।