ਗਗਨਜੋਤ ਕੌਰ ਗੁਰਮਤਿ ਮੁਕਾਬਲੇ ਦੀ ਪ੍ਰੀਖਿਆ ’ਚ ਰਹੀ ਅੱਵਲ
ਗਗਨਜੋਤ ਕੌਰ ਦਾ ਸੂਬਾ ਪੱਧਰੀ ਗੁਰਮਤਿ ਮੁਕਾਬਲੇ ਦੀ ਪ੍ਰੀਖਿਆ ਵਿੱਚ ਪਹਿਲਾ ਦਰਜਾ
Publish Date: Sun, 08 Feb 2026 04:09 PM (IST)
Updated Date: Mon, 09 Feb 2026 04:00 AM (IST)

ਜਗਤਾਰ ਸਿੰਘ ਬਰਾੜ ਪੰਜਾਬੀ ਜਾਗਰਣ ਪੰਜਗਰਾਈ ਕਲਾਂ : ਗੁਰੂ ਨਾਨਕ ਮਲਟੀਵਰਸਿਟੀ ਵੱਲੋਂ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਅੰਦਰ ਤਿੰਨ ਪੜਾਵਾਂ ਵਿੱਚ ਗੁਰਮਤਿ ਮੁਕਾਬਲੇ ਕਰਵਾਏ ਗਏ। ਜਿੰਨ੍ਹਾਂ ਵਿੱਚ ਰਿਸ਼ੀ ਮਾਡਲ ਸਕੂਲ ਦੀ 11ਵੀਂ ਜਮਾਤ ਦੀ ਵਿਦਿਆਰਥਣ ਗਗਨਜੋਤ ਕੌਰ ਨੇ ਇਨ੍ਹਾਂ ਪੜ੍ਹਾਵਾਂ ਨੂੰ ਪਾਰ ਕਰਦਿਆਂ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ। ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ’ਚ ਗੁਰੂ ਨਾਨਕ ਮਲਟੀਵਰਸਿਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਜਿੱਥੇ ਇਸ ਵਿਦਿਆਰਥਣ ਨੂੰ ਸੰਸਥਾਪਕ ਜਸਵਿੰਦਰ ਸਿੰਘ ਖਾਲਸਾ ਅਤੇ ਸਕੱਤਰ ਦਵਿੰਦਰ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਸਰਟੀਫਿਕੇਟ, ਸਨਮਾਨ ਚਿੰਨ੍ਹ, ਸਮਾਰਟ ਗੁੱਟ ਘੜੀ ਦੇ ਕੇ ਸਨਮਾਨਿਤ ਕੀਤਾ ਗਿਆ। ਗਗਨਜੋਤ ਕੌਰ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਭਾਰਦਵਾਜ, ਡਾਇਰੈਕਟਰ ਵਿਜੇ ਕੁਮਾਰੀ ਭਾਰਦਵਾਜ, ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ, ਪਿ੍ਰੰਸੀਪਲ ਗਗਨਦੀਪ ਸਿੰਘ ਨੇ ਵਿਦਿਆਰਥਣ ਦੇ ਮਾਪਿਆਂ ਅਤੇ ਵਿਜਟਿੰਗ ਅਧਿਆਪਕ ਹਰਮੰਦਰ ਸਿੰਘ ਮੈਂਗੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥਣ ਦੀ ਇਸ ਪ੍ਰਾਪਤੀ ਨਾਲ਼ ਸਕੂਲ ਦਾ ਨਾਂਅ ਸੂਬੇ ਭਰ ਵਿੱਚ ਰੌਸ਼ਨ ਹੋਇਆ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਪਰਦੀਪ ਸਿੰਘ ਚਹਿਲ, ਵਾਈਸ ਪਿ੍ਸੀਪਲ ਸੁਖਮੰਦਰ ਸਿੰਘ ਬਰਾੜ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।