- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਫਰੀਦਕੋਟ ਪੁਲਿਸ ਦੀ ਟੀਮ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਇੱਕ ਮੁਖਬਰ ਤੋਂ ਸੂਚਨਾ ਮਿਲੀ ਕਿ ਇੱਕ ਅੰਤਰਰਾਸ਼ਟਰੀ ਹਥਿਆਰ ਗਿਰੋਹ ਵੱਲੋਂ ਗੁਆਂਢੀ ਦੇਸ਼ ਤੋਂ ਡਰੋਨ ਰਾਹੀਂ ਹਥਿਆਰ ਮੰਗਵਾਏ ਜਾਂਦੇ ਹਨ। ਸੂਚਨਾ ਮਿਲੀ ਕਿ ਤਿੰਨ ਵਿਅਕਤੀ ਵੱਡੀ ਮਾਤਰਾ ਵਿੱਚ ਹਥਿਆਰ ਲੈ ਕੇ ਮਾਡਰਨ ਕੇਂਦਰੀ ਜੇਲ੍ਹ ਫਰੀਦਕੋਟ ਦੇ ਆਸ-ਪਾਸ ਦੇ ਇਲਾਕੇ ਵਿੱਚ ਪੈਦਲ ਘੁੰਮ ਰਹੇ ਹਨ।

ਸ਼ਿਵ ਕੁਮਾਰ ਸ਼ਰਮਾ , ਫਰੀਦਕੋਟ: ਫਰੀਦਕੋਟ ਪੁਲਿਸ ਨੇ ਅੰਤਰਰਾਸ਼ਟਰੀ ਹਥਿਆਰ ਗਿਰੋਹ ਨਾਲ ਜੁੜੇ ਇੱਕ ਮਾਮਲੇ ਦਾ ਖੁਲਾਸਾ ਕਰਦਿਆਂ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਪਿਸਤੌਲ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਥਿਆਰਾਂ ਦੀ ਇਹ ਖੇਪ ਕਥਿਤ ਤੌਰ ’ਤੇ ਡਰੋਨ ਰਾਹੀਂ ਸਰਹੱਦ ਪਾਰ ਤੋਂ ਮੰਗਵਾਈ ਗਈ ਸੀ।
ਜਾਣਕਾਰੀ ਅਨੁਸਾਰ ਫਰੀਦਕੋਟ ਪੁਲਿਸ ਦੀ ਟੀਮ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਇੱਕ ਮੁਖਬਰ ਤੋਂ ਸੂਚਨਾ ਮਿਲੀ ਕਿ ਇੱਕ ਅੰਤਰਰਾਸ਼ਟਰੀ ਹਥਿਆਰ ਗਿਰੋਹ ਵੱਲੋਂ ਗੁਆਂਢੀ ਦੇਸ਼ ਤੋਂ ਡਰੋਨ ਰਾਹੀਂ ਹਥਿਆਰ ਮੰਗਵਾਏ ਜਾਂਦੇ ਹਨ। ਸੂਚਨਾ ਮਿਲੀ ਕਿ ਤਿੰਨ ਵਿਅਕਤੀ ਵੱਡੀ ਮਾਤਰਾ ਵਿੱਚ ਹਥਿਆਰ ਲੈ ਕੇ ਮਾਡਰਨ ਕੇਂਦਰੀ ਜੇਲ੍ਹ ਫਰੀਦਕੋਟ ਦੇ ਆਸ-ਪਾਸ ਦੇ ਇਲਾਕੇ ਵਿੱਚ ਪੈਦਲ ਘੁੰਮ ਰਹੇ ਹਨ।
ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਪਿਸਤੌਲ ਬਰਾਮਦ ਕੀਤੇ। ਇਸ ਤੋਂ ਬਾਅਦ ਥਾਣਾ ਸਿਟੀ ਫਰੀਦਕੋਟ ਵਿੱਚ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮੁਲਜ਼ਮਾਂ ਦੀ ਪਛਾਣ ਸ੍ਰੀ ਅੰਮ੍ਰਿਤਸਰ ਸਾਹਿਬ ਵਾਸੀ ਰਾਜਬੀਰ ਸਿੰਘ ਉਰਫ਼ ਅਮਿਤ ਪੁੱਤਰ ਭੁਪਿੰਦਰ ਸਿੰਘ, ਅਮਰ ਸਿੰਘ ਉਰਫ਼ ਅਮਰ ਪੁੱਤਰ ਅਮਰੀਕ ਸਿੰਘ ਅਤੇ ਦੀਪ ਸਿੰਘ ਉਰਫ਼ ਦੀਪਕ ਵਜੋਂ ਹੋਈ ਹੈ।
ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਹਥਿਆਰਾਂ ਦੇ ਸਰੋਤ, ਸਰਹੱਦ ਪਾਰ ਤੋਂ ਹਥਿਆਰ ਮੰਗਵਾਉਣ ਦੇ ਤਰੀਕੇ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਬਰਾਮਦ ਹਥਿਆਰਾਂ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ ਅਤੇ ਇਸ ਗਿਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹਨ।