ਗਗਨਦੀਪ ਧਾਲੀਵਾਲ ਨੂੰ ਇੰਚਾਰਜ ਨਿਯੁਕਤ ਕੀਤਾ
ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ
Publish Date: Sat, 31 Jan 2026 03:37 PM (IST)
Updated Date: Sun, 01 Feb 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਾਦਿਕ : ਸਾਦਿਕ ਦੇ ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਨੂੰ ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੇ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂਆਂ, ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਸਮੇਂ ਧਾਲੀਵਾਲ ਕਈ ਅਹੁਦਿਆਂ ਦੇ ਕੰਮ ਕਰਦੇ ਹੋਏ ਪਾਰਟੀ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੇ ਹਨ ਜਿਸ ਕਰਕੇ ਪਾਰਟੀ ਵੱਲੋਂ ਉਨਾਂ ਦੀਆਂ ਨਿਰਸੁਆਰਥ ਸੇਵਾਵਾਂ ਨੂੰ ਦੇਖਦੇ ਹੋਏ ਜਿੰਮੇਵਾਰੀ ਦੇ ਕੇ ਨਿਵਾਜਿਆ ਗਿਆ ਹੈ। ਇਸ ਨਿਯੁਕਤੀ ਲਈ ਗਗਨਦੀਪ ਧਾਲੀਵਾਲ ਨੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪਾਰਟੀ ਪ੍ਰਧਾਨ ਅਮਨ ਅਰੋੜਾ, ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ। ਇਸ ਮੌਕੇ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਮਾਜਿਕ ਅਲਾਮਤ ਨਸ਼ਿਆਂ ਦੇ ਖਾਤਮੇ ਲਈ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।